ਇਕ ਟੀ ਵੀ ਚੈਨ ਉਤੇ ਚਲ ਰਹੇ ਸੀਰੀਅਲ ਰਾਮ ਸਿਆ ਕੇ ਲਵ ਕੁਸ਼ ਦੀ ਜੀਵਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਵਿਰੁੱਧ ਅੱਜ ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਜਲੰਧਰ ਜ਼ਿਲ੍ਹੇ ਦੇ ਨਕੌਦਰ ਵਿਚ ਗੋਲੀ ਚੱਲਣ ਦੀ ਖਬਰ ਹੈ।
ਗੋਲੀ ਚੱਲਣ ਨਾਲ ਇਕ ਵਿਅਕਤੀ ਜ਼ਖਮੀ ਹੋ ਗਏ। ਮੌਕੇ ਉਤੇ ਵੱਡੀ ਗਿਣਤੀ ਵਿਚ ਪੁਲਿਸ ਤੈਨਾਤ ਹੈ। ਜ਼ਖਮੀ ਵਿਅਕਤੀ ਨੂੰ ਨਕੋਦਰ ਦੇ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਜਲੰਧਰ ਭੇਜ ਦਿੱਤਾ। ਬੰਦ ਦੌਰਾਨ ਜਦੋਂ ਬਾਬਾ ਮੁਰਾਦ ਸ਼ਾਹ ਰੋਡ ਉਤੇ ਇਕ ਦੁਕਾਨ ਉਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪ੍ਰਦਰਸ਼ਨਕਾਰੀਆਂ ਨੇ ਰੋਕਿਆ ਤਾਂ ਦੁਕਾਨ ਮਾਲਕ ਨੇ ਆਪਣੇ ਬਚਾਅ ਲਈ ਗੋਲੀ ਚਲਾ ਦਿੱਤੀ, ਜਿਸ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਵਜੋਂ ਹੋਈ।
ਇਸ ਘਟਨਾ ਤੋਂ ਬਾਅਦ ਪ੍ਰਦਰਸ਼ਨਕਾਰੀ ਨਕੋਦਰ ਵਿਖੇ ਇਕੱਠੇ ਹੋਏ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ।