ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੱਦਾ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੱਦਾ

72ਵੇਂ ਆਜ਼ਾਦੀ ਦਿਹਾੜੇ ਮੌਕੇ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਸਕੂਲਾਂ, ਕਾਲਜਾਂ ਤੱਕ ਲੈ ਕੇ ਜਾਣ ਲਈ ਤੂੰ ਮੇਰਾ ਬੱਡੀ ਪੋ੍ਰਗਰਾਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤਾ ਗਿਆ। ਮੁੱਖ ਮੰਤਰੀ ਲੁਧਿਆਣਾ `ਚ ਤਿਰੰਗਾ ਲਹਿਰਾਉਣ ਲਈ ਆਏ ਸਨ। ਉਨ੍ਹਾਂ ਵੱਲੋਂ ਖੇਤੀ ਕਰਜ਼ਾ ਮੁਆਫੀ ਸਕੀਮ ਦੇ ਦੂਜੇ ਪੜਾਅ ਦਾ ਆਰੰਭ ਕਰਨ ਨਾਲ ਨਾਲ ਭਾਈ ਘਨੱਈਆ ਸਿਹਤ ਸੇਵਾ ਯੋਜਨਾ ਦੀ ਵੀ ਸ਼ੁਰੂਆਤ ਕੀਤੀ। 

 

ਸਮਾਰੋਹ ਦੌਰਾਨ ਪਰੇਡ ਦਾ ਨਿਰੀਖਣ ਕਰਨ ਅਤੇ ਸਲਾਮੀ ਲੈਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਪੁੱਟਣ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ।  ਉਨ੍ਹਾਂ ਕਿਹਾ ਕਿ ਡਰੱਗ ਐਬਿਊਜ਼ ਪੀ੍ਰਵੈਂਸ਼ਨ ਆਫੀਸਰਜ਼ (ਡੀ.ਏ.ਪੀ.ਓ.) ਪ੍ਰੋਗਰਾਮ ਦੀ ਵੱਡੀ ਸਫ਼ਲਤਾ ਤੋਂ ਬਾਅਦ ਹੁਣ ‘ਤੂੰ ਮੇਰਾ ਬੱਡੀ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਵਿਦਿਆਰਥਿਆਂ ਦੀ ਭਾਈਵਾਲੀ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲੈ ਜਾਇਆ ਜਾਵੇਗਾ। 

 

ਨਸ਼ਾ ਪੀੜਤਾਂ ਤੇ ਇਲਾਜ ਲਈ ਸੂਬੇ ਵਿੱਚ ਸ਼ੁਰੂ ਕੀਤੇ 118 ਆਊਟ ਪੇਸ਼ੈਂਟ ਓਪਿਆਡ ਅਸਿਸਟਡ ਟ੍ਰੀਟਮੈਂਟ (ਓ.ਓ.ਏ.ਟੀ.) ਕਲੀਨਿਕਾਂ ਦੇ ਹਾਂ-ਪੱਖੀ ਨਤੀਜਿਆਂ ਤੇ ਸੰਤੁਸ਼ਟੀ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਸ ਸਾਲ ਸਤੰਬਰ ਤੱਕ ਅਜਿਹੇ 80 ਹੋਰ ਕਲੀਨਿਕ ਖੋਲੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 26,000 ਨਸ਼ਾ ਪੀੜਤਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਤੇ ਓ.ਪੀ.ਡੀ. ’ਤੇ ਪੀੜਤਾਂ ਦੀ ਗਿਣਤੀ 5.3 ਲੱਖ ਤੋਂ ਵੱਧ ਹੈ।

 

ਇਸ ਮੌਕੇ ਉਨ੍ਹਾਂ 10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਸੌਂਪੇ। ਇਸੇ ਦੌਰਾਨ  ਸ਼ਹਿਰੀ ਗ਼ਰੀਬਾਂ ਨੂੰ ਮੁਢਲੀਆਂ ਸੇਵਾਵਾਂ (ਬੀ.ਐਸ.ਯੂ.ਪੀ.) ਪ੍ਰੋਗਰਾਮ ਤਹਿਤ ਉਸਾਰੇ ਫਲੈਟਾਂ ਦੀਆਂ ਚਾਬੀਆਂ ਤੇ ਅਲਾਟਮੈਂਟ ਪੱਤਰ ਮੁੱਖ ਮੰਤਰੀ ਨੇ 10 ਲਾਭਪਾਤਰੀਆਂ ਨੂੰ ਸੌਂਪੇ। ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ, ਵਿਧਾਇਕ ਸੁਰਿੰਦਰ ਡਾਬਰ, ਕੁਲਦੀਪ ਸਿੰਘ ਵੈਦ, ਸੰਜੇ ਤਲਵਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀ.ਜੀ.ਪੀ. ਸੁਰੇਸ਼ ਅਰੋੜਾ ਅਤੇ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਹਾਜ਼ਰ ਸਨ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB CM CALLS FOR FREEDOM FROM DRUGS TO MARK INDEPENDENCE DAY