ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖੇਡ ਹੁਨਰ ਉਭਾਰਨ ਲਈ ਪੰਜਾਬ ਸਰਕਾਰ ਤੇ ਬਰਮਿੰਘਮ ਯੂਨੀਵਰਸਿਟੀ ਮਿਲ ਕੇ ਕਰਨਗੇ ਕੰਮ

ਇੰਗਲੈਂਡ ਦੀ ਬਰਮਿੰਘਮ ਯੂਨੀਵਰਸਿਟੀ ਪੰਜਾਬ ਸੂਬੇ ਵਿੱਚ ਖੇਡ ਹੁਨਰ ਨੂੰ ਉਭਾਰ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਗੀ ਅਤੇ ਇਸ ਨੇ ਮਹਾਰਾਜ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਨੂੰ ਬਨਾਉਣ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਸਹਿਯੋਗ ਦੇਣ ਲਈ ਵੱਡੀ ਦਿਲਚਸਪੀ ਵਿਖਾਈ ਹੈ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਦਾ ਪ੍ਰਗਟਾਵਾ ਅੱਜੇ ਏਥੇ ਖੇਡ ਤੇ ਯੂਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬਿ੍ਰਟਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ ਸ੍ਰੀ ਐਂਡਰਿਊ ਆਇਰ, ਸੀਨੀਅਰ ਲੈਕਚਰਾਰ ਸਪੋਰਟਸ ਕੋਚਿੰਗ, ਡਾ. ਮਾਰਟਿਨ ਟੋਮਸ ਯੂਨੀਵਰਸਿਟੀ ਆਫ ਬਰਮਿੰਘਮ ਅਤੇ ਡਾਇਰੈਕਟਰ ਇੰਡੀਆ ਕੌਂਟਰੀ ਇੰਸਟੀਚਿਊਟ ਸ੍ਰੀ ਦੀਪਾਂਕਰ ਚਕਰਵਰਤੀ ਆਧਾਰਤ ਵਫਦ ਨਾਲ ਪੰਜਾਬ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਕੀਤਾ

 

ਇਸ ਦੀ ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਦੁਨੀਆਂ ਦੀਆਂ ਪ੍ਰਮੁੱਖ ਯੂਨੀਵਸਿਟੀਆਂ ਵਿੱਚੋਂ ਇੱਕ ਬਰਮਿੰਘਮ ਯੂਨੀਵਰਸਿਟੀ ਵਿੱਚਕਾਰ ਵੱਖ ਵੱਖ ਖੇਤਰਾਂ ਵਿੱਚ ਭਾਈਵਾਲੀ ਹੋਵੇਗੀ ਜਿਨਾਂ ਵਿੱਚ ਮਨੋਵਿਗਿਆਨ, ਫਿਜਿਓਲੋਜੀ, ਪੌਸ਼ਟਕਤਾ, ਕੋਚਿੰਗ ਆਦਿ ਸ਼ਾਮਲ ਹਨ।

 

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਹੁਨਰ ਦੀ ਸ਼ਨਾਖਤ, ਹੁਨਰ ਵਿਕਾਸ, ਹੁਨਰ ਸਮਰਥਨ, ਖਿਡਾਰੀਆਂ ਦੀ ਸਿਹਤ ਦਾ ਪ੍ਰਬੰਧਨ, ਅਕਾਦਮਿਕ ਪ੍ਰੋਗਰਾਮ ਨੂੰ ਵਿਕਸਤ ਕਰਨਾ ਅਤੇ ਸਪੋਟਸ ਸਾਇੰਸ ਦੀ ਸਿਖਲਾਈ ਦੇ ਹੋਰ ਪੱਖ ਵੀ ਇਸ ਵਿੱਚ ਹੋਣਗੇ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਦੌਰਾਨ ਵਫਦ ਦੇ ਮੈਂਬਰਾਂ ਨੂੰ ਪੰਜਾਬ ਵਿੱਚ ਖਿਡਾਰੀਆਂ ਦੇ ਹੁਨਰ ਅਤੇ ਸਮਰੱਥਾ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਵਫਦ ਨੇ ਸੂਬੇ ਵਿੱਚ ਖੇਡ ਦੇ ਮਿਆਰ ਨੂੰ ਉਭਾਰਨ ਦੇ ਲਈ ਸਰਗਰਮ ਸਹਾਇਤਾ ਦੇਣ ਦਾ ਮੰਤਰੀ ਨੂੰ ਭਰੋਸਾ ਦੁਵਾਇਆ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government and Birmingham University will work together to develop sports skills