ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਐਲਾਨੀ

ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ 8 ਅਪ੍ਰੈਲ ਨੂੰ ਆਮ ਵਾਂਗ ਹੀ ਕੰਮ ਕਰਨਗੇ


ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।

 

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪਰੈਲ, 2020 ਦਿਨ ਬੁੱਧਵਾਰ ਨੂੰ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

 

ਉਨ੍ਹਾਂ ਦੱਸਿਆ ਕਿ 8 ਅਪ੍ਰੈਲ, 2020 ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।

 

ਬੁਲਾਰੇ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਕੋਵਿਡ 19 ਦੀ ਸਥਿਤੀ ਨੂੰ ਵੇਖਦੇ ਹੋਏ ਪ੍ਰਸੋਨਲ ਵਿਭਾਗ ਵੱਲੋਂ 25 ਮਾਰਚ, 2020 ਨੂੰ ਜਾਰੀ ਪੱਤਰ ਵਿੱਚ ਦਰਸਾਏ ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ/ਦਫ਼ਤਰ 8 ਅਪਰੈਲ, 2020 ਨੂੰ ਆਮ ਵਾਂਗ ਹੀ ਕੰਮ ਕਰਦੇ ਰਹਿਣਗੇ।

.........

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government announces Gazette holiday on 8th April