ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਖਿਲਾਫ ਪੰਜਾਬ ਨੂੰ ਮਿਲੀ ਸਿਰਫ 71 ਕਰੋੜ ਰੁਪਏ ਦੀ ਮਦਦ: ਮਨਪ੍ਰੀਤ ਬਾਦਲ

ਅੱਜ ਕੌਮਾਂਤਰੀ ਮਜਦੂਰ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ : ਮਨਪ੍ਰੀਤ ਸਿੰਘ ਬਾਦਲ ਨੇ ਦੇਸ਼ ਨਿਰਮਾਣ ਵਿਚ ਅਹਿਮ ਭੁਮਿਕਾ ਨਿਭਾਉਣ ਵਾਲੇ ਸਾਡੇ ਕਾਮਿਆਂ ਦੇ ਯੋਗਦਾਨ ਨੂੰ ਨਮਨ ਕਰਦਿਆਂ ਇੱਥੇ ਪੰਚਾਇਤ ਭਵਨ ਵਿਖੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਤੱਕ ਪੰਜਾਬ ਦੀਆਂ ਹੱਕਾਂ ਮੰਗਾਂ ਦੀ ਅਵਾਜ਼ ਬੁਲੰਦ ਕੀਤੀ


: ਮਨਪ੍ਰੀਤ ਸਿੰਘ ਬਾਦਲ ਨੇ ਇਸ ਮੌਕੇ ਕਿਹਾ ਕਿ ਅੱਜ ਸਾਡਾ ਮੁਲਕ ਤਰੱਕੀ ਦੇ ਜਿਸ ਮੁਕਾਮ ਤੇ ਹੈ ਉਸ ਵਿਚ ਸਾਡੇ ਕਿਰਤੀਆਂ ਦਾ ਅਹਿਮ ਯੋਗਦਾਨ ਹੈ ਦੇਸ਼ ਦੀ ਉਨੱਤੀ ਦੀ ਇਬਾਰਤ ਇੰਨ੍ਹਾਂ ਕਾਮਿਆਂ ਦੀ ਮਿਹਨਤ ਦੇ ਪਸੀਨੇ ਨਾਲ ਲਿਖੀ ਗਈ ਹੈ ਉਨ੍ਹਾਂ ਨੇ ਕਿਹਾ ਕਿ ਇਸ ਦਿਨ ਸਾਰਾ ਮੁਲਕ ਆਪਣੇ ਕਿਰਤੀਆਂ ਨੂੰ ਸਲਾਮ ਕਰਦਾ ਹੈ ਉਨ੍ਹਾਂ ਨੇ ਕਿਹਾ ਅੱਜ ਜਦ ਅਸੀਂ ਕਰੋਨਾ ਦੀ ਮਹਾਮਾਰੀ ਨਾਲ ਜੂਝ ਰਹੇ ਹਾਂ ਤਾਂ ਸਾਡੇ ਕਾਮਿਆਂ ਦਾ ਸਮਾਜ ਪ੍ਰਤੀ ਯੋਗਦਾਨ ਹੁਣ ਹੋਰ ਵੀ ਵਧੇਰੇ ਪ੍ਰਤੱਖ ਹੋਕੇ ਸਮਾਜ ਦੇ ਸਾਹਮਣੇ ਆਇਆ ਹੈ


ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ : ਮਨਪ੍ਰੀਤ ਸਿੰਘ ਬਾਦਲ ਨੇ ਮੁੜ ਦੁਹਰਾਇਆ ਕਿ ਕੇਂਦਰ ਸਰਕਾਰ ਤੋਂ ਕੋਵਿਡ 19 ਬਿਮਾਰੀ ਦੇ ਟਾਕਰੇ ਲਈ ਸਿੱਧੇ ਤੌਰ ਤੇ ਪੰਜਾਬ ਨੂੰ ਕੇਵਲ 71 ਕਰੋੜ ਰੁਪਏ ਦੀ ਮਦਦ ਹੀ ਮਿਲੀ ਹੈ ਜਦ ਕਿ ਹੋਰ ਜ਼ੋ ਰਕਮਾਂ ਪ੍ਰਾਪਤ ਹੋਈਆਂ ਹਨ ਉਹ ਪੰਜਾਬ ਰਾਜ ਦਾ ਆਪਣਾ ਹੱਕ ਸੀ ਜੋ ਕੇਂਦਰ ਵੱਲ ਬਕਾਇਆ ਸੀ ਅਤੇ ਇਹ ਰਕਮਾਂ ਕੋਵਿਡ ਬਿਮਾਰੀ ਦੇ ਨਾ ਆਉਣ ਤੇ ਵੀ ਪੰਜਾਬ ਨੂੰ ਮਿਲਣੀਆਂ ਸੀ


ਵਿੱਤ ਮੰਤਰੀ ਨੇ ਆਖਿਆ ਕਿ ਪੰਜਾਬ ਸਵੈ ਮਾਣ ਲਈ ਜਾਣਿਆ ਜਾਂਦਾ ਹੈ ਅਤੇ ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿਚ ਹਰ ਖੇਤਰ ਵਿਚ ਮੋਹਰੀ ਭੁਮਿਕਾ ਨਿਭਾਈ ਹੈ ਉਨ੍ਹਾਂ ਨੇ ਕਿਹਾ ਕਿ ਸੰਘੀ ਢਾਂਚੇ ਵਿਚ ਇਹ ਕੇਂਦਰ ਸਰਕਾਰ ਦਾ ਫਰਜ ਬਣਦਾ ਹੈ ਕਿ ਉਹ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਆਫ਼ਤ ਸਮੇਂ ਰਾਜਾਂ ਦੀ ਮਦਦ ਕਰੇਉਨ੍ਹਾਂ ਕਿਹਾ ਕਿ ਇਹ ਭਾਰਤ ਸਰਕਾਰ ਦੀ ਸੰਵਿਧਾਨਕ ਜਿੰਮੇਵਾਰੀ ਬਣਦੀ ਹੈ


: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੋਂ ਕੋਵਿਡ 19 ਬਿਮਾਰੀ ਦਾ ਸੰਕਟ ਪੈਦਾ ਹੋਇਆ ਹੈ ਕੇਂਦਰ ਦਾ ਪੰਜਾਬ ਨਾਲ ਬੇਰੁੱਖੀ ਵਾਲਾ ਰਵਈਆ ਰਿਹਾ ਹੈ ਜੋ ਕਿ ਪੰਜਾਬ ਲਈ ਬਰਦਾਸ਼ਤ ਕਰਨਾ ਔਖਾ ਹੈਪੰਜਾਬ ਦੀ ਵੰਡ ਤੋਂ ਲੈ ਕੇ ਹਰ ਮੁਸਕਿਲ ਦੌਰ ਵਿਚ ਪੰਜਾਬ ਜੇਤੂ ਹੋ ਕੇ ਨਿਕਲਿਆ ਹੈ ਅਤੇ ਤਾਜਾ ਕੋਵਿਡ ਸੰਕਟ ਵਿਚੋਂ ਵੀ ਪੰਜਾਬ ਮਜਬੂਤੀ ਨਾਲ ਜੇਤੂ ਹੋ ਕੇ ਨਿਕਲੇਗਾ


ਵਿੱਤ ਮੰਤਰੀ ਨੇ ਇਹ ਵੀ ਸੱਪਸ਼ਟ ਕੀਤਾ ਕਿ ਪੰਜਾਬ ਵਿਚ ਜ਼ੋ ਯਾਤਰੀ, ਵਿਦਿਆਰਥੀ, ਮਜਦੂਰ ਬਾਹਰਲੇ ਰਾਜਾਂ ਤੋਂ ਆਏ ਹਨ, ਉਨ੍ਹਾਂ ਦੀ ਦੇਖਭਾਲ ਲਈ ਸਾਰੇ ਤੈਅ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਾਰਿਆਂ ਦੇ ਟੈਸਟ ਕਰਵਾਏ ਜਾ ਰਹੇ ਹਨ ਅਤੇ ਸਭ ਨੂੰ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਕਿ ਇਸ ਬਿਮਾਰੀ ਤੋਂ ਪੀੜਤ ਹੋਣਾ ਕੋਈ ਮਿਹਣਾ ਨਹੀਂ ਹੈ ਬਲਕਿ ਇਹ ਕਿਸੇ ਨੂੰ ਵੀ ਹੋ ਸਕਦੀ ਹੈ ਅਤੇ ਅਜਿਹੇ ਲੋਕਾਂ ਨਾਲ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ ਹੈ


ਵਿੱਤ ਮੰਤਰੀ ਨੇ ਇਸ ਮੌਕੇ ਬਠਿੰਡਾ ਦੇ ਲੋਕਾਂ ਵੱਲੋਂ ਕਰਫਿਊ ਦੌਰਾਨ ਦਿੱਤੇ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab gets only Rs 71 crore against Corona: Manpreet Badal