ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਈਦ-ਉਲ-ਫ਼ਿਤਰ ਮੌਕੇ ਕੈਪਟਨ ਅਮਰਿੰਦਰ ਨੇ ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ ਇਹ ਤਿਉਹਾਰ ਫਿਰਕੂ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ


ਮੁੱਖ ਮੰਤਰੀ ਨੇ ਇਕ ਸੰਦੇਸ਼ ਵਿੱਚ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸੰਪੂਰਨਤਾ ਦਾ ਇਹ ਦਿਹਾੜਾ ਸਵੈ-ਸੰਜਮ, ਅਨੁਸ਼ਾਸਨ ਅਤੇ ਰਹਿਮਦਿਲੀ ਦਾ ਪ੍ਰਤੀਕ ਹੈ ਜੋ ਸਾਡੇ ਸਾਰਿਆਂ ਲਈ ਆਦਰਸ਼ ਹੈ


ਮੁੱਖ ਮੰਤਰੀ ਨੇ ਕਿਹਾ, ''ਆਓ, ਇਸ ਪਵਿੱਤਰ ਦਿਹਾੜੇ ਮੌਕੇ ਬੁਰਾਈਆਂ ਤੇ ਵੈਰ-ਵਿਰੋਧ ਤੋਂ ਮੁਕਤ ਸੰਸਾਰ ਦੀ ਸਿਰਜਣਾ ਲਈ ਇਕਜੁਟ ਹੋਈਏ ਅਤੇ ਇਸ ਤਿਉਹਾਰ ਨੂੰ ਭਾਈਚਾਰਕ ਸਾਂਝ ਦੇ ਜਜ਼ਬੇ ਨਾਲ ਮਨਾਈਏ ਜੋ ਸਾਨੂੰ ਰਹਿਮਦਿਲੀ ਅਤੇ ਸਹਿਣਸ਼ੀਲਤਾ ਦਾ ਉਪਦੇਸ਼ ਦਿੰਦਾ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab cm Capt Amarinder gives congratulations on Eid-ul-Fitr