ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਸ਼ਿਵਰਾਤਰੀ 'ਤੇ ਕੈਪਟਨ ਅਮਰਿੰਦਰ ਨੇ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਮਹਾਸ਼ਿਵਰਾਤਰੀ' ਦੇ ਪਵਿੱਤਰ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।

 

ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਮਜ਼ਹਬ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਪਿਆਰ ਤੇ ਮੇਲਜੋਲ ਵਧਾਉਣ ਵਾਸਤੇ ਇਹ ਤਿਉਹਾਰ ਇਕਜੁਟ ਹੋ ਕੇ ਮਨਾਉਣ ਦੀ ਅਪੀਲ ਕੀਤੀ ਹੈ।

 

ਉਨ੍ਹਾਂ ਨੇ ਲੋਕਾਂ ਨੂੰ ਨਫਰਤ ਅਤੇ ਫੁੱਟਪਾਊ ਸ਼ਕਤੀਆਂ ਦੀਆਂ ਸਾਰੀਆਂ ਬੁਰਾਈਆਂ ਨੂੰ ਖਤਮ ਕਰਨ ਲਈ ਭਗਵਾਨ ਸ਼ਿਵ ਦੀ ਵਿਚਾਰਧਾਰਾ 'ਤੇ ਚੱਲਣ ਦਾ ਸੱਦਾ ਦਿੱਤਾ।

 

ਮੁੱਖ ਮੰਤਰੀ ਨੇ ਕਿਹਾ, ''ਇਹ ਤਿਉਹਾਰ ਸਾਡੇ ਸਾਰਿਆਂ ਵਿੱਚ ਪਿਆਰ, ਸਨੇਹ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।''

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab cm greets people on mahashivratri