ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

28 ਫ਼ਰਵਰੀ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਸੈਸ਼ਨ ਸ਼ੁਰੂ

28 ਫ਼ਰਵਰੀ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਸੈਸ਼ਨ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਦਨ ਦੇ ਕੰਮਕਾਜ ਲਈ ਸਲਾਹਕਾਰ ਕਮੇਟੀ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਪੰਜਾਬ ਦਾ ਵਿੱਤੀ ਵਰ੍ਹੇ 2020–21 ਦਾ ਬਜਟ ਹੁਣ ਸ਼ੁੱਕਰਵਾਰ 28 ਫ਼ਰਵਰੀ ਨੂੰ ਪੇਸ਼ ਹੋਵੇਗਾ। ਪਹਿਲਾਂ ਪੰਜਾਬ ਦਾ ਬਜਟ 25 ਫ਼ਰਵਰੀ ਨੂੰ ਪੇਸ਼ ਕਰਨ ਦਾ ਐਲਾਨ ਕੀਤਾ ਜਾਣਾ ਸੀ ਪਰ ਹੁਣ ਨਵੀਂ ਤਰੀਕ ਐਲਾਨੀ ਗਈ ਹੈ। ਬਜਟ ਸੈਸ਼ਨ 3 ਮਾਰਚ ਤੱਕ ਚੱਲੇਗਾ।

 

 

ਮਰਹੂਮ ਆਗੂਆਂ ਤੇ ਹੋਰ ਹਸਤੀਆਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੈਸ਼ਨ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।

 

 

ਵਿਰੋਧੀ ਧਿਰ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹਰ ਮੋਰਚੇ ਉੱਤੇ ਫ਼ੇਲ੍ਹ ਹੋਈ ਹੈ।

 

 

ਇਸ ਵਾਰ ਬਜਟ ਸੈਸ਼ਨ ਦੇ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਕਈ ਸੂਬਾਈ ਮੁੱਦਿਆਂ ਨੂੰ ਲੈ ਕੇ ਸਰਕਾਰ ਦੀ ਤਿੱਖੀ ਆਲੋਚਨਾ ਕਰਨ ਦੀਆਂ ਤਿਆਰੀਆਂ ਕਰੀ ਬੈਠੇ ਹਨ।

 

 

ਦਰਅਸਲ, ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਚੇਤੇ ਰਹੇ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਆਪਣੇ 3 ਸਾਲ ਮੁਕੰਮਲ ਕਰ ਲਏ ਹਨ।

 

 

ਅੱਜ ਪਹਿਲਾਂ ਸੱਤਾਧਾਰੀ ਕਾਂਗਰਸ ਵਿਧਾਇਕ ਪਾਰਟੀ ਦੀ ਮੀਟਿੰਗ ਸਵੇਰੇ 10 ਵਜੇ ਹੋਈ ਤੇ ਅੱਜ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਬਾਰੇ ਕਾਫ਼ੀ ਵਿਚਾਰ–ਵਟਾਂਦਰਾ ਕੀਤਾ ਗਿਆ।

 

 

ਵਿਰੋਧੀ ਪਾਰਟੀਆਂ ਨੇ ਮੰਗ ਕੀਤੀ ਹੈ ਕਿ ਬਜਟ ਸੈਸ਼ਨ ਵਿੱਚ ਘੱਟੋ–ਘੱਟ 15 ਤੋਂ 20 ਦਿਨਾਂ ਦਾ ਵਾਧਾ ਕੀਤਾ ਜਾਵੇ, ਤਾਂ ਜੋ ਸੂਬੇ ਦੇ ਸਾਰੇ ਚਲੰਤ ਤੇ ਭਖਦੇ ਮੁੱਦਿਆਂ ’ਤੇ ਨਿੱਠ ਕੇ ਵਿਚਾਰ–ਵਟਾਂਦਰਾ ਹੋ ਸਕੇ।

 

 

ਕੱਲ੍ਹ ਅਜਿਹੀਆਂ ਮੰਗਾਂ ਲੈ ਕੇ ਹੀ ਆਮ ਆਦਮੀ ਪਾਰਟੀ ਦਾ ਵਫ਼ਦ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ੍ਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇਪੀ ਸਿੰਘ ਨੂੰ ਮਿਲਿਆ ਸੀ।

 

 

ਸ੍ਰੀ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਸਾਰੇ ਹੀ ਖਪਤਕਾਰਾਂ ਨੂੰ ਬਿਜਲੀ 5 ਰੁਪਏ ਪ੍ਰਤੀ ਯੂਨਿਟ ਮਿਲਣੀ ਚਾਹੀਦੀ ਹੈ।

 

 

ਉੱਧਰ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਬਜਟ ਸੈਸ਼ਨ ਦਾ ਸਮਾਂ ਸਮੂਹ ਮੈਂਬਰਾਂ ਵੱਲੋਂ ਰੱਖੀਆਂ ਤਜਵੀਜ਼ਾਂ ਦੇ ਆਧਾਰ ’ਤੇ ਹੀ ਤੈਅ ਹੁੰਦਾ ਹੈ।

 

 

ਅੱਜ ਸ਼ੁਰੂਆਤੀ ਦਿਨ ਦੋ ਪ੍ਰਾਈਵੇਟ ਮਤੇ ਵਿਧਾਨ ਸਭਾ ’ਚ ਪੇਸ਼ ਹੋਣਗੇ। ਪਹਿਲਾ ਮਤਾ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਦੀ ਉਸਾਰੀ ਬਾਰੇ ਹੋਵੇਗਾ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Budget to be presented on 28th February Session starts