ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ CM ਪੰਜਾਬ ਨੂੰ ਦੁਨੀਆ ਭਰ ਤੋਂ ਮਿਲੀ ਮੁਬਾਰਕਾਂ

ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕਰਵਾਏ ਗਏ ਸਮਾਗਮਾਂ ਅਤੇ ਪ੍ਰਬੰਧਾਂ ਲਈ ਦੁਨੀਆਂ ਭਰ ਵਿਚ ਵਾਹ ਵਾਹ ਹੋਈ ਹੈ, ਜਿਸ ਲਈ ਮੁੱਖ ਮੰਤਰੀ ਨੂੰ ਦੁਨੀਆਂ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ

 

ਮੁੱਖ ਮੰਤਰੀ ਨੇ ਇਸ ਸਬੰਧੀ ਜਾਣਕਾਰੀ 2 ਦਸੰਬਰ 2019 ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਸਾਂਝੀ ਕੀਤੀ, ਇਸ ਦਾ ਸਿਹਰਾ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਹੈ, ਜਿਸ ਲਈ ਸਮੁੱਚੀ ਕੈਬਨਿਟ ਵਲੋਂ ਚੰਨੀ ਦਾ ਵਿਸੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ

 

 

ਕੈਬਨਿਟ ਮੀਟਿੰਗ ਦੌਰਾਨ ਲਏ ਫੈਸਲੇ ਅਨੁਸਾਰ ਪ੍ਰਕਾਸ਼ ਪੁਰਬ ਸਮਾਗਮਾਂ ਦੇ ਵਧੀਆ ਪ੍ਰਬੰਧਾਂ ਲਈ ਮੁੱਖ ਮੰਤਰੀ ਕੈਪਟਨ ਅੰਰਿੰਦਰ ਸਿੰਘ ਨੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ ਅਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪ੍ਰਸੰਸਾ ਪੱਤਰ ਭੇਜਿਆ ਹੈ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੱਤਰ ਵਿਚ ਸਾਲ ਭਰ ਚੱਲਣ ਵਾਲੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਜਿੰਮੇਵਾਰੀ . ਚੰਨੀ ਨੂੰ ਸੌਂਪਦਿਆਂ ਆਸ ਪ੍ਰਗਟਾਈ ਹੈ ਕਿ ਗੁਰੂ ਸਾਹਿਬ ਨੂੰ ਸਮਰਪਿਤ ਕਰਵਾਈਆਂ ਜਾਣ ਵਾਲੀਆਂ ਵੱਖ ਵੱਖ ਗਤੀਵਿਧੀਆਂ ਲਈ ਵੀ ਵਧੀਆ ਪ੍ਰਬੰਧ ਕੀਤੇ ਜਾਣਗੇਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਗੁਰੁ ਸਾਹਿਬ ਨੂੰ ਸਮਰਪਿਤ ਅਰੰਭੇ ਗਏ ਵਿਕਾਸ ਕਾਰਜ ਵੀ ਮਿਤੀ ਬੱਧ ਮੁਕੰਮਲ ਕੀਤੇ ਜਾਣਗੇ

 

ਓਧਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਵਿਚ ਪ੍ਰਗਟਾਏ ਭਰੋਸੇ ਅਤੇ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ ਹੈ. ਚੰਨੀ ਨੇ ਕਿਹਾ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸਹਿਯੋਗ ਕਰਨ ਵਾਲੀਆਂ ਸਮੁੱਚੀ ਨਾਨਕ ਨਾਨਕ ਨਾਮ ਲੇਵਾ ਸੰਗਤਾਂ, ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਪ੍ਰਾਈਵੇਟ ਅਦਾਰਿਆਂ, ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਦਾ ਵਿਸੇਸ਼ ਧੰਨਵਾਦ ਕੀਤਾ ਹੈ

 

ਇਸ ਦੇ ਨਾਲ ਹੀ ਚੰਨੀ ਨੇ ਭਰੋਸਾ ਦਿਵਾਇਆ ਕਿ ਇਸ ਸਾਲ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੀਆਂ ਗਤੀਧੀਆਂ ਅਤੇ ਵਿਕਾਸ ਕਰਾਜ ਵੀ ਮਿਤੀ ਬੱਧ ਪੂਰੇ ਕਰ ਲਏ ਜਾਣਗੇਮੀਟਿੰਗ ਦੌਰਾਨ ਮੰਤਰੀ ਚੰਨੀ ਨੇ ਅੀਧਕਾਰੀਆਂ ਦੀ ਵਧੀਆ ਕਰਗੁਜਾਰੀ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਕਿਹਾ ਕਿ ਇਸ ਸਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਫਲਤਾ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ

 

ਕੈਬਨਿਟ ਮੰਤਰੀ ਚੰਨੀ ਨੇ ਨਾਲ ਹੀ ਕਿਹਾ ਕਿ ਜੇਕਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੇਕਰ ਸਰਕਾਰ ਨਾਲ ਮਿਲ ਕੇ ਇਹ ਸਮਾਗਮ ਮਨਾਉਂਦੀ ਤਾਂ ਦੁਨੀਆਂ ਭਰ ਵਿਚ ਸਿੱਖਾਂ ਦੀ ਸਾਖ ਹੋਰ ਵਧਣੀ ਸੀ, ਪਰ ਸ੍ਰੋਮਣੀ ਅਕਾਲੀ ਦਲ ਨੇ ਆਪਣੇ ਸੌੜੇ ਰਾਜਸੀ ਹਿੱਤਾਂ ਕਾਰਨ ਅਜਿਹਾ ਨਹੀਂ ਹੋਣ ਦਿੱਤਾ, ਜਿਸ ਨਾਲ ਸ੍ਰੌਮਣੀ ਕਮੇਟੀ ਦੀ ਕਾਰਜਸ਼ੈਲੀ 'ਤੇ ਲੋਕਾਂ ਨੇ ਸਵਾਲ ਉਠਾਏ ਹਨ

 

ਚੰਨੀ ਨੇ ਇੱਕ ਵਾਰ ਫਿਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਦਾ ਦਿੱਤਾ ਹੈ ਕਿ ਭਵਿੱਖ ਵਿਚ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਸਰਕਾਰ ਦਾ ਸਹਿਯੋਗ ਕਰੇ ਤਾਂ ਜੋ ਗੁਰੂ ਸਾਹਿਬ ਦਾ ਸਰਭ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ, ਜਿਸ ਨਾਲ ਸਮੁੱਚੇ ਪੰਜਾਬੀਆਂ ਦਾ ਮਾਣ ਦੁਨੀਆ ਭਰ ਵਿਚ ਵਧੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab CM receives 550-year-old Prakash Prabhu from all over the world