ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੰਗਾਮਾ-ਭਰਪੂਰ ਹੋਵੇਗਾ 24 ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ 3 ਦਿਨਾ ਸੈਸ਼ਨ

ਹੰਗਾਮਾ-ਭਰਪੂਰ ਹੋਵੇਗਾ 24 ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ 3 ਦਿਨਾ ਸੈਸ਼ਨ

ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਮਾਨਸੂਨ ਸੈਸ਼ਨ 24 ਅਗਸਤ ਤੋਂ ਸ਼ੁਰੂ ਹੋਵੇਗਾ। ਇਸ ਸੈਸ਼ਨ ਦੌਰਾਨ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਮੁਕੰਮਲ ਰਿਪੋਰਟ ਪੇਸ਼ ਕੀਤੀ ਜਾਵੇਗੀ ਭਾਵ ਇਸ ਰਿਪੋਰਟ ਦੇ ਸਾਰੇ ਚਾਰ ਹਿੱਸੇ ਪੇਸ਼ ਹੋਣਗੇ। ਇਸ ਕਮਿਸ਼ਨ ਨੇ ਪਿਛਲੇ ਕੁਝ ਵਰ੍ਹਿਆਂ ਦੌਰਾਨ ਪੰਜਾਬ `ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਭਗ ਸਾਰੀਆਂ ਘਟਨਾਵਾਂ ਦੀ ਜਾਂਚ ਕੀਤੀ ਹੈ। ਇੰਝ ਵਿਧਾਨ ਸਭਾ ਦਾ ਇਹ ਸੈਸ਼ਨ ਭਾਵੇਂ ਛੋਟਾ ਹੋਵੇਗਾ ਪਰ ਉਸ ਦੇ ਕਾਫ਼ੀ ਹੰਗਾਮਾਖ਼ੇਜ਼ ਰਹਿਣ ਦੀ ਸੰਭਾਵਨਾ ਹੈ।


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਸੈਸ਼ਨ 24 ਤੋਂ 28 ਅਗਸਤ ਤੱਕ ਰੱਖਣ ਦਾ ਫ਼ੈਸਲਾ ਲਿਆ ਗਿਆ। ਮੌਜੂਦਾ ਕਾਂਗਰਸ ਸਰਕਾਰ ਦਾ ਇਹ ਪੰਜਵਾਂ ਸੈਸ਼ਨ ਹੋਵੇਗਾ। ਇਸ ਸੈਸ਼ਨ ਦੇ ਸਾਰੇ ਏਜੰਡਿਆਂ ਤੇ ਕਾਰਵਾਈਆਂ ਬਾਰੇ ਫ਼ੈਸਲਾ ਵਿਧਾਨ ਸਭਾ ਦੀ ਬਿਜ਼ਨੇਸ ਐਡਵਾਇਜ਼ਰੀ ਕਮੇਟੀ ਵੱਲੋਂ ਲਿਆ ਜਾਵੇਗਾ।


ਅੱਜ ਜਿਵੇਂ ਹੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਬੇਅਦਬੀ ਨਾਲ ਸਬੰਧਤ ਘਟਨਾਵਾਂ ਬਾਰੇ ਆਪਣੀ ਰਿਪੋਰਟ ਸਰਕਾਰ ਹਵਾਲੇ ਕੀਤੀ, ਤਿਵੇਂ ਹੀ ਮੰਤਰੀ ਮੰਡਲ ਦੀ ਮੀਟਿੰਗ ਸੱਦ ਕੇ ਸਭ ਤੋਂ ਪਹਿਲਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਤਰੀਕ ਦਾ ਐਲਾਨ ਕੀਤਾ ਗਿਆ।


ਸੱਤਾਧਾਰੀ ਕਾਂਗਰਸ ਵੱਲੋਂ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ `ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨੁੱਕਰੇ ਲਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦਰਅਸਲ ਇਸ ਕਮਿਸ਼ਨ ਦੀ ਰਿਪੋਰਟ `ਚ ਬੇਅਦਬੀ ਦੀਆਂ ਘਟਨਾਵਾਂ ਲਈ ਤਤਕਾਲੀਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਕਾਂਗਰਸ ਇਸ ਨੁਕਤੇ ਦਾ ਜ਼ਰੂਰ ਲਾਹਾ ਲੈਣਾ ਚਾਹੇਗੀ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab assembly session from 24 Aug would be stormy