ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਅਪ੍ਰੈਲ ਮਹੀਨੇ ਲਈ 3000 ਕਰੋੜ ਮੁਆਵਜ਼ੇ ਦੀ ਕੀਤੀ ਮੰਗ 

ਚਾਰ ਮਹੀਨਿਆਂ ਦੇ ਜੀ.ਐਸ.ਟੀ. ਬਕਾਏ ਦੇ 4400 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ

 

ਸੂਬੇ ਵਿੱਚ ਮਾਲੀਏ ਦੀਆਂ ਅਨੁਮਾਨਤ ਪ੍ਰਾਪਤੀਆਂ ਅਤੇ ਪੱਕੇ ਖ਼ਰਚਿਆਂ ਵਿਚਾਲੇ ਚਿੰਤਾਜਨਕ ਵਧਦੇ ਪਾੜੇ ਵੱਲ ਇਸ਼ਾਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ-19 ਕੌਮੀ ਆਫਤ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਕੋਲ ਅਪਰੈਲ ਮਹੀਨੇ ਵਾਸਤੇ 3000 ਕਰੋੜ ਰੁਪਏ ਦੇ ਅੰਤਰਿਮ ਮੁਆਵਜ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ 4400 ਕਰੋੜ ਰੁਪਏ ਦੀ ਬਕਾਇਆ ਪਈ ਜੀ.ਐਸ.ਟੀ. ਦੀ ਰਾਸ਼ੀ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਚਾਰ ਮਹੀਨਿਆਂ ਦੀ ਜੀ.ਐਸ.ਟੀ. ਦੀ 4400 ਕਰੋੜ ਰੁਪਏ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਸੂਬੇ ਨੂੰ ਸਰੋਤਾਂ ਵਿੱਚ ਆਈ ਰੁਕਾਵਟ ਦੂਰ ਕਰਨ ਵਿੱਚ ਮਦਦ ਮਿਲ ਸਕੇ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੌਕਡਾਊਨ ਦੇ ਚੱਲਦਿਆਂ ਸਾਰੇ ਸੂਬੇ ਵੱਡੇ ਵਿੱਤੀ ਸੰਕਟਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕੋਵਿਡ-19 ਕਾਰਨ ਹੋਏ ਮਾਲੀਏ ਘਾਟੇ ਦੀ ਪੂਰਤੀ ਲਈ ਜ਼ਰੂਰ ਮੁਆਵਜ਼ਾ ਰਾਸ਼ੀ ਜਾਰੀ ਕਰੇ। 

 

ਅਪ੍ਰੈਲ ਮਹੀਨੇ ਵਿੱਚ 3000 ਕਰੋੜ ਰੁਪਏ ਘਾਟੇ ਦੇ ਅਨੁਮਾਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਦਾ ਵਿਸਥਾਰਤ ਮੁਲਾਂਕਣ ਅਤੇ ਰਾਹਤ ਤੇ ਮੁੜ ਵਸੇਲੇ ਲਈ ਫੰਡਾਂ ਦੀ ਮੰਗ ਸਹੀ ਸਮੇਂ 'ਤੇ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਨੂੰ ਅੰਤਰਿਮ ਰਾਹਤ ਤੁਰੰਤ ਜਾਰੀ ਕਰਨੀ ਚਾਹੀਦੀ ਹੈ ਤਾਂ ਜੋ ਕੋਵਿਡ-19 ਵਿਰੁਧ ਚੱਲ ਰਹੀ ਜੰਗ ਕਿਸੇ ਵੀ ਹਾਲਤ ਵਿੱਚ ਢਿੱਲੀ ਨਾ ਪਵੇ।

 

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਅਤੇ ਰਾਹਤ ਕਾਰਜਾਂ ਦੇ ਉਪਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਖਜ਼ਾਨੇ 'ਤੇ ਇਸ ਵੇਲੇ ਕਾਫੀ ਭਾਰ ਪਿਆ ਹੋਇਆ ਹੈ ਜਿਹੜਾ ਨਿਰੰਤਰ ਵਧਦਾ ਹੀ ਜਾਣਾ ਹੈ ਕਿਉਂਕਿ ਮੁਕੰਮਲ ਲੌਕਡਾਊਨ ਦੇ ਚੱਲਦਿਆਂ ਵਪਾਰ, ਕਾਰੋਬਾਰ ਤੇ ਉਦਯੋਗ ਬੰਦ ਹੋਣ ਕਰਨ ਮਾਲੀਏ ਦੀ ਕੋਈ ਪ੍ਰਾਪਤੀ ਨਹੀਂ ਹੋ ਰਹੀ ਹੈ।

 

ਸੂਬਾ ਸਰਕਾਰ ਨੇ ਸੂਬੇ ਦੇ 2020-21 ਬਜਟ ਵਿੱਚ ਅਪਰੈਲ ਮਹੀਨੇ ਲਈ 3360 ਕਰੋੜ ਦੇ ਮਾਲੀਏ ਦੀ ਪ੍ਰਾਪਤੀ ਦਾ ਅਨੁਮਾਨ ਲਾਇਆ ਸੀ ਜਿਸ ਵਿੱਚ ਜੀ.ਐਸ.ਟੀ. ਦਾ 1322 ਕਰੋੜ ਰੁਪਏ, ਪੈਟਰੋਲੀਅਮ ਉਤਪਾਦਾਂ 'ਤੇ ਵੈਟ ਦਾ 465 ਕਰੋੜ ਰੁਪਏ, ਸੂਬਾਈ ਆਬਕਾਰੀ ਮਾਲੀਏ ਦਾ 521 ਕਰੋੜ ਰੁਪਏ, ਮੋਟਰ ਵਹੀਕਲ ਟੈਕਸ ਦਾ 198 ਕਰੋੜ ਰੁਪਏ, ਬਿਜਲੀ ਕਰ ਦਾ 243 ਕਰੋੜ ਰੁਪਏ, ਸਟੈਂਪ ਡਿਊਟੀ ਦਾ 219 ਕਰੋੜ ਰੁਪਏ ਅਤੇ ਗ਼ੈਰ ਕਰਾਂ ਤੋਂ ਮਾਲੀਆ 392 ਕਰੋੜ ਰੁਪਏ ਸ਼ਾਮਲ ਸੀ।

 

ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਇਹ ਪ੍ਰਾਪਤੀਆਂ ਕਾਫੀ ਘੱਟਣ ਆਉਣ ਦੀ ਉਮੀਦ ਹੈ ਕਿਉਂਕਿ ਲੌਕਡਾਊਨ ਦੇ ਕਾਰਨ ਸੂਬੇ ਵਿੱਚ ਬਹੁਤੀਆਂ ਆਰਥਿਕ ਗਤੀਵਿਧੀਆਂ ਠੱਪ ਪਈਆਂ ਹਨ। ਐਸ.ਜੀ.ਐਸ.ਟੀ., ਆਈ.ਜੀ.ਐਸ.ਟੀ., ਵੈਟ, ਆਬਕਾਰੀ, ਸਟੈਂਪ ਡਿਊਟੀ ਅਤੇ ਮੋਟਰ ਵਹੀਕਲ ਟੈਕਸਾਂ ਦੇ ਰੂਪ ਵਿੱਚ ਮਾਲੀਆ ਪ੍ਰਾਪਤੀਅ ਨਿਗੂਣੀਆਂ ਹਨ ਅਤੇ ਬਿਜਲੀ ਦੀ ਖਪਤ ਵਿੱਚ ਕਮੀ ਆਉਣ ਨਾਲ ਅਪਰੈਲ, 2020 ਦੌਰਾਨ ਬਿਜਲੀ ਡਿਊਟੀ ਦੇ ਅਨੁਮਾਨਿਤ ਮਾਲੀਏ ਵਿੱਚ ਵੀ 60 ਫ਼ੀਸਦੀ ਗਿਰਾਵਟ ਆਈ ਹੈ।

...

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਦਸੰਬਰ 2019 ਤੋਂ ਲੈ ਕੇ ਮਾਰਚ 2020 ਤੱਕ ਬੀਤੇ ਚਾਰ ਮਹੀਨਿਆਂ ਦਾ ਸੂਬੇ ਦਾ ਲਗਪਗ 4400 ਕਰੋੜ ਰੁਪਏ ਦਾ ਜੀ.ਐਸ.ਟੀ. ਮੁਆਵਜ਼ਾ ਵੀ ਕੇਂਦਰ ਸਰਕਾਰ ਵੱਲ ਬਕਾਇਆ ਖੜ੍ਹਾ ਹੈ।

ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਕਰਜ਼ ਵਿਵਸਥਾ, ਪੈਨਸ਼ਨਾਂ, ਤਨਖਾਹਾਂ ਤੇ ਕੋਵਿਡ-19 ਲਈ ਰਾਹਤ ਕਾਰਜਾਂ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਆਦਿ ਲਈ ਅਪਰੈਲ 2020 ਮਹੀਨੇ ਦਾ 7301 ਕਰੋੜ  ਰੁਪਏ ਦਾ ਬਜਟ ਹੈ ਜਿਸ ਦੇ ਨਤੀਜੇ ਵਜੋਂ ਆਉਣ ਵਾਲੇ ਮਾਲੀਏ ਅਤੇ ਪੱਕੇ ਖ਼ਰਚਿਆਂ ਦਰਮਿਆਨ ਵਸੀਲਿਆਂ ਦਾ ਵੱਡਾ ਪਾੜਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB CM WRITES TO SHAH FOR INTERIM COMPENSATION OF RS 3000 CR FOR APRIL ON ACCOUNT OF COVID NATIONAL DISASTER