ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਾਜਪਾਈ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਵਾਜਪਾਈ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਕੱਦਾਵਰ ਸ਼ਖਸੀਅਤ ਜੋ ਨੌਜਵਾਨ ਸਿਆਸਤਦਾਨਾਂ ਨੂੰ ਕਦਰਾਂ-ਕੀਮਤਾਂ ’ਤੇ ਅਧਾਰਿਤ ਸਿਆਸੀ ਮਾਰਗ ਅਪਨਾਉਣ ਲਈ ਪ੍ਰੇਰਿਤ ਕਰਨ ਵਾਸਤੇ ਸਦਾ ਚਾਨਣ ਮੁਨਾਰਾ ਰਹਿਣਗੇ।


ਪੰਜਾਬ ਸਰਕਾਰ ਨੇ ਵਾਜਪਾਈ ਦੇ ਸਤਿਕਾਰ ’ਚ ਸ਼ੁੱਕਰਵਰ ਨੂੰ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਹੋਰ ਜਨਤਕ ਅਦਾਰਿਆਂ ਤੋਂ ਇਲਾਵਾ ਸਿੱਖਿਆ ਸੰਸਥਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਭਾਰਤ ਸਰਕਾਰ ਦੀ ਤਰਜ਼ ’ਤੇ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿੱਚ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।

 

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਪੀ ਸਿੰਘ ਬਦਨੌਰ ਨੇ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰ ਵਾਜਪਾਈ ਦੇ ਦਿਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਵਾਜਪਾਈ ਭਾਰਤੀ ਸਿਆਸਤ ਦੇ ਅਖ਼ਾੜੇ ਦੇ ਇੱਕ ਮਹਾਨ ਅਤੇ ਦਿੱਗਜ ਨੇਤਾ ਸਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government announces leave as the honor of Vajpayee