ਅਗਲੀ ਕਹਾਣੀ

ਕੁਲਬੀਰ ਸਿੰਘ ਜੀਰਾ ਖਿਲਾਫ ਪੰਜਾਬ ਕਾਂਗਰਸ ਨੇ ਕੀਤਾ ਨੋਟਿਸ ਜਾਰੀ

ਕੈਪਟਨ ਸਰਕਾਰ ਦੀ ਨ਼ਸ਼ਿਆਂ ਖਿਲਾਫ਼ ਕਾਰਗੁਜ਼ਾਰੀ ਤੇ ਸੂਬੇ ਦੀ ਸੱਤਾਧਾਰੀ ਕਾਂਗਰਸ ਪਾਰਟੀ ਦੇ ਹੀ ਵਿਧਾਇਕ ਕੁਲਬੀਰ ਸਿੰਘ ਜੀਰਾ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੁਲਬੀਰ ਸਿੰਘ ਜੀਰਾ ਖਿਲਾਫ਼ ਮੁੱਢਲੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਜਨਤਕ ਬਿਆਨਬਾਜ਼ੀ ਕਰਨ ਤੇ ਕੁਲਬੀਰ ਸਿੰਘ ਜੀਰਾ ਨੂੰ ਪਾਰਟੀ ਨੇ ਨੋਟਿਸ ਜਾਰੀ ਕਰਕੇ ਉਨ੍ਹਾਂ ਦਾ ਪੱਖ ਪੁੱਛਿਆ ਹੈ। ਪਾਰਟੀ ਨੇ ਕੁਲਬੀਰ ਸਿੰਘ ਜੀਰਾ ਨੂੰ ਇਸ ਨੋਟਿਸ ਦਾ ਜਵਾਬ ਦੇਣ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ।


ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਦੱਸਣਯੋਗ ਹੈ ਕਿ ਪਿਛਲੇ ਦਿਨੀ ਕਾਂਗਰਸ ਵਿਧਾਇਕ ਨੇ ਆਪਣੇ ਹੀ ਪਾਰਟੀ ਦੀ ਪੋਲ ਖੋਲ੍ਹਦਿਆਂ ਕਿਹਾ ਸੀ ਕਿ ਸੂਬਾ ਸਰਕਾਰ ਪੰਜਾਬ ਚੋਂ ਨਸ਼ਾ ਖ਼ਤਮ ਨਹੀਂ ਕਰ ਪਾਈ।

 

ਪਿਛਲੇ ਦਿਨੀ ਪੰਜਾਬ ‘ਚ ਹੋਈਆਂ ਪੰਚਾਇਤੀ ਚੋਣਾਂ ‘ਚ ਜਿੱਤ ਹਾਸਲ ਕਰਨ ਵਾਲੇ ਸਰਪੰਚਾਂ ਤੇ ਪੰਚਾਂ ਨੂੰ ਬਣਦੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਅਤੇ ਸੂਬੇ ਚ ਫੈਲੇ ਨਸ਼ਿਆਂ ਦੇ ਖ਼ਾਤਮੇ ਦੀ ਸਹੁੰ ਚੁਕਾਉਣ ਲਈ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਸੀ। ਇਸ ਸਮਾਗਮ ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦ ਸਨ।

 

ਇਸ ਪੰਚਾਇਤੀ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਸਰਕਾਰ ਖਿਲਾਫ਼ ਉਸਦੇ ਹੀ ਵਿਧਾਇਕ ਕੁਲਬੀਰ ਜ਼ੀਰਾ ਨੇ ਮੋਰਚਾ ਖੋਲ੍ਹ ਦਿੱਤਾ ਤੇ ਉਨ੍ਹਾਂ ਸਟੇਜ਼ ‘ਤੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਚੋਂ ਨਸ਼ਾ ਖ਼ਤਮ ਕਰਨ ਚ ਅਸਫ਼ਲ ਰਹੀ ਹੈ। ਜੀਰਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਹਮਣੇ ਹੀ ਕਾਂਗਰਸ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਪੰਜਾਬ ਵਿੱਚੋਂ ਨਸ਼ਾ ਨਹੀਂ ਖ਼ਤਮ ਕਰ ਪਾਈ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Congress issued notice to Kulbir Singh Zira