ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਪੋਰਟਸ ਯੂਨੀਵਰਸਿਟੀ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਸਪੋਰਟਸ ਯੂਨੀਵਰਸਿਟੀ ਬਿੱਲ ਨੂੰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਸਦਨ 'ਚ ਰੱਖਣ ਦੀ ਮਨਜ਼ੂਰੀ ਦੇ ਦਿੱਤੀ।

 

ਮੁੱਖ ਮੰਤਰੀ ਵੱਲੋਂ ਉਠਾਏ ਇਤਰਾਜ਼ਾਂ ਨੂੰ ਲਾਂਭੇ ਕਰਦਿਆਂ ਮੰਤਰੀ ਮੰਡਲ ਨੇ ਨਵੀਂ ਬਣਨ ਜਾ ਰਹੀ ਸਪੋਰਟਸ ਤੇ ਸਾਇੰਸ ਯੂਨੀਵਰਸਿਟੀ ਦਾ ਕੈਪਟਨ ਅਮਰਿੰਦਰ ਸਿੰਘ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਸਿੰਘ ਦੇ ਨਾਂ 'ਤੇ ਰੱਖਣ ਦਾ ਫ਼ੈਸਲਾ ਕੀਤਾ। ਇਹ ਫੈਸਲਾ ਉਨ੍ਹਾਂ ਵੱਲੋਂ ਖੇਡਾਂ ਨੂੰ ਪ੍ਰੋਤਸਾਹਨ ਕਰਨ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਦੇਖਦਿਆਂ ਕੀਤਾ ਗਿਆ।  

 

ਮਹਾਰਾਜਾ ਭੁਪਿੰਦਰ ਸਿੰਘ ਦੇ ਨਾਂ 'ਤੇ ਯੂਨੀਵਰਸਿਟੀ ਦੇ ਨਾਮ ਰੱਖਣ ਦਾ ਸੁਝਾਅ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪੇਸ਼ ਕੀਤਾ ਗਿਆ। 

 

ਪੰਜਾਬ ਮੰਤਰੀ ਮੰਡਲ ਵੱਲੋਂ 6 ਜੂਨ 2019 ਨੂੰ ਪੰਜਾਬ ਖੇਡ ਯੂਨੀਵਰਸਿਟੀ ਆਰਡੀਨੈਂਸ-2019 ਨੂੰ ਮਨਜ਼ੂਰੀ ਦੇਣ ਨਾਲ ਇਸ ਖੇਡ ਯੂਨੀਵਰਸਿਟੀ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ। 22 ਜੁਲਾਈ 2019 ਨੂੰ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ। 

 

ਇਸ ਯੂਨੀਵਰਸਿਟੀ ਦਾ ਅਕਾਦਮਿਕ ਸ਼ੈਸ਼ਨ 1 ਸਤੰਬਰ 2019 ਤੋਂ ਸ਼ੁਰੂ ਹੋਵੇਗਾ। ਇਸ ਬਾਰੇ ਪਿਛਲੇ ਮਹੀਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੰਚਾਲਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਵਿੱਚ ਫ਼ੈਸਲਾ ਲਿਆ ਸੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab cabinet approves tabling of punjab sports university legislation in house