ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ 'ਚ ਸਵੇਰ ਦੀ ਸਭਾ ਅਤੇ ਵੱਖ-ਵੱਖ ਪੀਰੀਅਡਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਸਿੱਖਿਆ ਵਿਭਾਗ ਨੇ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋਣ ਦੇ ਚਲਦੇ ਸਰਕਾਰੀ ਸਕੂਲਾਂ ਵਿਚ ਸਵੇਰ ਦੀ ਸਭਾ (ਮਾਰਨਿੰਗ ਅਸੈਂਬਲੀ) ਦਾ ਸਮਾਂ ਪਹਿਲਾਂ ਤੋਂ ਘੱਟ ਕਰ ਦਿੱਤਾ ਹੈ। ਪਹਿਲਾਂ ਸਵੇਰ ਦੀ ਸਭਾ ਦਾ ਸਮਾਂ 30 ਮਿੰਟ ਦਾ ਹੁੰਦਾ ਸੀ। ਪਰ ਹੁਣ ਵਿਚ ਬਦਲਾਅ ਕਰ ਦਿੱਤਾ ਗਿਆ ਹੈ। ਇਹ ਸਮਾਂ ਸਿਰਫ਼ 20 ਮਿੰਟ ਹੋਵੇਗਾ। ਇਸ ਦੇ ਨਾਲ ਹੀ ਸਕੂਲ ਸਮਾਂ-ਸਾਰਨੀ ਵਿਚ ਵੀ ਤਬਦੀਲੀ ਕੀਤੀ ਗਈ ਹੈ।
ਸਿੱਖਿਆ ਵਿਭਾਗ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਅਧਿਆਪਕ ਵੀ ਮਾਰਨਿੰਗ ਅਸੈਂਬਲੀ ਨਵੇਂ ਨਿਰਧਾਰਤ ਕੀਤੇ ਸਮੇਂ ਵਿਚ ਹੀ ਖਤਮ ਕਰਨ। 30 ਮਿੰਟ ਤੋਂ ਸਮੇਂ ਨੂੰ ਘਟਾ ਕੇ ਹੁਣ 20 ਮਿੰਟ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਹ ਸਮਾਂ 20 ਮਿੰਟ ਹੀ ਸੀ। ਫਿਰ ਇਸ ਨੂੰ ਵਧਾ ਕੇ 30 ਮਿੰਟ ਕੀਤਾ ਗਿਆ ਸੀ। ਸਰਕਾਰੀ ਸਕੂਲਾਂ ਵਿਚ 100 ਫੀਸਦੀ ਨਤੀਜੇ ਦੇ ਮੱਦੇਨਜ਼ਰ ਹੋਰ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ।
ਐਸ.ਸੀ.ਈ.ਆਰ.ਟੀ. ਪੰਜਾਬ ਦੇ ਡਾਇਰੈਕਟਰ ਵੱਲੋਂ ਜਾਰੀ ਨਿਰਦੇਸ਼ ਮੁਤਾਬਿਕ ਇਸ ਨੂੰ ਬਹੁਤ ਜ਼ਰੂਰੀ ਕਰਾਰ ਦਿੰਦਿਆਂ ਤੁਰੰਤ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਵਿਭਾਗ ਵੱਲੋਂ ਜਾਰੀ ਸਮਾਂ-ਸਾਰਨੀ ਮੁਤਾਬਕ ਸਵੇਰੇ 9 ਵਜੇ ਤੋਂ 9.20 ਤੱਕ ਸਵੇਰ ਦੀ ਸਭਾ ਕਰਵਾਈ ਜਾਵੇਗੀ। 9. 20 ਤੋਂ 10.05 ਤੱਕ ਪਹਿਲਾ ਪੀਰੀਅਡ ਲੱਗੇਗਾ। ਇਸ ਪ੍ਰਕਾਰ ਠੰਡ ਨੂੰ ਵੀ ਮੱਦੇਨਜ਼ਰ ਰੱਖਿਆ ਗਿਆ ਹੈ।

ਇਸ ਦਾ ਕਾਰਨ ਇਹ ਵੀ ਹੈ ਕਿ ਬੱਚਿਆਂ ਨੂੰ ਬਾਹਰ ਹੀ ਠੰਡ ਵਿਚ ਖੜ੍ਹੇ ਹੋਣਾ ਪੈਂਦਾ ਹੈ। ਇਸ ਨਾਲ ਉਨ੍ਹਾਂ ਦੇ ਬਿਮਾਰ ਹੋਣ ਦਾ ਵੀ ਡਰ ਰਹਿੰਦਾ ਹੈ। ਦਸ ਦਈਏ ਕਿ ਹੁਣ ਸਰਕਾਰੀ ਸਕੂਲਾਂ ਦੀ ਜੂਨ ਥੋੜੀ ਸੁਧਰ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱÎਸਿਆ ਸੀ ਕਿ 18,522 ਸਰਕਾਰੀ ਸਕੂਲਾਂ ਨੂੰ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ।