ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ 550 ਅਸਾਮੀਆਂ ਨੂੰ ਮਨਜ਼ੂਰੀ

ਪੰਜਾਬ ਮੰਤਰੀ ਮੰਡਲ ਨੇ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਦੇ ਕੰਮਕਾਜ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇਨ੍ਹਾਂ ਅਦਾਰਿਆਂ ਵਿੱਚ 550 ਅਸਾਮੀਆਂ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਵੀਆਂ ਅਸਾਮੀਆਂ ਵਿੱਚ ਤਕਨੀਕੀ ਪੈਰਾ ਮੈਡੀਕਲ ਦੀਆਂ 66, ਨਰਸਾਂ, ਟੈਕਨੀਸ਼ੀਅਨ ਅਤੇ ਚੌਥੇ ਦਰਜੇ ਦੇ ਕਰਮਚਾਰੀਆਂ ਦੀਆਂ 464 ਅਸਾਮੀਆਂ ਅਤੇ ਵੀਡੀਆਰਐਲ/ਐਮਆਰਯੂ ਲੈਬ ਪ੍ਰਾਜੈਕਟਾਂ ਦੀਆਂ 20 ਅਸਾਮੀਆਂ ਸ਼ਾਮਲ ਹੋਣਗੀਆਂ।

 

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਅਸਾਮੀਆਂ ਮੈਡੀਕਲ ਮਸ਼ੀਨਰੀ, ਉਪਕਰਣ ਅਤੇ ਬੁਨਿਆਦੀ ਢਾਂਚੇ ਦੀ ਵਰਤੋਂ ਵਿੱਚ ਸਹਾਈ ਹੋਣਗੀਆਂ ਅਤੇ ਸਟਾਫ ਦੀ ਘਾਟ ਨੂੰ ਵੀ ਪੂਰਾ ਕਰਨਗੀਆਂ ਜਿਸ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ।

 

ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਆਪਣੀ ਪੁਨਰ ਗਠਨ ਯੋਜਨਾ ਤਹਿਤ ਪਹਿਲਾਂ ਤੋਂ ਮਨਜ਼ੂਰਸੁਦਾ 9 ਅਸਾਮੀਆਂ ਨੂੰ ਪੁਨਰ-ਸੁਰਜੀਤ ਕਰਨ ਦੇ ਨਾਲ ਨਾਲ ਮੈਡੀਕਲ ਸਿੱਖਿਆ ਅਤੇ ਖੋਜ ਡਾਇਰੈਕਟੋਰੇਟ ਵਿਚ ਪੰਜ ਨਵੀਆਂ ਅਸਾਮੀਆਂ ਬਣਾਉਣ ਅਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

 

ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਨਰਸਾਂ, ਟੈਕਨੀਸੀਅਨ ਅਤੇ ਚੌਥੇ ਦਰਜੇ ਦੇ ਕਰਮਚਾਰੀਆਂ ਦੀਆਂ 464 ਖ਼ਾਲੀ ਪਈਆਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਅਤੇ ਭਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। 

 

ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਵਾਇਰਲ ਰਿਸਰਚ ਐਂਡ ਡਾਇਗਨੌਸਟਿਕ ਲੈਬਾਰਟਰੀ (ਵੀ.ਡੀ.ਆਰ.ਐਲ.)/ਮਲਟੀ-ਡਿਸਪਲੇਨਰੀ ਰਿਸਰਚ ਯੂਨਿਟ (ਐਮ.ਆਰ.ਯੂ.) ਦੀਆਂ 20 ਅਸਾਮੀਆਂ ਵੀ ਬਣਾਈਆਂ ਗਈਆਂ ਹਨ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB CABINET OKAYS CREATION OF 550 POSTS FOR GOVT MEDICAL COLLEGES AT PATIALA AND AMRITSAR