ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ EC ਨੇ ਆਵਾਜ਼ ਪ੍ਰਦੂਸ਼ਣ ਦੇ ਮਾਮਲਿਆਂ ਸਬੰਧੀ ਜਾਰੀ ਕੀਤੇ 59 ਨੋਟਿਸ

ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ.ਕਰੁਣਾ ਰਾਜੂ ਨੇ ਅੱਜ ਵੀਰਵਾਰ ਨੂੰ ਦੱਸਿਆ ਕਿ ਪੰਜਾਬ ਚ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਆਵਾਜ਼ ਪ੍ਰਦੂਸ਼ਣ ਸਬੰਧੀ ਨਿਗਰਾਨੀ ਦੌਰਾਨ ਸੂਬੇ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੂੰ ਦਫਤਰ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਨਿਯਮਾਂ ਅਨੁਸਾਰ ਮਿਤੀ 10 ਮਈ 2019 ਤੋਂ ਲੈ ਕੇ 15 ਮਈ 2019 ਤੱਕ 59 ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।

 

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ (ਰੈਗੁਲੈਸ਼ਨ ਅਤੇ ਕੰਟਰੋਲ) ਰੂਲ 2000 ਨੂੰ ਇੰਨ ਬਿੰਨ ਲਾਗੂ ਕਰਨ ਲਈ ਨੋਡਲ ਅਫਸਰ ਕੰਮ ਕਰ ਰਿਹਾ ਹੈ। ਆਵਾਜ਼ ਪ੍ਰਦੂਸ਼ਣ ਸਬੰਧੀ ਪੰਜਾਬ ਰਾਜ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 59 ਥਾਵਾਂ ’ਤੇ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆਏ ਹਨ। ਇਹ ਮਾਮਲੇ ਤੈਅ ਸੀਮਾ ਤੋਂ ਵੱਧ ਡੈਸੀਬਲ ਵਿੱਚ ਸਾਊਂਡ ਸਿਸਟਮ ਵਰਤਣ ਅਤੇ ਮਿੱਥੇ ਸਮੇਂ ਤੋਂ ਬਾਅਦ ਸਾਊਂਡ ਸਿਸਟਮ ਵਰਤਣ ਸਬੰਧੀ ਹਨ।

 

ਡਾ. ਰਾਜੂ ਨੇ ਦੱਸਿਆ ਕਿ ਪਠਾਨਕੋਟ ਜ਼ਿਲੇ ਵਿੱਚ 10, ਗੁਰਦਾਸਪੁਰ ਜ਼ਿਲੇ ਵਿੱਚ 2, ਕਪੂਰਥਲਾ ਜ਼ਿਲੇ ਵਿੱਚ 4, ਜਲੰਧਰ ਜ਼ਿਲੇ ਵਿੱਚ 2, ਲੁਧਿਆਣਾ ਜ਼ਿਲੇ ਵਿੱਚ 12, ਮੋਗਾ ਜ਼ਿਲੇ ਵਿੱਚ 14, ਬਠਿੰਡਾ ਜ਼ਿਲੇ ਵਿੱਚ 12, ਮਾਨਸਾ ਜ਼ਿਲੇ ਵਿੱਚ 2, ਅਤੇ ਫ਼ਾਜ਼ਿਕਲਾ ਜ਼ਿਲੇ ਵਿੱਚ 1 ਨੋਟਿਸ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 9 ਮਈ, 2019 ਤੱਕ 42 ਨੋਟਿਸ ਜਾਰੀ ਕੀਤੇ ਗਏ ਸਨ ਅਤੇ ਹੁਣ ਕੁੱਲ ਜਾਰੀ ਕੀਤੇ ਗਏ ਨੋਟਿਸਾਂ ਦੀ ਗਿਣਤੀ 101 ਹੋ ਗਈ ਹੈ।   

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab EC 59 notice issued on the matters of noise pollution