ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੰਗਾਮੇਦਾਰ ਰਹੇਗਾ ਪੰਜਾਬ ਵਿਧਾਨ ਸਭਾ ਦਾ ਅੱਜ ਤੋਂ ਸ਼ੁਰੂ ਹੋ ਰਿਹਾ ਬਜਟ ਸੈਸ਼ਨ

ਹੰਗਾਮੇਦਾਰ ਰਹੇਗਾ ਪੰਜਾਬ ਵਿਧਾਨ ਸਭਾ ਦਾ ਅੱਜ ਤੋਂ ਸ਼ੁਰੂ ਹੋ ਰਿਹਾ ਬਜਟ ਸੈਸ਼ਨ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਇਸ ਸੈਸ਼ਨ ਦੇ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਕਈ ਸੂਬਾਈ ਮੁੱਦਿਆਂ ਨੂੰ ਲੈ ਕੇ ਸਰਕਾਰ ਦੀ ਤਿੱਖੀ ਆਲੋਚਨਾ ਕਰਨ ਦੀਆਂ ਤਿਆਰੀਆਂ ਕਰੀ ਬੈਠੇ ਹਨ।

 

 

ਦਰਅਸਲ, ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਚੇਤੇ ਰਹੇ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਆਪਣੇ 3 ਸਾਲ ਮੁਕੰਮਲ ਕਰ ਲਏ ਹਨ।

 

 

ਅੱਜ ਪਹਿਲਾਂ ਸੱਤਾਧਾਰੀ ਕਾਂਗਰਸ ਵਿਧਾਇਕ ਪਾਰਟੀ ਦੀ ਮੀਟਿੰਗ ਸਵੇਰੇ 10 ਵਜੇ ਹੋਈ ਤੇ ਅੱਜ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਬਾਰੇ ਕਾਫ਼ੀ ਵਿਚਾਰ–ਵਟਾਂਦਰਾ ਕੀਤਾ ਗਿਆ।

 

 

ਵਿਰੋਧੀ ਪਾਰਟੀਆਂ ਨੇ ਮੰਗ ਕੀਤੀ ਹੈ ਕਿ ਬਜਟ ਸੈਸ਼ਨ ਵਿੱਚ ਘੱਟੋ–ਘੱਟ 15 ਤੋਂ 20 ਦਿਨਾਂ ਦਾ ਵਾਧਾ ਕੀਤਾ ਜਾਵੇ, ਤਾਂ ਜੋ ਸੂਬੇ ਦੇ ਸਾਰੇ ਚਲੰਤ ਤੇ ਭਖਦੇ ਮੁੱਦਿਆਂ ’ਤੇ ਨਿੱਠ ਕੇ ਵਿਚਾਰ–ਵਟਾਂਦਰਾ ਹੋ ਸਕੇ।

 

 

ਕੱਲ੍ਹ ਅਜਿਹੀਆਂ ਮੰਗਾਂ ਲੈ ਕੇ ਹੀ ਆਮ ਆਦਮੀ ਪਾਰਟੀ ਦਾ ਵਫ਼ਦ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ੍ਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇਪੀ ਸਿੰਘ ਨੂੰ ਮਿਲਿਆ ਸੀ।

 

 

ਸ੍ਰੀ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਸਾਰੇ ਹੀ ਖਪਤਕਾਰਾਂ ਨੂੰ ਬਿਜਲੀ 5 ਰੁਪਏ ਪ੍ਰਤੀ ਯੂਨਿਟ ਮਿਲਣੀ ਚਾਹੀਦੀ ਹੈ।

 

 

ਉੱਧਰ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਬਜਟ ਸੈਸ਼ਨ ਦਾ ਸਮਾਂ ਸਮੂਹ ਮੈਂਬਰਾਂ ਵੱਲੋਂ ਰੱਖੀਆਂ ਤਜਵੀਜ਼ਾਂ ਦੇ ਆਧਾਰ ’ਤੇ ਹੀ ਤੈਅ ਹੁੰਦਾ ਹੈ।

 

 

ਅੱਜ ਸ਼ੁਰੂਆਤੀ ਦਿਨ ਦੋ ਪ੍ਰਾਈਵੇਟ ਮਤੇ ਵਿਧਾਨ ਸਭਾ ’ਚ ਪੇਸ਼ ਹੋਣਗੇ। ਪਹਿਲਾ ਮਤਾ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਦੀ ਉਸਾਰੀ ਬਾਰੇ ਹੋਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Assembly s Budget session starting from today