ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਸਿੱਖਿਆ ਮੰਤਰੀ ਨੇ ਪ੍ਰੋਜੈਕਟ ਅਪਰੂਵਲ ਬੋਰਡ (ਪੀ.ਏ.ਬੀ) ਕੋਲ ਚੁੱਕੇ ਮੁੱਦੇ

ਸਰਕਾਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਾਉਣ ਦਾ ਰੱਖਿਆ ਪ੍ਰਸਤਾਵ

ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਵਿੱਚ ਡਿਜ਼ੀਟਲ ਇਨੀਸ਼ੀਏਟਿਵ ਵਾਸਤੇ ਕੀਤੀ ਫੰਡਾਂ ਦੀ ਮੰਗ

 

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰੀ ਡਾ. ਰਮੇਸ਼ ਪੋਖਰਿਆਲ ਨਾਲ ਸ਼ਾਸਤਰੀ ਭਵਨ, ਨਵੀਂ ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਰਾਜ ਸਕੂਲ ਸਿੱਖਿਆ ਦੇ ਮਹੱਤਵਪੂਰਨ ਮੁੱਦੇ ਪ੍ਰੋਜੈਕਟ ਅਪਰੂਵਲ ਬੋਰਡ ਦੀ ਮਨਜ਼ੂਰੀ ਲਈ ਚੁੱਕੇ।

 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਾਉਣ ਬਾਰੇ ਸ੍ਰੀ ਸਿੰਗਲਾ ਨੇ ਕਿਹਾ ਕਿ ਸੂਬੇ ਲਈ ਬਿਜਲੀ ਇੱਕ ਗੰਭੀਰ ਮਸਲਾ ਹੈ, ਇਸ ਲਈ ਪੀ.ਏ.ਬੀ ਨੂੰ ਸੂਬੇ ਦੇ 1015 ਸਰਕਾਰੀ ਸੈਕੰਡਰੀ ਸਕੂਲਾਂ ਵਿੱਚ 3.5 ਲੱਖ ਰੁਪਏ ਪ੍ਰਤੀ ਸਕੂਲ ਦੇ ਹਿਸਾਬ ਨਾਲ ਕੁੱਲ 35.5 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਸੋਲਰ ਪੈਨਲਾਂ ਸਬੰਧੀ ਪ੍ਰਸਤਾਵ ਨੂੰ ਗਹੁ ਨਾਲ ਵਿਚਾਰਨਾ ਚਾਹੀਦਾ ਹੈ।

 

ਸਰਕਾਰੀ ਸਕੂਲਾਂ ਵਿੱਚ ਡਿਜੀਟਲ ਇਨੀਸ਼ੀਏਟਿਵ ਲਾਗੂ ਕਰਨ 'ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਸੂਬੇ ਦੇ 3500 ਪ੍ਰਾਇਮਰੀ ਸਕੂਲਾਂ ਲਈ 1.50 ਲੱਖ ਰੁਪਏ ਪ੍ਰਤੀ ਸਕੂਲ ਅਤੇ 1607 ਸੈਕੰਡਰੀ ਸਕੂਲਾਂ ਲਈ 3.50 ਲੱਖ ਰੁਪਏ ਪ੍ਰਤੀ ਸਕੂਲ ਦੀ ਮੰਜੂਰੀ ਮੰਗੀ।

 

ਮੰਤਰੀ ਨੇ ਸੂਬੇ ਦੇ 3472 ਸਕੂਲਾਂ ਵਿੱਚ ਇਨਸਿਨਰੇਟਰਜ਼ ਮਸ਼ੀਨਾਂ ਲਗਾਉਣ ਦਾ ਪ੍ਰਸਤਾਵ ਵੀ ਰੱਖਿਆ ਕਿਉਂ ਜੋ  ਸੂਬੇ ਵੱਲੋਂ ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੀਆਂ ਲੜਕੀਆਂ ਲਈ ਮੁਫ਼ਤ ਸੈਨੀਟਰੀ ਨੈਪਕਿਨ ਮੁਹੱਈਆ ਕੀਤੇ ਜਾਂਦੇ ਹਨ।

 

ਸਕੂਲੀ ਬੱਚਿਆਂ ਵਿੱਚ ਇਕਸਾਰਤਾ ਲਿਆਉਣ ਦੇ ਮੱਦੇਨਜ਼ਰ ਸੂਬੇ ਵੱਲੋਂ ਪਹਿਲੀ ਤੇ ਦੂਜੀ ਜਮਾਤ ਦੇ ਬੱਚਿਆਂ ਲਈ ਸਕੂਲ ਬੈਗਾਂ ਦਾ ਪ੍ਰਸਤਾਵ ਦਿੱਤਾ ਗਿਆ ਸੀ ਜੋ ਕਿ ਪੀ.ਏ.ਬੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ। ਇਸ ਪ੍ਰਸਤਾਵ ਨੂੰ ਅਮਲ ਵਿੱਚ ਲਿਆਉਣ ਲਈ ਸ੍ਰੀ ਸਿੰਗਲਾ ਨੇ ਬਜਟ ਦੀ ਮੰਗ ਕੀਤੀ ਅਤੇ ਪ੍ਰੀ-ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਤਨਖ਼ਾਹ 5000 ਰੁਪਏ  ਤੋਂ ਵਧਾ ਕੇ 6000 ਰੁਪਏ ਕਰਨ ਦਾ ਮੁੱਦਾ ਵੀ ਉਭਾਰਿਆ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab EM flags issues to PAB and Proposes Solar Panels in Government Schools