ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਪ੍ਰਕਾਸ਼ ਪੁਰਬ ’ਤੇ ਦਿੱਤੀਆਂ ਵਧਾਈਆਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਹੈ।

 

ਮਹਾਨ ਸੰਤ ਸਿਪਾਹੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਅਤੇ ਸੱਚ ਅਤੇ ਨਿਆਂ ਨੂੰ ਕਾਇਮ ਰੱਖਣ ਲਈ ਆਪਣੇ ਪੂਰੇ ਪਰਿਵਾਰ ਦੀ ਕੁਰਬਾਨੀ ਵੀ ਦੇ ਦਿੱਤੀ।

 

ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਨੀਂਹ ਨਾਲ ਇਕ ਬਹਾਦਰ ਕੌਮ ਨੂੰ ਜਨਮ ਦਿੱਤਾ ਸੀ। 

 

ਉਨਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਦੇ ਮਨੁੱਖਤਾ ਪ੍ਰਤੀ ਅਨੌਖੇ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਸਰਬੰਸਦਾਨੀ ਦੀਆਂ ਸਿੱਖਿਆਵਾਂ ਹਮੇਸ਼ਾਂ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰਨਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Assembly Speaker Rana KP Singh congratulates on Parkash Purab