ਪੰਜਾਬ ਸਰਕਾਰ ਨੇ 8 ਨਵੰਬਰ ਨੂੰ ਵਿਸ਼ਵਕਰਮਾ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਵਾਲੇ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਅਦਾਰੇ ਬੰਦ ਰਹਿਣਗੇ। ਪਹਿਲਾਂ ਵਿਸ਼ਵਕਰਮਾ ਦਿਵਸ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ 8 ਨਵੰਬਰ ਨੂੰ ਗਜ਼ਟਿਡ ਛੁੱਟੀ ਹੋਵੇਗੀ।
ਵਿਸ਼ਵਕਰਮਾ ਦਿਵਸ ਦੀਵਾਲੀ ਤੋਂ ਇੱਕ ਦਿਨ ਬਾਅਦ ਮਨਾਇਆ ਜਾਂਦਾ ਹੈ। ਇਸ ਵਾਰ ਦੀਵਾਲੀ 7 ਨਵੰਬਰ ਨੂੰ ਮਨਾਈ ਜਾਵੇਗੀ ਤੇ 8 ਨਵੰਬਰ ਨੂੰ ਵਿਸ਼ਵਕਰਮਾ ਦਿਵਸ ਹੋਵਗਾ। ਇਸ ਬਾਬਤ ਅਮਲਾ ਵਿਭਾਗ ਵੱਲੋਂ ਸੂਚਨਾ ਜਾਰੀ ਕਰ ਦਿੱਤੀ ਗਈ ਹੈ।