ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਦਾ ਸੱਦਾ ਦਿੱਤਾ

ਵੈਂਕੱਈਆ ਨਾਇਡੂ, ਡਾ. ਮਨਮੋਹਨ ਸਿੰਘ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਸ਼ਲਾਘਾ ਕਰਦਿਆਂ ਇਸ ਨੂੰ ਸ਼ਾਂਤੀ ਤੇ ਸਦਭਾਵਨਾ ਦਾ ਪੱਲ ਦੱਸਿਆ

ਪੰਜਾਬ ਤੇ ਹਰਿਆਣਾ ਦੇ ਰਾਜਪਾਲ, ਹਰਿਆਣਾ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਇਤਿਹਾਸਕ ਸੈਸ਼ਨ ਵਿੱਚ ਹੋਏ ਸ਼ਾਮਲ

 

 

ਸ੍ਰੀ ਗੁਰੂ ਨਾਨਕ ਦੇਵ ਦੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਬੁੱਧਵਾਰ ਨੂੰ ਸੱਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਦੇ ਪ੍ਰਭਾਵ ਤੋਂ ਬਚਾਉਣ ਦਾ ਸੱਦਾ ਦਿੱਤਾ।

 

ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕੁਦਰਤ ਤੇ ਮਨੁੱਖਤਾ ਦੇ ਵਿਚਕਾਰ ਆਪਸੀ ਅੰਤਰੀਵ ਸਾਂਝ ਨੂੰ ਦਰਸਾਇਆ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਦੀ ਭਾਵਨਾ ਨੂੰ ਕਾਇਮ ਰੱਖਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਵੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਕਾਰਨ ਫੈਲਦੀਆਂ ਘਾਤਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਜਿਵੇਂ ਕਿ ਮੌਜੂਦਾ ਸਮੇਂ ਹਵਾ ਪ੍ਰਦੂਸ਼ਣ ਨੇ ਕੌਮੀ ਰਾਜਧਾਨੀ ਸਮੇਤ ਸਮੁੱਚੇ ਉੱਤਰੀ ਭਾਰਤ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ।

 

ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕੁਦਰਤ ਅਤੇ ਕੁਦਰਤੀ ਸਰੋਤਾਂ ਨੂੰ ਸਾਂਭਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਸਾਫ ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਸ ਲਈ ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਦੀ ਘੱਟ ਵਰਤੋਂ, ਪਾਣੀ ਦੀ ਘੱਟ ਵਰਤੋਂ ਵਾਲੀਆਂ ਫ਼ਸਲਾਂ ਪੈਦਾ ਕਰਨ, ਪਰਾਲੀ ਨਾ ਸਾੜਨ ਅਤੇ ਰਸਾਇਣਕ ਖਾਦਾਂ ਦੀ ਘੱਟ ਵਰਤੋਂ ’ਤੇ ਜ਼ੋਰ ਦਿੱਤਾ।

 

ਇਹੋ ਵਿਚਾਰ ਦੇਸ਼ ਦੇ ਉਪ ਰਾਸ਼ਟਰਪਤੀ ਐਮ.ਵੈਂਕੱਈਆ ਨਾਇਡੂ ਵੱਲੋਂ ਪ੍ਰਗਟਾਏ ਗਏ ਜੋ ਇਤਿਹਾਸਕ ਸੈਸ਼ਨ ਦੇ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸੱਤਿਆਦੇਵ ਨਰਾਇਣ ਆਰੀਆ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਣੇ ਪੰਜਾਬ ਦੇ ਸੰਸਦ ਮੈਂਬਰ ਅਤੇ ਪੰਜਾਬ ਤੇ ਹਰਿਆਣਾ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਹਾਜ਼ਰੀ ਵਿੱਚ ਸ਼ਿਰਕਤ ਕੀਤੀ।

 

ਇਸ ਮੌਕੇ ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ, ਸਾਬਕਾ ਪ੍ਰਧਾਨ ਮੰਤਰੀ, ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕਿਆ, ਯਾਦਗਾਰੀ ਚਿੰਨ੍ਹ ਅਤੇ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab cm calls for protecting future generations from environment pollution at special vidhan sabha session