ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਸਬੰਧੀ ਮੰਤਰੀ ਮੰਡਲ ਵੱਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ

ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਸਬੰਧੀ ਮੰਤਰੀ ਮੰਡਲ ਵੱਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਸ ਕਮੇਟੀ ਦੇ ਮੈਂਬਰ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਹੋਣਗੇ।

 

ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।


ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB CABINET SETS UP 3 MEMBER COMMITTEE TO STUDY PRIVATE MEDICAL COLLEGES FEE STRUCTURE RELATED ISSUES