ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਬਿਨੇਟ ਮੰਤਰੀਆਂ ਨੇ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

1 / 2ਕੈਬਿਨੇਟ ਮੰਤਰੀਆਂ ਨੇ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

2 / 2ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਪਿੰਡ ਬੁਰਜ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਦੇ ਹੋਏ।

PreviousNext

 

 ਪਿੰਡ ਬੁਰਜ ਅਤੇ ਹਰਸਾ ਬੇਲਾ ਵਿਖੇ ਹੜ੍ਹ ਪ੍ਰਭਾਵਿਤ ਸਥਿਤੀ ਦਾ ਲਿਆ ਜਾਇਜ਼ਾ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹੜ੍ਹਾਂ ਦੇ ਨੁਕਸਾਨ ਲਈ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਬਣਾਈ ਦੋ ਕੈਬਿਨੇਟ ਮੰਤਰੀਆਂ ਦੀ ਕਮੇਟੀ ਜਿਨ੍ਹਾਂ ਵਿੱਚ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਗਰਾਊਂਡ ਜ਼ੀਰੋ ਉੱਤੇ ਪਹੁੰਚ ਕੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੇ ਮੁੜ ਵਸੇਬੇ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। 

 

ਸ੍ਰੀ ਅਨੰਦਪੁਰ ਸਾਹਿਬ ਦੇ ਕਿਸਾਨ ਹਵੇਲੀ ਵਿਖੇ ਪਹੁੰਚੇ ਸ੍ਰੀ ਚੰਨੀ ਅਤੇ ਸ੍ਰੀ ਅਰੋੜਾ ਨੇ ਸਮੂਹ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਤਾਜ਼ਾ ਸਥਿਤੀ ਦਾ ਜਾਇਜਾ ਲਿਆ ਜਿਸ ਤੋਂ ਬਾਅਦ ਉਹ ਪਿੰਡ ਬੁਰਜ ਵਿਖੇ ਪਹੁੰਚੇ ਅਤੇ ਸਾਰੇ ਹਾਲਾਤਾਂ ਦਾ ਨਿੱਜੀ ਤੌਰ ਉੱਤੇ ਨਿਰੀਖਣ ਕੀਤਾ। 

 

ਇਸ ਮੌਕੇ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪਿੰਡ ਬੁਰਜ ਨੂੰ ਜਾਣ ਵਾਲੇ ਸੰਪਰਕ ਮਾਰਗ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਉਥੋਂ ਦੇ ਨਿਵਾਸੀਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰਨਾਂ ਇਲਾਕਿਆਂ ਦੇ ਨਾਲ ਜੋੜਿਆ ਜਾਵੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Cabinet Ministers Visit Anandpur Sahib Flood Affected Areas