ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਧਰਮਸੋਤ, ਚੰਨੀ, ਅਰੁਨਾ ਦਾ ਮੋਦੀ ਸਰਕਾਰ ’ਤੇ ਹਮਲਾ, ਕੇਂਦਰ ਲਾਗੂ ਕਰੇ ਓਹੀ ਫਾਰਮੂਲਾ

----ਕੈਬਨਿਟ ਮੰਤਰੀਆਂ ਨੇ ਪੁਰਾਣੇ ਫਾਰਮੂਲੇ ਨੂੰ ਮੁੜ ਲਾਗੂ ਕਰਨ ਦੀ ਕੀਤੀ ਮੰਗ----

 

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ . ਸਾਧੂ ਸਿੰਘ ਧਰਮਸੋਤ, . ਚਰਨਜੀਤ ਸਿੰਘ ਚੰਨੀ ਅਤੇ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਮੋਦੀ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ ' ਵੱਡੀ ਕਟੌਤੀ ਕਰਕੇ ਕੇਂਦਰ ਸਰਕਾਰ ਨੇ ਸੂਬੇ ਦੇ ਦਲਿਤਾਂ ਤੇ ਪਛੜੇ ਵਰਗਾਂ ਦਾ ਘਾਣ ਕੀਤਾ ਹੈ।

 

ਤਿੰਨਾਂ ਕੈਬਨਿਟ ਮੰਤਰੀਆਂ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਤਿਆਰ ਕੀਤਾ ਨਵਾਂ ਪ੍ਰਸਤਾਵ ਲਾਗੂ ਹੋਣ ਨਾਲ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਨੌਜਵਾਨਾਂ ਦਾ ਭਵਿੱਖ ਤਬਾਹ ਹੋ ਜਾਵੇਗਾ

 

ਉਨ੍ਹਾਂ ਕਿਹਾ ਕਿ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕੇਂਦਰ ਅਤੇ ਸੂਬੇ ਦੇ ਪੁਰਾਣੇ 90:10 ਅਨੁਪਾਤ ਦੇ ਫਾਰਮੂਲੇ ਨੂੰ ਰੱਦ ਕਰਕੇ 60:40 ਅਨੁਪਾਤ ਦਾ ਨਵਾਂ ਫਾਰਮੂਲਾ ਤਿਆਰ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਸ ਫਾਰਮੂਲੇ ਨਾਲ ਜਿੱਥੇ ਸੂਬਾ ਸਰਕਾਰਾਂ 'ਤੇ ਭਾਰ ਵਧੇਗਾ, ਉੱਥੇ ਹੀ ਸੂਬੇ ਦੇ ਐਸ.ਸੀ./ਬੀ.ਸੀ. ਨੌਜਵਾਨ ਸਕੂਲੀ ਤੇ ਉਚੇਰੀ ਸਿੱਖਿਆ ਹਾਸਲ ਕਰਨ ਤੋਂ ਵਾਝੇਂ ਰਹਿ ਜਾਣਗੇ

 

ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬਿਆਂ ਵੱਲੋਂ ਸਾਲ 2018 ਤੱਕ ਕੁੱਲ 600 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 10 ਫੀਸਦੀ ਦੀ ਹਿੱਸੇਦਾਰੀ ਦਾ ਯੋਗਦਾਨ ਪਾਇਆ ਜਾ ਰਿਹਾ ਸੀ, ਪਰ ਮੋਦੀ ਸਰਕਾਰ ਹੁਣ ਆਪਣੀ ਹਿੱਸੇਦਾਰੀ ਪਾਉਣ ਤੋਂ ਭੱਜ ਰਹੀ ਹੈ ਇਸ ਨਾਲ ਸੂਬਿਆਂ ਦੀ ਸਾਲਾਨਾ ਦੇਣਦਾਰੀ 600 ਕਰੋੜ ਰੁਪਏ ਤੋਂ ਵਧ ਕੇ 750 ਕਰੋੜ ਰੁਪਏ ਹੋ ਗਈਕੈਬਨਿਟ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਫਾਰਮੂਲੇ ਨਾਲ ਨਾਲ ਸੂਬਿਆਂ 'ਤੇ ਬਹੁਤ ਵੱਡਾ ਬੋਝ ਪਿਆ ਹੈ।

 

ਮੰਤਰੀਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਐਸ.ਸੀ./ਬੀ.ਸੀ. ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਵਚਨਬੱਧ ਹੈ ਉਨ੍ਹਾਂ ਕੇਂਦਰ ਸਰਕਾਰ ਨੂੰ ਐਸ.ਸੀ./ਬੀ.ਸੀ. ਵਿਦਿਆਰਥੀਆਂ ਦੇ ਹਿੱਤਾਂ ਦੇ ਮੱਦੇਨਜ਼ਰ ਵਜੀਫਾ ਸਕੀਮ ਦੇ ਫੰਡਾਂ ' ਕਟੌਤੀ ਕਰਨ ਵਾਲੇ ਇਸ ਨਵੇਂ ਪ੍ਰਸਤਾਵ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੁਰਾਣਾ ਫਾਰਮੂਲਾ ਲਾਗੂ ਕਰਨ 'ਤੇ ਜ਼ੋਰ ਦਿੱਤਾ ਹੈਨਵੇਂ ਪ੍ਰਸਤਾਵ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਹਿੱਸੇਦਾਰੀ ਦੇ ਪੁਰਾਣੇ ਫਾਰਮੂਲੇ ਨੂੰ ਬਹਾਲ ਕੀਤਾ ਜਾਵੇ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab cabinet ministers Attack on Modi government said old formula to implement the center