ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਜੀਵ ਕੁਮਾਰ ਨੇ ਪੰਜਾਬ ਦੀਵਾਲੀ ਬੰਪਰ ਦਾ ਢਾਈ ਕਰੋੜ ਦਾ ਪਹਿਲਾ ਇਨਾਮ ਜਿੱਤਿਆ

ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਵਿੱਚ ਪੈਂਦੇ ਪਿੰਡ ਚੂਰੜੂ ਦੇ ਵਸਨੀਕ ਸੰਜੀਵ ਕੁਮਾਰ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਪੇਂਟਰ, ਪਲੰਬਰ ਤੇ ਇਲੈਕਟ੍ਰੀਸ਼ਨ ਦਾ ਕੰਮ ਕਰਨ ਵਾਲੇ ਸੰਜੀਵ ਨੇ ਢਾਈ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ।

 

ਸੰਜੀਵ ਕੁਮਾਰ ਨੇ ਦੱਸਿਆ ਕਿ ਪੀਜੀਆਈ, ਚੰਡੀਗੜ੍ਹ ਤੋਂ ਆਪਣੇ ਬੇਟੇ ਨੂੰ ਦੀਵਾਈ ਦਿਵਾਉਣ ਬਾਅਦ ਪਿੰਡ ਨੂੰ ਪਰਤਦੇ ਸਮੇਂ ਉਸ ਨੇ ਨੰਗਲ ਦੇ ਬੱਸ ਅੱਡੇ ਨੇੜਲੇ ਇੱਕ ਲਾਟਰੀ ਟਿਕਟ ਸਟਾਲ ਤੋਂ ਦੋ ਟਿਕਟਾਂ ਖ਼ਰੀਦੀਆਂ ਸਨ ਅਤੇ ਉਸ ਨੂੰ ਟਿਕਟ ਨੰਬਰ ਏ-411577 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਵਿੱਚ ਇਕੱਲਾ ਕਮਾਊ ਹੈ ਅਤੇ ਉਸ ਨੂੰ ਉਮੀਦ ਹੈ ਕਿ ਇਹ ਵੱਡੀ ਇਨਾਮੀ ਰਾਸ਼ੀ ਉਸ ਦੀਆਂ ਸਾਰੀਆਂ ਮਾਲੀ ਮੁਸ਼ਕਲਾਂ ਖ਼ਤਮ ਕਰ ਦੇਵੇਗੀ।

 

ਇੱਕ ਧੀ ਤੇ ਪੁੱਤਰ ਦੇ ਬਾਪ ਸੰਜੀਵ ਨੇ ਭਵਿੱਖੀ ਯੋਜਨਾਵਾਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਹ ਰਾਸ਼ੀ ਉਹ ਆਪਣੇ ਬੱਚਿਆਂ ਦੀ ਪੜ੍ਹਾਈ 'ਤੇ ਖ਼ਰਚ ਕਰਨਾ ਚਾਹੁੰਦਾ ਹੈ। ਉਸ ਨੇ ਇਨਾਮੀ ਰਾਸ਼ੀ ਹਾਸਲ ਕਰਨ ਲਈ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਦਸਤਾਵੇਜ਼ ਤੇ ਟਿਕਟ ਜਮ੍ਹਾਂ ਕਰਵਾ ਦਿੱਤੀ ਹੈ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ ਇਨਾਮੀ ਰਾਸ਼ੀ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ।

 

ਜ਼ਿਕਰਯੋਗ ਹੈ ਕਿ ਲਾਟਰੀਜ਼ ਵਿਭਾਗ ਵੱਲੋਂ ਪੰਜਾਬ ਰਾਜ ਦੀਵਾਲੀ ਬੰਪਰ 2019 ਦਾ ਡਰਾਅ 1 ਨਵੰਬਰ, 2019 ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ ਅਤੇ ਪੰਜ ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਨੰਬਰ ਏ-411577 ਅਤੇ ਬੀ-315020 (2.5-2.5 ਰੁਪਏ ਪ੍ਰਤੀ ਟਿਕਟ) ਨੂੰ ਨਿਕਲਿਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Diwali Bumper illuminates life of painter from Himachal Pradesh