ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਕੰਬਾਈਨ ਆਪ੍ਰੇਟਰਾਂ ਲਈ ਐਡਵਾਇਜ਼ਰੀ ਕੀਤੀ ਜਾਰੀ

ਪੰਜਾਬ ਸਰਕਾਰ ਨੇ ਕੋਵਿਡ 19 ਦੇ ਮੱਦੇਨਜ਼ਰ ਰਾਜ ਦੇ ਕਿਸਾਨਾਂ ਅਤੇ ਕੰਬਾਈਨ ਆਪ੍ਰੇਟਰਾਂ ਨੂੰ ਸੁਰੱਖਿਅਤ ਢੰਗ ਨਾਲ ਕਣਕ ਦੀ ਕਟਾਈ ਦੇ ਕੰਮ ਨੂੰ ਨੇਪਰੇ ਚਾੜਨ ਲਈ ਸਲਾਹ ਜਾਰੀ ਕੀਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਵਾਇਰਸ (ਕੋਵਿਡ - 19) ਸਿਸਟਮਿਕ ਬਿਮਾਰੀ ਹੈ , ਜੋ ਨੋਵਲ ਕੋਰੋਨਾ ਵਾਇਰਸ (SARS Covid) ਨਾਲ ਹੁੰਦੀ ਹੈ ਅਤੇ ਜ਼ਿਆਦਾਤਰ ਮੌਕਿਆਂ ਤੇ ਛਿੱਕਾਂ ਤੇ ਖੰਘ ਦੇ ਛਿੱਟਿਆਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਪ੍ਰਭਾਵਿਤ ਚੀਜ਼ਾਂ/ਵਸਤੂਆਂ ਨੂੰ ਛੂਹਣ ਨਾਲ ਫ਼ੈਲਦੀ ਹੈ। ਇਸ  ਨੂੰ ਸਹੀ ਜਾਣਕਾਰੀ ਅਤੇ ਸਮੇਂ ਸਿਰ ਧਿਆਨ ਦੇ ਕੇ  ਕਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।


ਮਸ਼ੀਨਾਂ ਨਾਲ ਵਾਢੀ ਕਰਨ ਨੂੰ ਦਿੱਤੀ ਜਾਵੇ ਪਹਿਲ

ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਰੀ ਸਲਾਹ ਅਨੁਸਾਰ ਕਿਸਾਨ ਕੋਸ਼ਿਸ਼ ਕਰਨ ਕਿ ਮਜ਼ਦੂਰਾਂ ਤੋਂ ਵਾਢੀ (ਕਟਾਈ) ਕਰਵਾਉਣ ਦੀ ਬਜਾਏ ਮਸ਼ੀਨਾਂ ਨਾਲ ਵਾਢੀ ਕਰਨ ਨੂੰ ਪਹਿਲ ਦਿੱਤੀ ਜਾਵੇ ਅਤੇ ਇੱਕ ਮਸ਼ੀਨ ਨਾਲ ਜ਼ਰੂਰਤ ਅਨੁਸਾਰ ਘੱਟ ਤੋਂ ਘੱਟ ਵਿਅਕਤੀ ਹੀ ਲਗਾਏ ਜਾਣ। ਹਰ ਮਸ਼ੀਨ ਨੂੰ ਖੇਤ ਵਿੱਚ ਆਉਣ ਤੋਂ ਪਹਿਲਾਂ ਅਤੇ ਵਾਢੀ (ਕਟਾਈ ਦੌਰਾਨ ਸਮੇਂ - ਸਮੇਂ ਤੇ ਸੈਨੀਟਾਈਜ ਕੀਤਾ ਜਾਵੇ। ਵਾਢੀ ਦਾ ਕੰਮ ਕਰ ਰਿਹਾ ਹਰ ਵਿਅਕਤੀ ਕੱਪੜੇ ਦਾ ਮਾਸਕ ਜ਼ਰੂਰ ਪਹਿਨੇ ਅਤੇ ਇਸ ਨੂੰ ਸਮੇਂ - ਸਮੇਂ ਤੇ ਨਿਯਮਿਤ ਢੰਗ ਨਾਲ ਧੋਤਾ ਜਾਵੇ।

 

ਢੋਆ- ਢੁਆਈ ਆਦਿ ਸਮੇਂ ਵੀ ਸਮਾਜਿਕ ਦੂਰੀ ਰੱਖੀ ਜਾਵੇ
ਬੁਲਾਰੇ ਨੇ ਦੱਸਿਆ ਕਿ ਮਾਸਕ ਇਸ ਢੰਗ ਨਾਲ ਪਹਿਨਿਆ ਜਾਵੇ ਕਿ ਵਿਅਕਤੀ ਦਾ ਨੱਕ ਤੇ ਮੂੰਹ ਚੰਗੀ ਤਰ੍ਹਾਂ ਢੱਕ ਜਾਵੇ। ਕੱਪੜੇ ਦੇ ਮਾਸਕ ਨੂੰ ਰੋਜ਼ਾਨਾ ਸਾਬਣ ਡਿਟਰਜੈਂਟ ਤੇ ਪਾਣੀ ਨਾਲ ਧੋ ਕੇ ਵਰਤਿਆ ਜਾਵੇ। ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਹਰ ਸਮੇਂ ਇੱਕ ਦੂਜੇ ਕੋਲੋਂ 1 ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਖਾਣਾ ਖਾਣ , ਢੋਆ- ਢੁਆਈ ਆਦਿ ਸਮੇਂ ਵੀ ਸਮਾਜਿਕ ਦੂਰੀ ਰੱਖੀ ਜਾਵੇ।  ਜੇਕਰ ਹੱਥਾਂ ਨਾਲ ਵਾਢੀ ਕੀਤੀ ਜਾ ਰਹੀ ਹੈ ਤਾਂ ਮਜ਼ਦੂਰਾਂ ਵਿਚਕਾਰ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਕਿਸਾਨ ਵੱਲੋਂ ਹਰ ਮਜ਼ਦੂਰ ਨੂੰ ਇੱਕ ਦੂਜੇ ਤੋਂ 4 - 5 ਫੁੱਟ ਦੀ ਦੂਰੀ ਰੱਖ ਕੇ ਵਾਢੀ ਕਰਨ ਦਾ ਪ੍ਰਬੰਧ ਕੀਤਾ ਜਾਵੇ।

 

ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਘੱਟੋ - ਘੱਟ 40 ਸੈਕਿੰਡ ਤੱਕ ਧੋਤਾ ਜਾਵੇ
ਇਸ ਤੋਂ ਇਲਾਵਾ ਟਰਾਂਸਪੋਰਟ ਲਈ ਵਰਤੇ ਜਾਣ ਵਾਲੇ ਵਾਹਨ , ਬਾਰਦਾਨਾ ਅਤੇ ਪੈਕਿੰਗ ਦਾ ਹੋਰ ਸਮਾਨ ਵੀ ਸੈਨੀਟਾਈਜ ਕੀਤੇ ਜਾਣ। ਕੰਮ ਕਰਨ ਵਾਲੇ ਸਾਰੇ ਲੋਕਾਂ ਵੱਲੋਂ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਘੱਟੋ - ਘੱਟ 40 ਸੈਕਿੰਡ ਤੱਕ ਧੋਤਾ ਜਾਵੇ , ਹੱਥਾਂ ਦੀਆਂ ਤਲੀਆਂ, ਹੱਥਾਂ ਦਾ ਪਿਛਲਾ ਪਾਸਾ , ਉਂਗਲਾਂ ਤੇ ਅੰਗੂਠੇ ਦੇ ਵਿਚਕਾਰ ਦੀ ਜਗ੍ਹਾ ਤੇ ਗੁੱਟਾਂ ਨੂੰ ਚੰਗੀ ਤਰ੍ਹਾਂ ਰਗੜ ਕੇ ਸਾਫ਼ ਕੀਤਾ ਜਾਵੇ।

 

ਇਸ ਤੋਂ ਇਲਾਵਾ ਹਰੇਕ 2 ਘੰਟੇ ਬਾਅਦ ਹੱਥ ਧੋਣ ਦੀ ਸਲਾਹ ਦਿੱਤੀ ਗਈ ਹੈ। ਜੇਕਰ ਸੈਨੀਟਾਈਜਰ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਘੱਟੋ - ਘੱਟ 3 ਐਮਐਲ ਸੈਨੀਟਾਈਜ਼ਰ  ਸੁੱਕੇ ਹੱਥਾਂ ਤੇ ਲਗਾਓ ਅਤੇ ਘੱਟੋ - ਘੱਟ 30 ਸੈਕਿੰਡ ਤੱਕ ਮਲੋ ।  ਜੇਕਰ ਹੱਥ ਸਾਫ਼ ਦਿਖਾਈ ਦੇ ਰਹੇ ਹੋਣ ਤਾਂ ਵੀ ਸੈਨੀਟਾਈਜ਼ ਕਰੋ ।  


ਕਿਸਾਨ ਆਨਲਾਈਨ ਕੁਲੈਕਸ਼ਨ ਹੀ ਕਰਨ 

ਬੁਲਾਰੇ ਨੇ ਦੱਸਿਆ ਕਿ ਸਲਾਹ ਅਨੁਸਾਰ ਕੰਬਾਈਨ ਆਪ੍ਰੇਟਰ ਅਤੇ ਉਸਦੇ ਮੁਲਾਜਮਾਂ ਵੱਲੋਂ ਹਮੇਸ਼ਾ ਇਹ ਗੱਲ ਯਾਦ ਰੱਖੀ ਜਾਵੇ ਕਿ ਇਸ ਮਹਾਂਮਾਰੀ ਦੌਰਾਨ ਕਮਾਈ ਦੇ ਨਾਲੋਂ ਜ਼ਿਆਦਾ ਜ਼ਰੂਰੀ ਹੈ ਕਿ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। 


ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟਰਾਂ/ਕੰਬਾਈਨ ਆਪ੍ਰੇਟਰਾਂ ਨੂੰ ਵੀ ਸਲਾਹ ਜਾਰੀ ਕੀਤੀ ਹੈ ਜਿਸ ਅਨੁਸਾਰ  ਕੰਬਾਇਨ ਆਪਰੇਟਰ ਯਕੀਨੀ ਬਣਾਉਣ ਕਿ ਵਾਹਨ ਚਲਾਉਣ ਸਮੇਂ ਡਰਾਇਵਰ ਤੋਂ ਸਹਾਇਕ ਵਿੱਚ 1 ਮੀਟਰ ਦੀ ਦੂਰੀ ਹੋਵੇ। ਟਰਾਂਸਪੋਰਟਰ/ਕੰਬਾਇਨ ਆਪਰੇਟਰ ਵੱਲੋਂ ਯਾਤਰਾ ਦੌਰਾਨ ਗ਼ੈਰ ਜ਼ਰੂਰੀ ਰੁੱਕਣ ਜਾਂ ਸੰਪਰਕ ਤੋਂ ਪਰਹੇਜ਼ ਕੀਤਾ ਜਾਵੇ। ਜੇਕਰ ਕਰੰਸੀ ਨੋਟਾਂ ਨਾਲ ਲੈਣ ਦੇਣ ਕਰ ਰਹੇ ਹੋ ਤਾਂ ਇਸ ਤੋਂ ਪਹਿਲਾਂ ਤੇ ਬਾਅਦ ਵਿੱਚ ਹੱਥਾਂ ਨੂੰ ਸੈਨੀਟਾਈਜ਼ ਕੀਤਾ ਜਾਵੇ ਅਤੇ ਸਾਹਮਣੇ ਵਾਲੇ ਵਿਅਕਤੀ ਨੂੰ ਅਜਿਹਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਕੰਬਾਇਨ ਆਪਰੇਟਰ ਨੂੰ ਸਲਾਹ ਦਿੱਤੀ ਹੈ।

...

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government announces do s and donts for farmers and combine operators