ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ ਵਿਖੇ 73ਵੇਂ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਖੇਤ ਮਜ਼ਦੂਰਾਂ ਅਤੇ ਜ਼ਮੀਨ ਵਿਹੂਣੇ ਕਿਸਾਨਾਂ ਜੋ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਂਬਰ ਹਨ, ਨੂੰ 520 ਕਰੋੜ ਰੁਪਏ ਮੁਹੱਈਆ ਕਰਵਾਉਣ 'ਤੇ ਵਿਚਾਰ ਕਰ ਰਹੀ ਹੈ।
ਕੈਪਟਨ ਨੇ ਕਿਹਾ ਕਿ ਕਰਜ਼ਾ ਰਾਹਤ ਸਕੀਮ ਤਹਿਤ ਹੁਣ ਤੱਕ 5.62 ਲੱਖ ਸੀਮਾਂਤ ਅਤੇ ਛੋਟੇ ਕਿਸਾਨਾਂ ਨੂੰ ਉਨ੍ਹਾਂ ਦੇ ਲਗਭਗ 4700 ਕਰੋੜ ਰੁਪਏ ਦੇ ਫਸਲੀ ਕਰਜ਼ੇ ਦਾ ਨਿਪਟਾਰਾ ਕਰਕੇ ਰਾਹਤ ਦਿੱਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਸਾਲ 2017 ਤੋਂ ਲੈ ਕੇ ਹੁਣ ਤੱਕ ਕਣਕ ਅਤੇ ਝੋਨੇ ਦੀਆਂ ਫਸਲਾਂ ਦੀ ਵਿਕਰੀ ਤੋਂ ਕਿਸਾਨਾਂ ਨੂੰ 1.24 ਲੱਖ ਕਰੋੜ ਦੀ ਵੱਟਤ ਹੋਈ ਹੈ ਜਿਸ ਨਾਲ ਪਿਛਲੀ ਸਰਕਾਰ ਦੇ ਇਨਾਂ ਖਰੀਦ ਸੀਜ਼ਨਾਂ ਦੌਰਾਨ ਹੀ ਕਿਸਾਨਾਂ ਨੂੰ ਹੋਈ ਕਮਾਈ ਨਾਲੋਂ 30,000 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਨਾਲ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਲੈ ਕੇ ਕਿਸਾਨਾਂ ਦੀ ਆਮਦਨ ਵਿਚ 32 ਫੀਸਦੀ ਦਾ ਵਾਧਾ ਹੋਇਆ ਹੈ।
.