ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

3 ਮਈ ਤੱਕ ਕਰਫਿਊ 'ਚ ਕੋਈ ਢਿੱਲ ਨਹੀਂ ਅਤੇ ਨਾ ਹੀ ਰਮਜ਼ਾਨ ਲਈ ਵਿਸ਼ੇਸ਼ ਛੋਟ- ਮੁੱਖ ਮੰਤਰੀ 

ਅਗਲਾ ਕਦਮ ਚੁੱਕਣ ਤੋਂ ਪਹਿਲਾਂ 3 ਮਈ ਨੂੰ ਸਥਿਤੀ ਦਾ ਮੁੜ ਜਾਇਜ਼ਾ ਲਵੇਗੀ ਸੂਬਾ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਣਕ ਦੀ ਕੋਵਿਡ ਮੁਕਤ ਖ਼ਰੀਦ ਨੂੰ ਯਕੀਨੀ ਬਣਾਉਣ ਤੋਂ ਸਿਵਾਏ ਸੂਬੇ ਵਿੱਚ 3 ਮਈ ਤੱਕ ਕਿਸੇ ਕਿਸਮ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ ਹੈ। 3 ਮਈ ਨੂੰ ਸਥਿਤੀ ਦਾ ਇਕ ਵਾਰ ਫਿਰ ਜਾਇਜ਼ਾ ਲਿਆ ਜਾਵੇਗਾ।

 

ਡਿਪਟੀ ਕਮਿਸ਼ਨਰਾਂ ਨੂੰ ਕਰਫਿਊ ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਰਫਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ ਦਿੱਤੇ। ਇਸ ਹਫ਼ਤੇ ਸ਼ੁਰੂ ਹੋ ਰਹੇ ਰਮਜ਼ਾਨ ਦੇ ਅਰਸੇ ਦੌਰਾਨ ਵੀ ਕਿਸੇ ਕਿਸਮ ਦੀ ਢਿੱਲ ਜਾਂ ਛੋਟ ਨਾ ਦਿੱਤੀ ਜਾਵੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਰਮਜ਼ਾਨ ਲਈ ਲੋਕਾਂ ਨੂੰ ਕੋਈ ਵੀ ਵਿਸ਼ੇਸ਼ ਕਰਫਿਊ ਪਾਸ ਜਾਰੀ ਨਹੀਂ ਕੀਤੇ ਜਾਣੇ ਚਾਹੀਦੇ। 

 

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਕਿ ਇਸ ਸਮੇਂ ਦੌਰਾਨ ਕਰਿਆਨਾ ਅਤੇ ਹੋਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ 'ਤੇ ਭੀੜ ਇਕੱਤਰ ਨਾ ਹੋਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ।

 

ਮੁੱਖ ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਇਹ ਫ਼ੈਸਲਾ ਲਿਆ।

 

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਕੇਂਦਰੀ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਮੁਲਕ ਵਿੱਚ 20 ਅਪਰੈਲ ਤੋਂ ਗ਼ੈਰ-ਸੀਮਿਤ ਵਾਲੇ ਐਲਾਨੇ ਜ਼ੋਨਾਂ ਲਈ ਢਿੱਲ ਦੇਣ ਦੇ ਪਿਛੋਕੜ ਵਿੱਚ ਮਹੱਤਵਪੂਰਨ ਮੰਨਿਆ ਜਾਂਦਾ ਹੈ। ਹਾਲਾਂਕਿ ਜ਼ਮੀਨੀ ਹਕੀਕਤ ਬਾਰੇ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਦਾ ਦ੍ਰਿੜ ਵਿਚਾਰ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਣਕ ਦੀ ਵਾਢੀ ਅਤੇ ਖਰੀਦ ਕਾਰਜਾਂ ਦੇ ਨਾਲ-ਨਾਲ ਵੱਖ-ਵੱਖ ਉਦਯੋਗਿਕ/ਭੱਠੇ ਅਤੇ ਉਸਾਰੀ ਗਤੀਵਿਧੀਆਂ ਜਿੱਥੇ ਪਰਵਾਸੀ ਮਜ਼ਦੂਰਾਂ ਦੇ ਰਹਿਣ ਦੀ ਵਿਵਸਥਾ ਹੈ, ਨਾਲ ਸਬੰਧਤ ਪਹਿਲਾਂ ਕੀਤੇ ਐਲਾਨਾਂ ਨੂੰ ਛੱਡ ਕੇ ਕੋਈ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ।

 

ਕੋਵਿਡ ਮੁਕਤ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਦਾ ਸਿਹਤ ਆਡਿਟ ਕਰਾਉਣ ਦੇ ਹੁਕਮ

ਮੰਡੀਆਂ ਵਿੱਚ ਸਫਾਈ ਦੀ ਸਥਿਤੀ ਨਾ ਹੋਣ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਨ੍ਹਾਂ ਕੇਦਰਾਂ ਦੇ ਸਿਹਤ ਆਡਿਟ ਕਰਨ ਦੇ ਆਦੇਸ਼ ਦਿੱਤੇ ਜਿੱਥੇ 1.85 ਲੱਖ ਮੀਟ੍ਰਿਕ ਟਨ ਕਣਕ ਜੂਨ ਤੱਕ ਆਉਣ ਦੀ ਸੰਭਾਵਨਾ ਹੈ ਜਦੋਂ ਤੱਕ ਖ਼ਰੀਦ ਪੂਰੀ ਨਹੀਂ ਹੋ ਜਾਂਦੀ। ਇਸ ਉੱਤੇ ਕਰੀਬ 35,000 ਕਰੋੜ ਰੁਪਏ ਖ਼ਰਚ ਆਉਣਗੇ ਜਿਸ ਵਿੱਚ ਸੂਬੇ ਨੂੰ ਕੇਂਦਰ ਵੱਲੋਂ ਸੀ.ਸੀ.ਐਲ. ਭੁਗਤਾਨ ਦੇ ਮਿਲੇ 26,000 ਕਰੋੜ ਰੁਪਏ ਸ਼ਾਮਲ ਹਨ। ਇਸ ਨਾਲ ਕੋਵਿਡ-19 ਵਿਰੁਧ ਲੜਾਈ ਪ੍ਰਭਾਵਸ਼ਾਲੀ ਤਰੀਕੇ ਨਾਲ ਲੜਨ ਲਈ ਵੱਡੀ ਮੱਦਦ ਮਿਲੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB CM ANNOUNCES NO RELAXATION IN CURFEW TILL MAY 3 NO SPECIAL CONCESSIONS FOR RAMZAN