ਅਗਲੀ ਕਹਾਣੀ

ਕਰਤਾਰਪੁਰ ਜਾਣ ਵਾਲੇ ਪੀਲੇ ਕਾਰਡ ਧਾਰਕ ਸ਼ਰਧਾਲੂਆਂ ਦੀ ਫੀਸ ਸ਼੍ਰੋਮਣੀ ਕਮੇਟੀ ਭਰੇ

ਭਾਰਤ ਤੇ ਪਾਕਿ ਦੇ ਪ੍ਰਧਾਨ ਮੰਤਰੀਆਂ ਨੂੰ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ


ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਥਿਕ ਤੌਰ ’ਤੇ ਸਮਰੱਥ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘੱਟੋ-ਘੱਟ ਪੀਲੇ ਕਾਰਡਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਦੀ ਫੀਸ ਆਪਣੇ ਖ਼ਜ਼ਾਨਿਆਂ ਵਿੱਚੋਂ ਭਰਨ ਲਈ ਆਖਿਆ ਕਿਉਂ ਜੋ ਇਹ ਲੋਕ ਆਪਣੇ ਪੱਲਿਓਂ ਖ਼ਰਚਾ ਨਹੀਂ ਚੁੱਕ ਸਕਦੇ।

 

ਸ਼ਰਧਾਲੂਆਂ ਵਿੱਚ ਪਾਈ ਜਾ ਰਹੀ ਦੁਬਿਧਾ ਦੀਆਂ ਰਿਪੋਰਟਾਂ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਾਸਪੋਰਟ ਦੀ ਬਜਾਏ ਸ਼ਨਾਖ਼ਤ ਲਈ ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਆਦਿ ਦਸਤਾਵੇਜ਼ਾਂ ਨੂੰ ਸਬੂਤ ਵਜੋਂ ਪ੍ਰਵਾਨ ਕੀਤਾ ਜਾਵੇ। 

 

ਉਨ੍ਹਾਂ ਕਿਹਾ ਕਿ ਬਦਲਵੇਂ ਦਸਤਾਵੇਜ਼ਾਂ ਦੀ ਵਿਧੀ ਨੂੰ ਅਪਣਾਇਆ ਜਾ ਸਕਦਾ ਹੈ ਕਿਉਂਕਿ ਕਿਸੇ ਵੀ ਤਰਾਂ ਪਾਸਪੋਰਟ ’ਤੇ ਵੀਜ਼ੇ ਦੀ ਮੋਹਰ ਦੀ ਲੋੜ ਨਹੀਂ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਲਾਂਘਾ ਪਾਰ ਕਰਕੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਘੱਟ ਗਿਣਤੀ ਦਾ ਮਤਲਬ ਇਹ ਨਹੀਂ ਹੈ ਕਿ ਲੋਕਾਂ ਵਿੱਚ ਦਿਲਚਸਪੀ ਨਹੀਂ ਹੈ ਸਗੋਂ ਪਾਸਪੋਰਟ ਅਤੇ 20 ਡਾਲਰ ਦੀ ਫ਼ੀਸ ਦੀਆਂ ਦੋ ਸ਼ਰਤਾਂ ਇਸ ਦਾ ਕਾਰਨ ਬਣੀਆਂ ਹੋਈਆਂ ਹਨ। 

 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਵਿੱਚ ਹਨ ਪਰ ਇਨਾਂ ਰੁਕਾਵਟਾਂ ਕਾਰਨ ਉਨਾਂ ਨੂੰ ਵਾਪਸ ਮੁੜਨਾ ਪੈਂਦਾ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab cm asks cash rich sgpc to pay fee to help yellow card holding pilgrims to visit kartarpur sahib