ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਕਾਂਗਰਸ ਮਨਾਏਗੀ ਸ੍ਰੀ ਰਾਜੀਵ ਗਾਂਧੀ ਦੀ 75ਵੀਂ ਵਰ੍ਹੇਗੰਢ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਜੀ ਦੀ 75ਵੀਂ ਜਨਮ ਵਰ੍ਹੇਗੰਢ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੂਰੀ ਤਰ੍ਹਾਂ ਤਿਆਰ ਹੈ ਇਸ ਕੰਮ ਲਈ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸਦੇ ਚੇਅਰਮੈਨ ਕੁਲਜੀਤ ਨਾਗਰਾ ਵਿਧਾਇਕ ਅਤੇ ਸਕੱਤਰ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਬਣਾਇਆ ਗਿਆ ਹੈ

 

ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਕਮੇਟੀ ਦੇ ਵਾਈਸ ਚੇਅਰਮੈਨ ਹੋਣਗੇ ਜਦੋਂਕਿ ਕੈਪਟਨ ਸੰਦੀਪ ਸੰਧੂ ਜਨਰਲ ਸਕੱਤਰ ਪੰਜਾਬ ਕਾਂਗਰਸ ਕਮੇਟੀ ਨੂੰ ਇਸ ਦੇ ਮੈਂਬਰ ਸਕੱਤਰ ਬਣਾਇਆ ਗਿਆ ਹੈ ਇਸ ਤੋਂ ਇਲਾਵਾ ਕੁਲਦੀਪ ਵੈਦ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਇੰਦਰਬੀਰ ਸਿੰਘ ਬੁਲਾਰੀਆ, ਸੁਖਵਿੰਦਰ ਡੈਨੀ (ਚਾਰੋਂ ਵਿਧਾਇਕ) ਨੂੰ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ

 

ਇਸ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਵਿੱਚ ਹੋਈ ਜਿਸ ਵਿੱਚ ਸ੍ਰੀ ਰਾਜੀਵ ਗਾਂਧੀ ਜੀ ਦੇ 20 ਅਗਸਤ ਨੂੰ ਆਉਣ ਵਾਲੇ 75ਵੇਂ ਜਨਮ ਦਿਹਾੜੇ ਨੂੰ ਮਨਾਉਣ ਦੇ ਲਈ ਪ੍ਰੋਗਰਾਮ ਉਲੀਕਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਮੌਕੇ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ

 

ਕਮੇਟੀ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਰਾਜੀਵ ਗਾਂਧੀ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਭਰ ਵਿੱਚ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਣ ਜਿਸ ਵਿੱਚ ਖ਼ੂਨਦਾਨ ਕੈਂਪ, ਪੌਦੇ ਲਗਾਉਣਾ, ਸੈਮੀਨਾਰ ਅਤੇ ਕਾਨਫਰੰਸਾਂ ਆਦਿ ਕਰਵਾਉਣਾ ਸ਼ਾਮਿਲ ਹਨ ਇਸ ਕੰਮ ਲਈ ਯੂਥ ਕਾਂਗਰਸ ਦੇ ਨਾਲ ਨਾਲ ਜ਼ਿਲਿਆਂ ਵਿੱਚ ਕੰਮ ਕਰਦੀਆਂ ਵੱਖ ਵੱਖ ਇਕਾਈਆਂ ਦੀਆਂ ਜਿੰਮੇਵਾਰੀਆਂ ਲਗਾਉਣ ਅਤੇ ਵਿਸ਼ੇਸ਼ ਤੌਰ ਤੇ ਪੇਂਡੂ ਖੇਤਰਾਂ ਵਿੱਚ ਕੰਮ ਕਰਦੇ ਕਲੱਬਾਂ ਦਾ ਸਹਿਯੋਗ ਲੈਣ ਲਈ ਵੀ ਕਿਹਾ ਗਿਆ

 

ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਹ ਦੱਸਣਾ ਬਹੁਤ ਜ਼ਰੂਰੀ ਹੈ ਕਿ ਸ੍ਰੀ ਰਾਜੀਵ ਗਾਂਧੀ ਦੀ ਭਾਰਤ ਨੂੰ ਕੀ ਕੀ ਦੇਣ ਸੀ ਉਹ ਰਾਜੀਵ ਗਾਂਧੀ ਹੀ ਸਨ ਜਿਨ੍ਹਾਂ ਨੇ ਭਾਰਤ ਵਿੱਚ ਕੰਪਿਊਟਰ ਨੂੰ ਲਿਆਂਦਾ ਪਿੰਡਾਂ ਵਿੱਚ ਪੰਚਾਇਤੀ ਰਾਜ ਸ਼ੁਰੂ ਕਰਨ ਵਾਲੇ ਵੀ ਰਾਜੀਵ ਗਾਂਧੀ ਜੀ ਹੀ ਸਨ

 

ਇਸ ਮੌਕੇ ਬੋਲਦਿਆਂ ਕਮੇਟੀ ਦੇ ਚੇਅਰਮੈਨ ਵਿਧਾਇਕ ਕੁਲਜੀਤ ਨਾਗਰਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਭਾਰਤ ਵਿੱਚ ਕਾਂਗਰਸ ਦੀ ਸਭ ਤੋਂ ਮਜ਼ਬੂਤ ਸਰਕਾਰ ਪੰਜਾਬ ਸੂਬੇ ਵਿੱਚ ਹੀ ਹੈ ਅਜਿਹੇ ਵਿੱਚ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ੍ਰੀ ਰਾਜੀਵ ਗਾਂਧੀ ਜੀ ਦੇ ਸੁਨੇਹੇ ਨੂੰ ਘਰ ਘਰ ਪਹੁੰਚਾਉਣ ਵਿਚ ਕੋਈ ਕਸਰ ਨਾ ਛੱਡੇ

 

ਉਨ੍ਹਾਂ ਕਿਹਾ ਕਿ ਅੱਜ ਭਾਰਤ ਜਿਸ ਮੁਕਾਮ ਤੇ ਪਹੁੰਚਿਆ ਹੈ ਉਸ ਆਧੁਨਿਕ ਭਾਰਤ ਦੀ ਨੀਂਹ ਤਤਕਾਲੀਨ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਹੀ ਰੱਖੀ ਸੀ ਜਦੋਂ ਕਿ ਮੌਜੂਦਾ ਕੇਂਦਰ ਸਰਕਾਰ ਸਾਰੇ ਦਾ ਸਾਰਾ ਕ੍ਰੈਡਿਟ ਆਪਣੇ ਆਪ ਨੂੰ ਹੀ ਦੇਣ ਤੇ ਲੱਗੀ ਹੋਈ ਹੈ

 

ਉਨ੍ਹਾਂ ਕਿਹਾ ਕਿ ਇਹ ਨਹੀਂ ਭੁੱਲਣਾ ਚਾਹੀਦਾ ਕਿ ਬੀਤੇ ਸਮੇਂ ਵਿੱਚ ਹੀ ਭਾਰਤ ਨੇ ਪੁਲਾੜ, ਸੁਰੱਖਿਆ, ਤਕਨੀਕ, ਪੰਚਾਇਤੀ ਰਾਜ ਆਦਿ ਦੀ ਨੀਂਹ ਰੱਖੀ ਗਈ ਸੀ ਉਹ ਗੱਲ ਵੱਖਰੀ ਹੈ ਕਿ ਭਾਜਪਾ ਸਰਕਾਰ ਬਣੀਆਂ ਬਣਾਈਆਂ ਚੀਜ਼ਾਂ ਨੂੰ ਨਵੇਂ ਤਰੀਕੇ ਨਾਲ ਪਰੋਸ ਕੇ ਦੇਸ਼ ਦੇ ਲੋਕਾਂ ਅੱਗੇ ਰੱਖ ਰਹੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Congress celebrates the 75th anniversary of Mr Rajiv Gandhi