ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀ ਸਕੂਲਾਂ 'ਚ ਸਮਾਜਿਕ ਸਿੱਖਿਆ ਦਾ ਵਿਸ਼ਾ ਅੰਗਰੇਜ਼ੀ ’ਚ ਪੜ੍ਹਾਉਣ ਦੀ ਇਜ਼ਾਜਤ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਸਮਰੱਥ ਬਣਾਉਣ ਅਤੇ ਸਕਾਰੀ ਸੂਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵਧਾਉਣ ਦੇ ਉਦੇਸ਼ ਦੇ ਨਾਲ ਸਮੁੱਚੇ ਸਰਕਾਰੀ ਸਕੂਲਾਂ ਵਿੱਚ ਸਮਾਜਿਕ ਸਿੱਖਿਆ ਦਾ ਵਿਸ਼ਾ ਅੰਗਰੇਜ਼ੀ ਮਾਧੀਅਮ ’ਚ ਪੜ੍ਹਾਉਣ ਦੀ ਇਜ਼ਾਜਤ ਦੇ ਦਿੱਤੀ ਹੈ।

 

ਅੱਜੇ ਇਥੇ ਸਟੇਟ ਕੌਂਸਲ ਆਫ਼ ਐਜੂਕੇਸ਼ਨ ਰੀਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਦੇ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੌਂਸਲ ਦੇ ਡਾਇਰੈਕਟਰ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇੱਕ ਪੱਤਰ ਜਾਰੀ ਕਰ ਦਿੱਤਾ ਹੈ।

 

ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਾਇੰਸ ਅਤੇ ਹਿਸਾਬ ਨੂੰ ਪਹਿਲਾਂ ਹੀ ਅੰਗਰੇਜ਼ੀ ਮਾਧੀਅਮ ਵਿੱਚ ਪੜ੍ਹਾਇਆ ਜਾ ਰਿਹਾ ਹੈ ਅਤੇ ਹੁਣ ਸਮਾਜਿਕ ਸਿੱਖਿਆ ਨੂੰ ਵੀ ਸਮੁੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਆਗਿਆ ਦਿੱਤੀ ਹੈ। 

 

ਇਸ ਦੇ ਨਾਲ ਇਹ ਵੀ ਸਪੱਸ਼ਟ ਕੀਤਾ ਹੈ ਕਿ ਅੰਗਰੇਜ਼ੀ ਮਾਧੀਅਮ ਕੇਵਲ ਵਿਦਿਆਰਥੀਆਂ ਵੱਲੋਂ ਆਪਸ਼ਨ ਦੇਣ ’ਤੇ ਹੀ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਦਿਆਰਥੀ ਨੂੰ ਇਸ ਵਾਸਤੇ ਮਜ਼ਬੂਰ ਨਹੀਂ ਕੀਤਾ ਜਾਵੇਗਾ। ਇਸ ਫ਼ੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ ਕਾਫ਼ੀ ਵਾਧਾ ਹੋਣ ਦੀ ਸੰਭਾਵਨਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government allows teaching social studies in English medium in Government Schools