ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਸ.ਸੀ. ਵਿਦਿਆਰਥੀਆਂ ਦੀ ਉੱਚੇਰੀ ਸਿੱਖਿਆ ਬਰਕਰਾਰ ਰੱਖਣ ਲਈ ਦਾਖ਼ਲੇ ਯਕੀਨੀ ਬਣਾਉਣ ਦੇ ਹੁਕਮ 


ਵਿੱਤ ਵਿਭਾਗ ਨੂੰ ਆਸ਼ੀਰਵਾਦ ਸਕੀਮ ਲਈ 72 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ 
 


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਕੂਲੀ ਸਿੱਖਿਆ, ਉੱਚੇਰੀ ਸਿੱਖਿਆ, ਵੈਟਰਨਰੀ, ਤਕਨੀਕੀ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਵਿਦਿਅਕ ਸੰਸਥਾਵਾਂ ਵਿੱਚ ਹਰੇਕ ਅਨੁਸੂਚਿਤ ਜਾਤੀ ਵਿਦਿਆਰਥੀ ਦੇ ਦਾਖ਼ਲੇ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਤਾਂ ਜੋ ਇਹ ਵਿਦਿਆਰਥੀ ਆਪਣੇ ਪਸੰਦੀਦਾ ਵਿਸ਼ਿਆਂ ਵਿੱਚ ਉਚੇਰੀ ਸਿੱਖਿਆ ਬਰਕਰਾਰ ਰੱਖ ਸਕਣ। 

 

ਅੱਜ ਸ਼ਾਮ ਇੱਥੇ ਅਨੁਸੂਚਿਤ ਜਾਤੀ ਭਲਾਈ ਸਕੀਮਾਂ ਖਾਸ ਕਰਕੇ ਪੋਸਟ ਮੈਟ੍ਰਿਕ ਵਜੀਫਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਕਤ ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਇਹ ਯਕੀਨੀ ਬਣਾਉਣ ਵਾਸਤੇ ਆਖਿਆ ਕਿ ਕਿਸੇ ਵੀ ਯੋਗ ਅਨੁਸੂਚਿਤ ਜਾਤੀ ਵਿਦਿਆਰਥੀ ਨੂੰ ਦਾਖ਼ਲੇ ਤੋਂ ਇਨਕਾਰ ਨਾ ਹੋਵੇ। 

 

ਕੈਪਟਨ ਅਮਰਿੰਦਰ ਸਿੰਘ ਨੇ ਉਕਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵਿਦਿਅਕ ਸੰਸਥਾਵਾਂ ਨੂੰ ਦਿੱਤੇ ਜਾਣ ਵਾਲੇ ਪੋਸਟ ਮੈਟ੍ਰਿਕ ਵਜ਼ੀਫਿਆਂ ਦੀ ਆਨਲਾਈਨ ਪੜਤਾਲ ਕਰਨ ਦਾ ਕੰਮ ਇਕ ਹਫ਼ਤੇ ਦੇ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਕਿ ਵਿਦਿਅਕ ਸੰਸਥਾਵਾਂ ਦੀ ਬਕਾਇਆ ਰਾਸ਼ੀ ਦਾ ਨਿਪਟਾਰਾ ਛੇਤੀ ਤੋਂ ਛੇਤੀ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਪੜਤਾਲ ਦੇ ਆਧਾਰ 'ਤੇ ਹੁਣ ਤੱਕ ਡਿਫਾਲਟਰ ਸੰਸਥਾਵਾਂ ਪਾਸੋਂ ਲਗਭਗ 150 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। 

 

ਭਾਰਤ ਸਰਕਾਰ ਵੱਲੋਂ ਸਾਲ 2016-17, 2017-18 ਅਤੇ 2018-19 ਲਈ ਅਨੁਸੂਚਿਤ ਜਾਤੀ ਪੋਸਟ ਮੈਟ੍ਰਿਕ ਵਜ਼ੀਫਿਆਂ ਦੀ ਲਗਭਗ 1663 ਕਰੋੜ ਰੁਪਏ ਦੀ ਰਾਸ਼ੀ ਜਾਰੀ ਨਾ ਕਰਨ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਇਹ ਮਸਲਾ ਛੇਤੀ ਹੀ ਕੇਂਦਰ ਸਰਕਾਰ ਕੋਲ ਉਠਾਉਣ ਦੀ ਹਦਾਇਤ ਕੀਤੀ।

 

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਪੀਲ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ ਨੂੰ ਆਸ਼ੀਰਵਾਦ ਸਕੀਮ ਹੇਠ ਯੋਗ ਲਾਭਪਾਤਰੀਆਂ ਲਈ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ।
 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab cm orders seamless admissions for sc students to ensure continuation of higher studies