ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ 11 ਯੂਨੀਵਰਸਿਟੀਆਂ 'ਚ ਚੇਅਰ ਸਥਾਪਤ ਕਰਨ ਦਾ ਐਲਾਨ

1 / 2ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ 11 ਯੂਨੀਵਰਸਿਟੀਆਂ 'ਚ ਚੇਅਰ ਸਥਾਪਤ ਕਰਨ ਦਾ ਐਲਾਨ

2 / 2ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ 11 ਯੂਨੀਵਰਸਿਟੀਆਂ 'ਚ ਚੇਅਰ ਸਥਾਪਤ ਕਰਨ ਦਾ ਐਲਾਨ

PreviousNext

ਸੂਚੀ ਵਿੱਚ ਇਰਾਨ ਦੀ ਯੂਨੀਵਰਸਿਟੀ ਵੀ ਸ਼ਾਮਲ
 

550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਭਰ ’ਚੋਂ 400 ਨਾਮਵਰ ਪੰਜਾਬੀ ਸ਼ਖ਼ਸੀਅਤਾਂ ਦਾ ਸਨਮਾਨ
 


ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਤ ਕਰਨ ਦੇ ਫ਼ੈਸਲੇ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿੱਚ ਇੱਕ ਈਰਾਨ ਦੀ ਯੂਨੀਵਰਸਿਟੀ ਵੀ ਸ਼ਾਮਲ ਹੈ।

 

ਮੁੱਖ ਮੰਤਰੀ ਨੇ ਇਹ ਐਲਾਨ ਇੱਥੇ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਇੱਕ ਸਮਾਗਮ ਦੌਰਾਨ 11 ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤਾ। ਦੱਸਣਯੋਗ ਹੈ ਕਿ ਇਨ੍ਹਾਂ ਯੂਨੀਵਰਸਿਟੀਆਂ ਵਿੱਚ 7 ਯੂਨੀਵਰਸਿਟੀਆਂ ਪੰਜਾਬ ਵਿੱਚ ਅਤੇ 3 ਭਾਰਤ ਵਿੱਚ ਅਲੱਗ ਅਲੱਗ ਥਾਂ ’ਤੇ ਸਥਿਤ ਹਨ। ਇਹ ਚੇਅਰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਖੋਜ ਦੇ ਮੰਤਵ ਨਾਲ ਸਥਾਪਤ ਕੀਤੀ ਜਾਵੇਗੀ।

 


ਇਹ ਸਮਾਰੋਹ ਵਿਸ਼ਵ ਭਰ ’ਚੋਂ 400 ਨਾਨਕ ਨਾਮ ਲੇਵਾ ਪ੍ਰਮੁੱਖ ਪੰਜਾਬੀ ਸ਼ਖ਼ਸੀਅਤਾਂ ਨੂੰ ਉਨਾਂ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਪਾਏ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕਰਨ ਲਈ ਕਰਵਾਇਆ ਗਿਆ। ਮੁੱਖ ਮੰਤਰੀ ਨੇ ਪੰਜਾਬੀਆਂ ਦੁਆਰਾ ਆਪਣੀਆਂ ਪ੍ਰਾਪਤੀਆਂ ਨਾਲ ਸੂਬੇ ਅਤੇ ਦੇਸ਼  ਲਈ ਮਾਣ ਖੱਟਣ ’ਤੇ ਖੁਸ਼ੀ ਜ਼ਾਹਰ ਕੀਤੀ।

 

ਇਸ ਮੌਕੇ ਮੁੱਖ ਮੰਤਰੀ ਨੇ ਦਲਬੀਰ ਸਿੰਘ ਪੰਨੂ ਦੀ ਲਿਖੀ ਕਿਤਾਬ “ਦਿ ਸਿੱਖ ਹੈਰੀਟੇਜ ਬਿਔਂਡ ਬਾਰਡਰਜ਼” ਵੀ ਰਿਲੀਜ਼ ਕੀਤੀ  ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਇੱਕ ਇਰਾਨੀ ਲੇਖਕ ਦੀ ਫਾਰਸੀ ’ਚ ਲਿਖੀ ਕਿਤਾਬ ਵੀ ਰਿਲੀਜ਼ ਕੀਤੀ।

 

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਸੂਬੇ ਦੀ ਮੁੜ ਸੁਰਜੀਤੀ ਅਤੇ ਨੌਜਵਾਨਾਂ ਦੀ ਪ੍ਰਗਤੀ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਰਕਾਰ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab cm announces chair in name of sri guru nanak dev ji for 11 universities including 1 from iran