ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਵਿਦਾਸ ਮੰਦਰ ਢਾਹੁਣ ਵਿਰੁੱਧ ਅੱਜ ਪੰਜਾਬ ਬੰਦ, ਕਈ ਜ਼ਿਲ੍ਹਿਆਂ ’ਚ ਵਿਦਿਅਕ ਆਦਰੇ ਬੰਦ

ਫਾਇਲ ਫੋਟੋ

ਦਿੱਲੀ ਦੇ ਤੁਗ਼ਲਕਾਬਾਦ ਖੇਤਰ ਵਿਚ 500 ਸਾਲ ਪੁਰਾਣਾ ਗੁਰੂ ਰਵਿਦਾਸ ਦਾ ਮੰਦਰ ਢਾਹੁਣ ਵਿਰੁੱਧ ਅੱਜ ਦਲਿਤ ਭਾਈਚਾਰੇ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।  ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।

 

ਜਥੇਬੰਦੀਆਂ ਵੱਲੋਂ ਬੰਦ ਦਿੱਤੇ ਬੰਦ ਦੇ ਸੱਦੇ ਕਾਰਨ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹੇ ਵਿਚ ਪੈਂਦੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਵਿਦਿਅਕ ਅਦਾਰੇ, ਕਾਲਜ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

ਜ਼ਿਕਰਯੋਗ ਹੈ ਕਿ ਬੀਤੇ 10 ਅਗਸਤ ਨੂੰ ਗੁਰੂ ਰਵਿਦਾਸ ਦਾ ਮੰਦਰ ਤੋੜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦਲਿਤ ਭਾਈਚਾਰੇ ਵਿਚ ਇਸ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵੱਖ ਵੱਖ ਜਥੇਬੰਦੀਆਂ ਵੱਲੋਂ ਇਸ ਦੇ ਵਿਰੋਧ ਵਿਚ ਸੜਕਾਂ ਵੀ ਜਾਮ ਕੀਤੀਆਂ ਗਈਆਂ ਅਤੇ ਬੀਤੇ ਕੱਲ੍ਹ ਸ਼ਹੀਦ ਭਗਤ ਸਿੰਘ ਨਗਰ ਨੂੰ ਪੂਰਨ ਤੌਰ ਉਤੇ ਬੰਦ ਰੱਖਿਆ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Punjab closed against demolition of Ravidas temple