ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਮੰਤਰੀ ਮੰਡਲ ਨੇ ਪ੍ਰਾਈਵੇਟ ਯੂਨੀਵਰਸਿਟੀਆਂ ਬਾਰੇ ਲਿਆ ਨਵਾਂ ਫੈਸਲਾ

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਨੇ ਅੱਜ ਸੂਬੇ ਪ੍ਰਾਈਵੇਟ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਲੋੜੀਂਦੀ ਘੱਟੋ-ਘੱਟ ਜ਼ਮੀਨ 35 ਏਕੜ ਜ਼ਮੀਨ ਤੋਂ ਘਟਾ ਕੇ 25 ਏਕੜ ਕਰਨ ਦਾ ਫੈਸਲਾ ਕੀਤਾ ਹੈ ਮੰਤਰੀ ਮੰਡਲ ਵੱਲੋਂ ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਨੀਤੀ- 2010 ਸੋਧ ਦੀ ਪ੍ਰਵਾਨਗੀ ਮਗਰੋਂ ਇਹ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਪ੍ਰਾਈਵੇਟ ਯੂਨੀਵਰਸਿਟੀਆਂ ਸਿੱਖਿਆ ਦੇ ਮਿਆਰੀ ਮਾਪਦੰਡਾਂ ਨੂੰ ਯਕੀਨੀ ਬਣਾਉਣ ਦੀ ਜ਼ਰੂਰਤਤੇ ਜ਼ੋਰ ਦਿੱਤਾ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੁਝ ਨਿੱਜੀ ਯੂਨੀਵਰਸਿਟੀਆਂ ਉਹ ਕੋਰਸ ਕਰਵਾ ਰਹੀਆਂ ਹਨ ਜਿਨਾਂ ਦੀ ਵਿਵਹਾਰਕ ਵਰਤੋਂ ਨਹੀਂ ਹੈ ਅਤੇ ਇਹ ਕੋਰਸ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਨਾਕਾਮ ਰਹੇ ਹਨਉਨ੍ਹਾਂ ਨੇ ਸੂਬੇ ਵਿੱਚ ਨਿਜੀ ਯੂਨੀਵਰਸਿਟੀਆਂ ਲਈ ਰੈਗੂਲੇਟਰੀ ਅਥਾਰਟੀ ਸਥਾਪਤ ਕਰਨ ਦੀਆਂ ਸੰਭਵਨਾਵਾਂ ਦਾ ਅਧਿਐਨ ਕਰਨ ਲਈ ਆਪਣੀ ਸਰਕਾਰ ਵੱਲੋਂ ਸਥਾਪਤ ਕੀਤੀ ਕੈਬਨਿਟ ਸਬ-ਕਮੇਟੀ ਅਤੇ ਮਾਹਿਰ ਕਮੇਟੀ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਲ ਕੀਤੀ


ਮੰਤਰੀ ਮੰਡਲ ਵੱਲੋਂ ਅੱਜ ਪ੍ਰਵਾਨ ਕੀਤੀ ਗਈ ਸੋਧ ਨੀਤੀ ਵਿੱਚ ਦਰਜ ਹੋਰ ਸ਼ਰਤਾਂ ਦੇ ਅਮਲਤੇ ਨਿਰਭਰ ਹੋਵੇਗੀ ਜਿਸ ਮੁਤਾਬਕ ਘੱਟੋ-ਘੱਟ 25 ਏਕੜ ਜ਼ਮੀਨ ਦੀ ਮਾਲਕੀਅਤ ਜਾਂ ਕੇਂਦਰੀ ਰੈਗੂਲੇਟਰੀ ਏਜੰਸੀ ਦੇ ਨਿਯਮਾਂ ਅਨੁਸਾਰ ਇੱਕ ਟੱਕ ਜ਼ਮੀਨ ਜੋ ਵੀ ਵੱਧ ਹੋਏ, ਉਸ ਬਾਰੇ ਸਬੂਤ ਪੇਸ਼ ਕਰਨੇ ਹੋਣਗੇਇਹ ਫੈਸਲਾ ਸੂਬੇ ਵਿੱਚ ਹੋਰਨਾਂ ਸੂਬਿਆਂ ਦੇ ਮੁਕਾਬਲੇ ਜ਼ਮੀਨਾਂ ਦੀਆਂ ਉੱਚ ਦਰਾਂ ਦੇ ਮੱਦੇਨਜ਼ਰ ਲਿਆ ਗਿਆ ਹੈਦੱਸਣਯੋਗ ਹੈ ਕਿ ਪੰਜਾਬ ਚ ਪ੍ਰਾਈਵੇਟ ਸੰਸਥਾਵਾਂ ਵੱਲੋਂ ਉੇਚੇਚੀ ਸਿੱਖਿਆ ਦੇ ਸੈਕਟਰ ਵਿੱਚ ਬੁਨਿਆਦੀ ਢਾਂਚੇ ਦੇ ਵਿਸਥਾਰ ਲਈਦਿ ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਨੀਤੀ-2010’ ਲਿਆਂਦੀ ਗਈ ਸੀ ਇਸ ਨੀਤੀ ਦੀ ਧਾਰਾ 4.5 () ਮੁਤਾਬਕ ਪ੍ਰਾਈਵੇਟ ਯੂਨੀਵਰਸਿਟੀ ਦੀ ਸਥਾਪਨਾ ਲਈ ਘੱਟੋ-ਘੱਟ 35 ਏਕੜ ਜ਼ਮੀਨ ਦੀ ਲੋੜ ਤੈਅ ਕੀਤੀ ਗਈ ਸੀ ਜਿਸ ਨੂੰ ਹੁਣ ਸੋਧ ਕੇ 25 ਏਕੜ ਕਰ ਦਿੱਤਾ ਗਿਆ ਹੈ।


ਦੱਸ ਦੇਈਏ ਕਿ ਪੰਜਾਬ ਸਰਕਾਰ ਨੂੰ ਦੂਜਿਆਂ ਸੂਬਿਆਂ ਪਾਸੋਂ ਹਾਸਲ ਕੀਤੀ ਜਾਣਕਾਰੀ ਤਹਿਤ ਪ੍ਰਾਈਵੇਟ ਯੂਨੀਵਰਸਿਟੀਆਂ ਦੀ ਸਥਾਪਨਾ ਲਈ 10 ਏਕੜ ਤੋਂ 50 ਏਕੜ ਜ਼ਮੀਨ ਹੋਣੀ ਚਾਹੀਦੀ ਹੈ ਮਿਸਾਲ ਦੇ ਤੌਰਤੇ ਹਰਿਆਣਾ ਪ੍ਰਾਈਵੇਟ ਯੂਨੀਵਰਸਿਟੀ ਲਈ ਮਿਊਂਸਪਲ ਹੱਦਾਂ ਤੋਂ ਬਾਹਰ 20 ਏਕੜ ਅਤੇ ਮਿਊਂਸਪਲ ਹੱਦਾਂ ਚ 10 ਏਕੜ ਜ਼ਮੀਨ ਹੋਣੀ ਜ਼ਰੂਰੀ ਹੈ ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ 10 ਏਕੜ, ਰਾਜਸਥਾਨ ਵਿੱਚ 30 ਏਕੜ ਅਤੇ ਮੱਧ ਪ੍ਰਦੇਸ਼ ਵਿੱਚ 20 ਏਕੜ ਜ਼ਮੀਨ ਦੀ ਲੋੜ ਹੈ


ਮਹਾਰਾਸ਼ਟਰ ਚ ਪੇਂਡੂ ਖੇਤਰ ਵਿੱਚ ਪ੍ਰਾਈਵੇਟ ਯੂਨੀਵਰਸਿਟੀ ਦੀ ਸਥਾਪਨਾ ਲਈ 50 ਏਕੜ, ਤਹਿਸੀਲ ਜਾਂ ਜ਼ਿਲਾ ਹੈੱਡਕੁਆਰਟਰ ਵਿੱਚ 25 ਏਕੜ, ਡਵੀਜ਼ਨਲ ਹੈੱਡਕੁਆਰਟਰ ਵਿੱਚ 15 ਏਕੜ ਅਤੇ ਮੁੰਬਈ ਮੈਟਰੋਪੋਲੀਟਨ ਖੇਤਰ ਵਿੱਚ 10 ਏਕੜ ਜ਼ਮੀਨ ਹੋਣੀ ਚਾਹੀਦੀ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab cabinet take a new decision about the private universities