ਅਗਲੀ ਕਹਾਣੀ

VIDEO: ਪੰਜਾਬ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੇ ਵਣ ਭਵਨ ਅੱਗੇ ਦਿੱਤਾ ਧਰਨਾ

ਪੰਜਾਬ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੇ ਅੱਜ ਵੀਰਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਦੇ ਸੈਕਟਰ–68 ਵਿਖੇ ਵਣ ਵਿਭਾਗ ਦੇ ਬਾਹਰ ਇੱਕਜੁਟ ਹੋ ਕੇ ਕਲਮ ਛੋੜ ਹੜਤਾਲ ਕੀਤੀ। ਫੋਰੇਸ਼ਟ ਐਮਪਲਾਈਜ਼ ਯੂਨੀਅਨ ਦੇ ਬੈਨਰ ਹੇਠ ਇਨ੍ਹਾਂ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਕਈ ਦੋਸ਼ ਲਗਾਏ।


ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਬਾਰੇ ਦਸਦਿਆਂ ਕਿਹਾ ਕਿ ਉਨ੍ਹਾਂ ਨੂੰ ਨਾ ਤਾਂ ਡੀਏ ਦੀਆਂ ਬਕਾਇਆ ਕਿਸ਼ਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਨਾ ਹੀ ਨਵੇਂ ਪੇ–ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾ ਰਿਹਾ ਹੈ।


ਵਣ ਭਵਨ ਦੇ ਬਾਹਰ ਦਰੀਆਂ ਤੇ ਬੈਠ ਕੇ ਪੰਜਾਬ ਸਰਕਾਰ ਖਿਲਾਫ਼ ਧਰਨਾ ਦੇ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਚ ਕੱਚੇ–ਠੇਕੇ ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ, ਜਾਜੀਆ ਟੈਕਸ ਬੰਦ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਆਦਿ ਸ਼ਾਮਲ ਹੈ। ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਜਾਰੀ ਰੱਖੀ ਗਈ ਤੇ ਸੂਬਾ ਸਰਕਾਰ ਖਿਲਾਫ਼ ਮੁਰਦਾਬਾਦ ਦੇ ਨਾਰੇ ਲਗਾ ਕੇ ਤਿੱਖਾ ਰੋਸ਼ ਮੁਜ਼ਾਹਰਾ ਕੀਤਾ ਗਿਆ।


ਕਰਮਚਾਰੀਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਸਮੁੱਚੀ ਮੁਲਜ਼ਾਮ ਜੱਥੇਬੰਦੀ ਕਲਮ ਛੋੜ ਹੜਤਾਲ ਜਾਰੀ ਰੱਖੇਗੀ। ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਚੇਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਰੋਸ ਮੁਜ਼ਾਹਰੇ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Forest Department employees held dhanana