ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਹੈ ਹੀ ਨਹੀਂ: ਕੈਪਟਨ

-----ਕੇਂਦਰੀ ਗ੍ਰਹਿ ਮੰਤਰੀ ਨੂੰ ਅੰਤਰਰਾਜੀ ਪਾਣੀ ਦਾ ਮੁੱਦਾ ਵੱਖਰੇ ਤੌਰ ’ਤੇ ਵਿਚਾਰਨ ਦੀ ਅਪੀਲ-----

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ 29ਵੀਂ ਮੀਟਿੰਗਦਰਿਆਈ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।

 

ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਮੁੱਦੇ ਦੇ ਛੇਤੀ ਹਲ ਲਈ ਅੰਤਰਰਾਜੀ ਪਾਣੀ ਦਾ ਵਿਵਾਦ ਵੱਖਰੇ ਤੌਰ ’ਤੇ ਵਿਚਾਰਨ ਦੀ ਅਪੀਲ ਕੀਤੀ ਕਿਉਂ ਜੋ ਇਹ ਮਾਮਲਾ ਪਹਿਲਾਂ ਹੀ ਅਦਾਲਤੀ ਸੁਣਵਾਈ ਅਧੀਨ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਅਤੇ ਦਰਿਆਵਾਂ ਦਾ ਵਹਾਅ ਘਟਣ ਕਰਕੇ ਸਾਰੇ ਸੂਬਿਆਂ ਵਿਚ ਪਾਣੀ ਦਾ ਸੰਕਟ ਵਧ ਰਿਹਾ ਹੈ।

 

ਕੈਪਟਨ ਨੇ ਪੰਜਾਬ ਦਾ ਪੱਖ ਪੂਰਦਿਆਂ ਕਿਹਾ ਕਿ ਅਸੀਂ ਇਸ ਸਬੰਧੀ ਬਹੁਤ ਗੰਭੀਰ ਸੰਕਟ ਵੱਲ ਵੱਧ ਰਹੇ ਹਾਂ ਜਿਸ ਕਰਕੇ ਸਾਨੂੰ ਪਾਣੀ ਦੀ ਸੁਚੱਜੀ ਵਰਤੋਂ ਅਤੇ ਸਾਡੇ ਬਹੁਮੁੱਲੇ ਸਰੋਤਾਂ ਦੀ ਸੰਭਾਲ ਲਈ ਸਹਿਯੋਗ ਕੀਤਾ ਜਾਵੇ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab does not have enough water to give to anyone else: Captain