ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਨੂੰ ਮਿਲਿਆ ਲੋਕਪਾਲ, ਨਵੇਂ ਸੂਚਨਾ ਕਮਿਸ਼ਨਰ ਨੂੰ ਵੀ ਚੁਕਾਈ ਸਹੁੰ

----ਰਾਜਪਾਲ ਬਦਨੌਰ ਨੇ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੂੰ ਲੋਕਪਾਲ ਵਜੋਂ ਸਹੁੰ ਚੁਕਾਈ-----

----ਸਾਬਕਾ ਲੈਫਟੀਨੈਂਟ ਜਨਰਲ ਅਜੈ ਕੁਮਾਰ ਸ਼ਰਮਾ ਨੇ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ----

 

ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ (ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਾਸ ਤੌਰਤੇ ਹਾਜ਼ਰ ਸਨ। ਇਹ ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨਕੀਤਾ ਗਿਆ

 

ਇਸ ਤੋਂ ਪਹਿਲਾਂ ਪੰਜਾਬ ਕੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਰਾਜਪਾਲ ਤੋਂ ਪ੍ਰਵਾਨਗੀ ਲੈ ਕੇ ਇਸ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਸ਼ੁਰੂ ਕੀਤੀ। ਇਸ ਤੋਂ ਬਾਅਦ ਜਸਟਿਸ (ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੇ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਰਾਜਪਾਲ ਦੀ ਹਾਜ਼ਰੀ ਵਿੱਚ ਦਸਤਖ਼ਤ ਕਰਕੇ ਸਹੁੰ ਚੁੱਕੀ

 

ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਸਾਲ 2006 ਤੋਂ 2010 ਤੱਕ ਪੰਜਾਬ ਤੇ ਹਰਿਆਣਾ ਵਿੱਚ ਬਤੌਰ ਜੱਜ ਸੇਵਾ ਨਿਭਾਈ ਸੀ। ਇਸ ਤੋਂ ਬਾਅਦ ਉਨਾਂ ਸਾਲ 2010 ਤੋਂ 2013 ਤੱਕ ਹਾਈ ਕੋਰਟ ਮਦਰਾਸ ਵਿਖੇ ਪਰਮਾਨੈਂਟ ਜੱਜ ਵਜੋਂ ਸੇਵਾ ਨਿਭਾਈ ਸੀ। ਸਾਲ 2013 ਵਿੱਚ ਉਨਾਂ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਸੀਨੀਅਰ ਐਡਵੋਕੇਟ ਦੇ ਅਹੁਦੇ ਨਾਲ ਨਵਾਜ਼ਿਆ ਸੀ

 

ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਫੌਜ ਵਿੱਚ 38 ਸਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਉਨਾਂ ਨੇ ਉੱਤਰ-ਪੂਰਵ ਵਿੱਚ ਇਨਫੈਨਟਰੀ ਬਿ੍ਰਗੇਡ ਦੀ ਅਗਵਾਈ ਕੀਤੀ ਅਤੇ ਸੰਯੁਕਤ ਰਾਸ਼ਟਰ ਦੇ ਹਿੱਸੇ ਵਜੋਂ ਡੀ.ਆਰ. ਕਾਂਗੋ ਵਿੱਚ ਮਲਟੀ ਨੈਸ਼ਨਲ ਬਿ੍ਰਗੇਡ ਦੀ ਵੀ ਬੜੇ ਗੌਰਵਮਈ ਢੰਗ ਨਾਲ ਅਗਵਾਈ ਕੀਤੀ।

 

ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਸਾਲ 2005 ਵਿੱਚ ਕਾਰਜਸ਼ੀਲ ਹੋਏ ਰਾਈਟ ਟੂ ਇਨਫਰਮੇਸ਼ਨ ਐਕਟ ਨੂੰ ਫੌਜ ਵਿੱਚ ਲਾਗੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab gets Lokpal and swear to the new Information Commissioner