ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ 17 ਮਈ ਤੱਕ 3 ਵਾਰ ਇਸ਼ਤਿਹਾਰ ਦੇਣਗੇ ਅਪਰਾਧਕ ਪਿਛੋਕੜ ਵਾਲੇ ਉਮੀਦਵਾਰ

ਪੰਜਾਬ ’ਚ 17 ਮਈ ਤੱਕ 3 ਵਾਰ ਇਸ਼ਤਿਹਾਰ ਦੇਣਗੇ ਅਪਰਾਧਕ ਪਿਛੋਕੜ ਵਾਲੇ ਉਮੀਦਵਾਰ

ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਅਖ਼ਬਾਰਾਂ ਅਤੇ ਟੈਲੀਵੀਜਨ 'ਤੇ ਇਸ਼ਤਿਹਾਰ ਜਰੂਰ ਦੇਣ

 


ਡਾ. ਐਸ. ਕਰੁਣਾ ਰਾਜੂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜ਼ਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕੀਤੀ ਗਈ ਹੈ ਅਤੇ ਇਸ ਅਧੀਨ ਚੋਣ ਲੜ ਰਹੇ ਅਤੇ ਰਾਜਨੀਤਕ ਪਾਰਟੀਆਂ ਜਿਨ੍ਹਾਂ ਦੇ ਉਮੀਦਵਾਰਾਂ ਦਾ ਅਪਰਾਧਕ ਪਿਛੋਕੜ ਹੈ, ਬਾਰੇ ਅਖ਼ਬਾਰ ਅਤੇ ਟੈਲੀਵਿਜਨ 'ਤੇ ਇਸ਼ਤਿਹਾਰ ਦੇਣ ਸਬੰਧੀ ਪਹਿਲਾਂ ਹੀ ਹਿਦਾਇਤਾਂ ਜਾਰੀ ਕੀਤੀਆਂ ਜਾ ਚੁਕਿਆਂ ਹਨ

 


ਪੰਜਾਬ ਰਾਜ ਵਿੱਚ 278 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਰਾਜ ਦੇ 2,08,92,674 ਵੋਟਰ ਜਿਨ੍ਹਾਂ ਵਿੱਚ 1,10,59,828 ਪੁਰਸ਼, ਮਹਿਲਾ ਵੋਟਰ 98,32,286 ਅਤੇ 560 ਥਰਡ ਜੈਂਡਰ ਦੇ ਵੋਟਰ ਹਨ (ਇਸ ਵਿੱਚ 1,11,463 ਸਰਵਿਸ ਵੋਟਰ ਵੀ ਸ਼ਾਮਿਲ ਹਨ) ਜੋ ਕਿ ਮਿਤੀ 19 ਮਈ, 2019 (ਐਤਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ

 

 

ਉਨ੍ਹਾਂ ਦੱਸਿਆ ਕਿ ਰਾਜ ਵਿੱਚ 23,213 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 249 ਕ੍ਰਿਟੀਕਲ, 719 ਸੈਂਸਟਿਵ ਅਤੇ 509 ਹਾਇਪਰ-ਸੈਂਸਟਿਵ ਹਨ ਪੰਜਾਬ ਰਾਜ ਵਿੱਚ ਵੋਟਾਂ ਵਾਲੇ ਦਿਨ 12002 ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ ਡਾ. ਰਾਜੂ ਨੇ ਕਿਹਾ ਕਿ ਪੰਜਾਬ ਰਾਜ ਵਿੱਚ 18 ਅਤੇ 19 ਸਾਲ ਉਮਰ ਦੇ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਣਗੇ

 


ਜਦਕਿ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Candidates having criminal background to advertise three times till 17th May