ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਸਿੱਧੂ ਨੂੰ ਦਿੱਤਾ ਜਵਾਬ - ਗਰੀਬਾਂ ਨੂੰ ਰਾਸ਼ਨ ਟੈਕਸ ਦੇ ਪੈਸੇ ਨਾਲ ਦੇ ਰਹੇ ਹਾਂ

ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਸਰਕਾਰ ਵਿਰੁੱਧ ਚੁੱਕੇ ਗਏ ਸਵਾਲਾਂ ਦਾ ਸੂਬਾ ਸਰਕਾਰ ਨੇ ਜਵਾਬ ਦਿੱਤਾ ਹੈ। ਸੂਬਾ ਸਰਕਾਰ ਦੀ ਤਰਫੋਂ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਟੈਕਸ ਹੀ ਸਿਹਤ ਸੇਵਾਵਾਂ ਰਾਹੀਂ ਵਾਪਸ ਜਾ ਰਿਹਾ ਹੈ। ਜਿਹੜੀ ਵੰਡ ਹੋ ਰਹੀ ਹੈ, ਜੋ ਗਰੀਬਾਂ ਕੋਲ ਰਾਸ਼ਨ ਪਹੁੰਚ ਰਿਹਾ ਹੈ, ਉਹ ਲੋਕਾਂ ਦੇ ਟੈਕਸ ਦੇ ਪੈਸੇ ਤੋਂ ਹੀ ਜਾ ਰਿਹਾ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਵੀਰਵਾਰ ਸਵੇਰੇ ਆਪਣੇ ਯੂਟਿਊਬ ਚੈਨਲ 'ਜਿੱਤੇਗਾ ਪੰਜਾਬ' ਉੱਤੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਸੀ ਅਤੇ ਵੀਡੀਉ 'ਚ ਬਿਨਾ ਕਿਸੇ ਦਾ ਨਾਂਅ ਲਏ ਸੱਤਾਧਾਰੀਆਂ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਪੰਜਾਬ ਦੇ ਆਮ ਲੋਕਾਂ ਨੂੰ ਦੱਸ ਰਹੇ ਹਨ ਕਿ ਇਹ ਰਾਜ ਉਨ੍ਹਾਂ ਦੇ ਦਿੱਤੇ ਟੈਕਸਾਂ ਤੇ ਖੂਨ–ਪਸੀਨੇ ਦੀ ਗਾੜ੍ਹੀ ਕਮਾਈ ਨਾਲ ਚੱਲਦਾ ਹੈ।
 

ਸਿੱਧੂ ਨੇ ਕਿਹਾ ਸੀ ਕਿ ਟੈਕਸ ਦੇ ਤੌਰ 'ਤੇ ਦਿੱਤਾ ਜਾ ਰਿਹਾ ਪੈਸਾ ਉਨ੍ਹਾਂ ਨੂੰ ਵਾਪਸ ਮਿਲਣਾ ਚਾਹੀਦਾ ਹੈ ਨਾ ਕਿ ਜੁੱਤੀ ਬਣ ਕੇ ਉਨ੍ਹਾਂ ਦੇ ਸਿਰ 'ਤੇ ਹੀ ਆ ਕੇ ਲੱਗਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ ਪੰਜਾਬ ਦੀ ਜਨਤਾ ਤਬਦੀਲੀ ਲਿਆਵੇਗੀ। ਸਿੱਧੂ ਨੇ ਕਿਹਾ ਸੀ ਕਿ ਪੰਜਾਬ ਦੀ ਜਨਤਾ ਹੁਣ ਪੰਜ ਸਾਲਾਂ ਲਈ ਅਜਿਹੇ ਲੋਕਾਂ ਨੂੰ ਸੱਤਾ ਸੌਂਪੇਗੀ, ਜੋ ਉਨ੍ਹਾਂ ਦੀ ਸੇਵਾ ਕਰਨ, ਨਾ ਕਿ ਉਨ੍ਹਾਂ ਦੇ ਸਿਰਾਂ ਉੱਤੇ ਬਹਿ ਕੇ ਰਾਜ ਕਰਨ।
 

 

ਹਾਲੇ ਕੁਝ ਦਿਨ ਪਹਿਲਾਂ ਸਿੱਧੂ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਸਿਆਸੀ ਹਮਲਾ ਬੋਲਿਆ ਸੀ। ਉਨ੍ਹਾਂ ਆਪਣੇ ਯੂਟਿਊਬ ਚੈਨਲ ਰਾਹੀਂ ਦੇਸ਼ ਵਿੱਚ ਹੋ ਰਹੇ ਕੋਰੋਨਾ ਟੈਸਟ ਉੱਤੇ ਸਵਾਲ ਚੁੱਕੇ ਸਨ। ਉਨ੍ਹਾਂ ਦੱਖਣੀ ਕੋਰੀਆ ਦਾ ਮਾਡਲ ਅਪਨਾਉਣ ਦਾ ਸੁਝਾਅ ਦਿੱਤਾ ਸੀ।
 

ਸਿੱਧੂ ਨੇ ਕਿਹਾ ਸੀ ਕਿ 133 ਕਰੋੜ ਦੀ ਆਬਾਦੀ ਵਿੱਚੋਂ ਹਾਲੇ ਤੱਕ ਸਿਰਫ਼ 1.14 ਲੱਖ ਟੈਸਟ ਹੋਏ ਹਨ, ਜੋ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਉਹ ਕੋਰੋਨਾ ਵਾਇਰਸ ਦੇ ਮਾਮਲੇ 'ਤੇ ਹੁਣ ਪੰਜਾਬ ਦੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਦੱਖਣੀ ਕੋਰੀਆ ਨੇ ਲਗਾਤਾਰ ਟੈਸਟਿੰਗ ਕਰ ਕੇ ਆਪਣੇ ਦੇਸ਼ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਦੇ ਗ੍ਰਾਫ਼ ਨੂੰ ਰੋਕ ਦਿੱਤਾ ਹੈ, ਜਦਕਿ ਸਿੰਗਾਪੁਰ ਜਿਹੇ ਦੇਸ਼ਾਂ ਨੇ ਵੀ ਉਵੇਂ ਹੀ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Congress government reply to Navjot Singh Sidhu said Ration is going to the poor with tax money of all people