ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੰਦਰ ਤੋੜਨ ਦੇ ਮੁੱਦੇ ’ਤੇ ਰਖਿਆ ਪੱਖ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੰਦਰ ਤੋੜਨ ਦੇ ਮੁੱਦੇਤੇ ਰਵਿਦਾਸ ਭਾਈਚਾਰੇ ਨੂੰ ਪਾਰਟੀ ਵੱਲੋਂ ਸਮਰਥਨ ਦਿੰਦਿਆਂ ਅਪੀਲ ਕੀਤੀ ਕਿ ਉਨ੍ਹਾਂ ਦੇ ਪ੍ਰਦਰਸ਼ਨਾਂ ਦੌਰਾਨ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ।

 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਭਾਈਚਾਰੇ ਨਾਲ ਖੜੀ ਹੈ ਅਤੇ ਸੁਪਰੀਮ ਕੋਰਟ ਦੇ ਹੁਕਮਾਂਤੇ ਦਿੱਲੀ ਵਿੱਚ ਤੋੜੇ ਗਏ ਮੰਦਰ ਲਈ ਉਹੀ ਇਤਿਹਾਸਕ ਸਥਾਨ ਮੁੜ ਅਲਾਟ ਕਰਨ ਅਤੇ ਮੰਦਰ ਦੇ ਮੁੜ ਨਿਰਮਾਣ ਦੇ ਮਾਮਲੇ ਪੈਰਵੀ ਲਈ ਹਰ ਸੰਭਵ ਢੰਗ ਨਾਲ ਸਹਿਯੋਗ ਦਿੱਤਾ ਜਾਵੇਗਾ

 

ਜਾਖੜ ਨੇ ਇਨਾਂ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੀ ਸ੍ਰੀ ਗੁਰੂ ਰਵਿਦਾਸ ਜੈਅੰਤੀ ਸਮਾਰੋਹ ਸੰਮਤੀ ਨੂੰ ਸੜਕਾਂ ਅਤੇ ਮਾਰਗ ਨਾ ਰੋਕਣ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ

 

ਸ੍ਰੀ ਜਾਖੜ ਦਾ ਇਹ ਬਿਆਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਪਾਸੋਂ ਮਸਲੇ ਦੇ ਹੱਲ ਦੀ ਮੰਗ ਕਰਨ ਅਤੇ ਕੇਸ ਦੀ ਪੈਰਵੀ ਲਈ ਭਾਈਚਾਰੇ ਨੂੰ ਕਾਨੂੰਨੀ ਅਤੇ ਵਿੱਤੀ ਸਹਾਇਤਾ ਦੇਣ ਦੇ ਦਿੱਤੇ ਭਰੋਸੇ ਤੋਂ ਪਿੱਛੋਂ ਆਇਆ ਹੈ

 

ਮੁੱਖ ਮੰਤਰੀ ਨੇ ਐਤਵਾਰ ਨੂੰ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਗੱਲਬਾਤ ਕਰਕੇ ਇਸ ਮਾਮਲੇ ਦਾ ਸ਼ਾਂਤਮਈ ਨਿਪਟਾਰਾ ਕਰਨ ਲਈ ਮਦਦ ਕਰਨ ਵਾਸਤੇ ਆਖਿਆ ਸੀ ਕਿਉਂ ਜੋ ਇਸ ਨਾਲ ਰਵਿਦਾਸ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ

 

ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਨੂੰ ਸੁਖਾਵੇਂ ਢੰਗ ਨਾਲ ਭਾਈਚਾਰੇ ਦੇ ਹੱਕ ਵਿੱਚ ਸੁਲਝਾਉਣ ਨੂੰ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ ਜੋ 500 ਸਾਲ ਤੋਂ ਦਿੱਲੀ ਦੇ ਪਿੰਡ ਤੁਗਲਕਾਬਾਦ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਅਤੇ ਸਮਾਧੀ ਭਾਈਚਾਰੇ ਦਾ ਪੂਜਣਯੋਗ ਸਥਾਨ ਹੈ

 

ਉਨ੍ਹਾਂ ਕਿਹਾ ਕਿ ਇਸ ਸਥਾਨ ਦੀ ਬਹਾਲੀ ਅਤੇ ਮੰਦਰ ਤੇ ਹੋਰ ਸਬੰਧਤ ਢਾਂਚੇ ਦੇ ਮੁੜ ਨਿਰਮਾਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਭਾਈਚਾਰੇ ਦੇ ਸੰਘਰਸ਼ ਦਾ ਸਾਥ ਦੇਵੇਗੀ

 

ਸ੍ਰੀ ਜਾਖੜ ਨੇ ਭਾਈਚਾਰੇ ਦੇ ਹੱਕ ਵਿੱਚ ਖੜਨ ਅਤੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਮੂਲ ਢਾਂਚੇ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਕਾਂਗਰਸੀ ਪਾਰਟੀ ਇਸ ਮਾਮਲੇ ਦੀ ਸ਼ਿੱਦਤ ਨਾਲ ਪੈਰਵੀ ਕਰੇਗੀ

 

ਸ੍ਰੀ ਗੁਰੂ ਰਵਿਦਾਸ ਜੀ ਨਾਲ ਜੁੜੀਆਂ ਕਥਾਵਾਂ ਮੁਤਾਬਕ ਉਹਨਾਂ ਨੇ ਸਾਲ 1509 ਦੇ ਲਗਪਗ ਸ਼ਾਸਕ ਸਿਕੰਦਰ ਲੋਧੀ ਦੀ ਹਕੂਮਤ ਦੌਰਾਨ ਇਸ ਸਥਾਨ ਦੀ ਯਾਤਰਾ ਕੀਤੀ ਸੀ

 

ਸ੍ਰੀ ਜਾਖੜ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਈਚਾਰੇ ਦੀ ਇਸ ਸਥਾਨ ਪ੍ਰਤੀ ਧਾਰਮਿਕ ਸਾਂਝ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਇਸ ਮਸਲੇ ਨੂੰ ਸੁਖਾਵੇਂ ਮਾਹੌਲ ਵਿੱਚ ਸੁਲਝਾਉਣ ਲਈ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਦਖ਼ਲ ਦੀ ਕੀਤੀ ਮੰਗ ਨੂੰ ਸਵੀਕਾਰ ਕਰੇਗੀ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Congress president Sunil Jai defends the issue of temple demolition