ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀ ਕੇਂਦਰ ਨੂੰ ਤਿੰਨ ਨਦੀਆਂ 'ਤੇ ਡੈਮ ਬਣਾਉਣ ਦੀ ਅਪੀਲ, ਇਹ ਹੈ ਵੱਡਾ ਕਾਰਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵੀਰਵਾਰ ਦੇਰ ਸ਼ਾਮ ਨਵੀਂ ਦਿੱਲੀ ਵਿਖੇ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਉਹਨਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸਵਾਂ, ਸਿਰਸਾ ਅਤੇ ਮਿੰਡਵਾਂ ਨਦੀਆਂ 'ਤੇ ਬੰਨ੍ਹ ਬਣਾਉਣ ਲਈ ਅਪੀਲ ਕੀਤੀ ਕਾਬਲੇਗੌਰ ਹੈ ਕਿ ਇਹਨਾਂ ਨਦੀਆਂ 'ਤੇ ਬੰਨ੍ਹ ਨਾ ਹੋਣ ਕਾਰਨ ਇਸ ਸਾਲ ਮੌਨਸੂਨ ਦੌਰਾਨ ਰੂਪਨਗਰ ਜ਼ਿਲ੍ਹੇ ਤੋਂ ਇਲਾਵਾ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਭਾਰੀ ਨੁਕਸਾਨ ਹੋਇਆ ਸੀ


ਇਹਨਾਂ ਤਿੰਨਾਂ ਨਦੀਆਂ 'ਤੇ ਤਰੁੰਤ ਬੰਨ੍ਹ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ, ਸਪੀਕਰ ਨੇ ਕਿਹਾ ਕਿ ਇਹ ਮੌਸਮੀ ਨਦੀਆਂ ਸਤਲੁਜ ਦਰਿਆ ਵਿੱਚ ਰਲ ਜਾਂਦੀਆਂ ਹਨ ਅਤੇ ਜਦੋਂ ਵੀ ਭਾਰੀ ਮੀਂਹ ਪੈਂਦਾ ਹੈ ਤਾਂ ਇਹਨਾਂ ਵਿੱਚ ਪਾਣੀ ਦਾ ਵਹਾਅ ਵੱਧ ਜਾਂਦਾ ਹੈ ਜਿਸ ਕਾਰਨ ਰੂਪਨਗਰ, ਲੁਧਿਆਣਾ, ਐਸ.ਬੀ.ਐਸ. ਨਗਰ, ਜਲੰਧਰ, ਮੋਗਾ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਊਨਾ ਅਤੇ ਬਿਲਾਸਪੁਰ ਜ਼ਿਲ੍ਹਿਆਂ ਦੇ ਲੱਖਾਂ ਲੋਕ ਪ੍ਰਭਾਵਿਤ ਹੁੰਦੇ ਹਨ

 

ਰਾਣਾ ਕੇ.ਪੀ. ਸਿੰਘ ਨੇ ਅੱਗੇ ਦੱਸਿਆ ਕਿ ਇਹਨਾਂ ਨਦੀਆਂ 'ਤੇ ਬੰਨ੍ਹ ਨਾ ਹੋਣ ਕਾਰਨ ਇਹਨਾਂ ਦਾ ਪਾਣੀ ਫਿਰੋਜ਼ਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਵਿੱਚ ਵਿਅਰਥ ਚਲਾ ਜਾਂਦਾ ਹੈ ਉਨ੍ਹਾਂ ਪ੍ਰਸਤਾਵ ਰੱਖਿਆ ਕਿ ਇਨ੍ਹਾਂ ਨਦੀਆਂ 'ਤੇ ਦਰਮਿਆਨੇ ਆਕਾਰ ਦੇ ਬੰਨ੍ਹ ਬਣਾ ਕੇ ਹੜ੍ਹਾਂ ਦੀ ਸਮੱਸਿਆ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ


ਉਹਨਾਂ ਦੱਸਿਆ ਕਿ ਇਹਨਾਂ ਪ੍ਰਸਤਾਵਿਤ ਡੈਮਾਂ ਵਿੱਚ ਮੌਨਸੂਨ ਦੌਰਾਨ ਇਕੱਠੇ ਕੀਤੇ ਪਾਣੀ ਦੀ ਵਰਤੋਂ ਬਿਜਲੀ ਉਤਪਾਦਨ ਅਤੇ ਸਿੰਚਾਈ ਲਈ ਕੀਤੀ ਜਾ ਸਕਦੀ ਹੈ ਉਨਾਂ ਅੱਗੇ ਕਿਹਾ ਕਿ ਇਹ ਬੰਨ੍ਹ ਲੋਕਾਂ ਦੀ ਸਮਾਜਿਕ-ਆਰਥਿਕ ਹਾਲਾਤ ਸੁਧਾਰਨ ਤੋਂ ਇਲਾਵਾ, ਇਸ ਇਲਾਕੇ ' ਰੁਜ਼ਗਾਰ, ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ ਇਹਨਾਂ ਖੇਤਰਾਂ ਵਿੱਚ ਭੌਂ-ਖੋਰ ਨੂੰ ਰੋਕਣ ਲਈ ਇਨ੍ਹਾਂ ਨਦੀਆਂ ਨੂੰ ਚੈਨੇਲਾਈਜ਼ ਕਰਨ ਦੀ ਮੰਗ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਮਾਈਨਿੰਗ ਸਰੋਤਾਂ ਦੀ ਸੰਭਾਲ ਕਰਨ ਲਈ ਅਹਿਮ ਕਦਮ ਹੋਵੇਗਾ


ਜਲ ਸ਼ਕਤੀ ਮੰਤਰੀ ਸ੍ਰੀ ਸ਼ੇਖਾਵਤ ਨੇ ਸਪੀਕਰ ਨੂੰ ਭਰੋਸਾ ਦਿੱਤਾ ਕਿ ਇਸ ਖਿਤੇ ਖਾਸ ਤੌਰ 'ਤੇ ਰੂਪਨਗਰ ਜ਼ਿਲ੍ਹੇ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਸ ਪ੍ਰਸਤਾਵ ਨੂੰ ਤਰਜੀਹ ਦੇ ਆਧਾਰ 'ਤੇ ਵਿਚਾਰਿਆ ਜਾਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Appeal to center for construct dam on three rivers