ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਬਜਟ: ਸਰਕਾਰੀ ਮੁਲਾਜ਼ਮਾਂ ਦੀ ਸੇਵਾ–ਮੁਕਤੀ ਦੀ ਉਮਰ ਘਟਾਈ, DA ਕਿਸ਼ਤ ਦੇਣ ਦਾ ਐਲਾਨ

ਪੰਜਾਬ ਬਜਟ: ਸਰਕਾਰੀ ਮੁਲਾਜ਼ਮਾਂ ਦੀ ਸੇਵਾ–ਮੁਕਤੀ ਦੀ ਉਮਰ ਘਟਾਈ, DA ਕਿਸ਼ਤ ਦੇਣ ਦਾ ਐਲਾਨ

ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸੂਬੇ ਦਾ ਵਿੱਤੀ ਸਾਲ 2020–21 ਲਈ ਬਜਟ ਪੇਸ਼ ਕੀਤਾ। ਬਜਟ ਪੇਸ਼ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀ ਸੇਵਾ–ਮੁਕਤੀ ਦੀ ਉਮਰ ਹੁਣ 60 ਸਾਲ ਤੋਂ ਘਟਾ ਕੇ 58 ਸਾਲ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਮੁਲਾਜ਼ਮਾਂ ਨੂੰ 6 ਫ਼ੀ ਸਦੀ ਮਹਿੰਗਾਈ ਭੱਤੇ (DA) ਦੀ ਕਿਸ਼ਮ ਮਾਰਚ 2020 ਤੋਂ ਦੇਣ ਦਾ ਵੀ ਐਲਾਨ ਕੀਤਾ।

 

 

ਵਿੱਤ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਵਧਾਏ ਜਾਣਗੇ।

 

 

ਇਸ ਤੋਂ ਇਲਾਵਾ ਸਰਕਾਰ ਨੇ ਨਵੇਂ ਬਜਟ ਵਿੱਚ 11 ਕਰੋੜ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ’ਚ ਇੱਕ ਆਰਮੀ ਫ਼ੋਰਸ ਪ੍ਰੈਪਰੇਟਰੀ ਇੰਸਟੀਚਿਊਟ ਕਾਇਮ ਕਰਨ ਦਾ ਪ੍ਰਸਤਾਵ ਰੱਖਿਆ ਹੈ।

 

 

100 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਸਰਕਾਰ 4,150 ਕਲਾਸ–ਰੂਮਜ਼ ਦੀ ਉਸਾਰੀ ਕਰੇਗੀ।

 

 

ਇਸ ਦੇ ਨਾਲ ਹੀ ਪਹਿਲੇ ਗੇੜ ਦੌਰਾਨ 259 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲਾਂ ਵਿੱਚ 10–10 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਲਾਂਟ ਸਥਾਪਤ ਕੀਤੇ ਜਾਣਗੇ।

 

 

ਪੰਜਾਬ ਦੀਆਂ ਮੰਡੀਆਂ ਵਿੱਚ ਫ਼ੀਸ 4 ਤੋਂ ਘਟਾ ਕੇ 1 ਫ਼ੀ ਸਦੀ ਕਰ ਦਿੱਤੀ ਗਈ ਹੈ।

 

 

ਪੰਜਾਬ ਦੇ ਬਜਟ 2020–21 ਦੀਆਂ ਤਜਵੀਜ਼ਾਂ ਪੜ੍ਹਨ ਲਈ ਇਨ੍ਹਾਂ ਲਿੰਕਸ ਉੱਤੇ ਵੀ ਕਲਿੱਕ ਕਰੋ:

 

2020–21 ’ਚ ਹੋਣਗੇ ਕਿਸਾਨਾਂ ਦੇ 2,000 ਕਰੋੜ ਰੁਪਏ ਦੇ ਕਰਜ਼ੇ ਮਾਫ਼

 

 

ਪੰਜਾਬ ਦੇ ਕਿਸਾਨਾਂ ਨੂੰ ਮੁਫ਼ਤ ਤੇ ਉਦਯੋਗਾਂ ਨੂੰ ਸਸਤੀ ਬਿਜਲੀ ਲਈ ਰੱਖੇ 10,542 ਕਰੋੜ

 

 

ਪੰਜਾਬ ’ਚ 12ਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰ ਮਿਲੇਗੀ ਮੁਫ਼ਤ ਸਿੱਖਿਆ

 

 

ਪੰਜਾਬ ਬਜਟ: ਸਰਕਾਰੀ ਮੁਲਾਜ਼ਮਾਂ ਦੀ ਸੇਵਾ–ਮੁਕਤੀ ਦੀ ਉਮਰ ਘਟਾਈ, DA ਕਿਸ਼ਤ ਦੇਣ ਦਾ ਐਲਾਨ

 

 

ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਲਈ ਰੱਖੇ 25 ਕਰੋੜ

 

 

ਪੰਜਾਬ ਦੇ ਕੰਡੀ ਏਰੀਆ ’ਚ ਟਿਊਬਵੈਲ ਅਪਗ੍ਰੇਡ ਕਰਨ ਲਈ ਰੱਖੇ 17 ਕਰੋੜ

 

 

‘ਆਪ’ ਵੱਲੋਂ ਵਿਧਾਨ ਸਭਾ ਦੇ ਬਾਹਰ ਤੇ ਅਕਾਲੀਆਂ ਵੱਲੋਂ ਮਨਪ੍ਰੀਤ ਬਾਦਲ ਦੇ ਘਰ ਮੂਹਰੇ ਰੋਸ ਮੁਜ਼ਾਹਰਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Budget Retirement Age decreased for Govt employees DA Instalment announced