ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਲੁਧਿਆਣਾ ਸੈਂਟਰਲ ਜੇਲ੍ਹ ਹਿੰਸਾ ਦੀ ਮੈਜਿਸਟ੍ਰੇਰੀਅਲ ਜਾਂਚ ਦੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਸੈਂਟਰਲ ਜੇਲ੍ਹ ਹਿੰਸਾ ਦੀ ਡੀਸੀ ਲੁਧਿਆਣਾ ਤੋਂ ਮੈਜਿਸਟ੍ਰੇਰੀਅਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।

 

ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਿੰਸਾ ਭੜਕਾਉਣ ਲਈ ਜ਼ਿੰਮੇਵਾਰ ਵਿਅਕਤੀ ਵਿਰੁਧ ਡੂੰਘੀ ਜਾਂਚ ਲਈ ਕਿਹਾ। ਉਨ੍ਹਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਗੱਲ ਵੀ ਕਹੀ।

 

ਹਿੰਸਾ ਦੀ ਸ਼ੁਰੂਆਤ ਸਵੇਰੇ 11.30 ਵਜੇ ਹੋਏ ਜਦੋਂ ਜੇਲ੍ਹ ਵਿੱਚ ਬੰਦ ਕੈਦੀ ਦੀ ਮੌਤ ਦੀ ਖ਼ਬਰ ਉਨ੍ਹਾਂ ਕੋਲ ਪਹੁੰਚੀ। ਰਾਜਿੰਦਰ ਮੈਡੀਕਲ ਹਸਪਤਾਲ ਪਟਿਆਲਾ ਵਿਖੇ ਕੈਦੀ ਦੀ ਮੌਤ ਹੋ ਗਈ ਸੀ ਜਿਸ ਦੀ ਪਛਾਣ ਸੰਨੀ ਸੂਦ ਵਜੋਂ ਹੋਈ। ਉਹ ਐਨਡੀਪੀਐਸ ਐਕਟ ਮਾਮਲੇ ਵਿੱਚ ਗ੍ਰਿਫ਼ਤਾਰ ਸੀ।

 

 

 

ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦੇਸ਼ ਵਿੱਚੋਂ ਸਭ ਤੋਂ ਚੰਗੀ ਹੈ।

 

ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫ਼ੇ ਦੇ ਵਿਰੋਧੀ ਧਿਰ ਦੀ ਮੰਗ ਬਾਰੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਹ ਕੋਈ ਸਵਾਲ ਨਹੀਂ ਹੈ। ਅਕਾਲੀ ਦਲ ਅਤੇ ਆਮ ਆਮ ਆਦਮੀ ਪਾਰਟੀ ਕੋਲ ਕਹਿਣ ਲਈ ਕੁਝ ਵੀ ਨਹੀਂ ਹੈ, ਸਿਰਫ ਵਾਧੂ ਮੰਗਾਂ ਦੇ। ਸਥਿਤੀ ਨਾਲ ਨਿਪਟਣ ਲਈ ਅਸੀਂ ਇੱਕਠੇ ਹੋ ਕੇ ਕੰਮ ਕਰ ਰਹੇ ਹਾਂ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB CM ORDERS MAGISTERIAL INQUIRY INTO LUDHIANA CENTRAL JAIL VIOLENCE