ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਠੇਕੇ 'ਤੇ ਜ਼ਮੀਨ ਦੇਣ ਵਾਲੇ ਮਾਲਕਾਂ ਨੂੰ ਖੇਤਾਂ 'ਚ ਪਰਾਲੀ ਨਾ ਸਾੜਨ ਦੇ ਹੁਕਮ

ਡਿਪਟੀ ਕਮਿਸ਼ਨਰਾਂ ਨੂੰ ਨੋਡਲ ਅਧਿਕਾਰੀਆਂ ਰਾਹੀਂ ਜ਼ਮੀਨ ਮਾਲਕਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ 

 

ਪੰਜਾਬ ਸਰਕਾਰ ਨੇ ਠੇਕੇ 'ਤੇ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਨੂੰ ਆਖਿਆ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਨਾ ਵਾਪਰਨ ਦੇਣ ਨੂੰ ਯਕੀਨੀ ਬਣਾਉਣ।

ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਜ਼ਮੀਨ ਦਾ ਲਗਪਗ 25 ਫੀਸਦੀ ਰਕਬਾ ਐਨ.ਆਰ.ਆਈ. ਪੰਜਾਬੀਆਂ ਜਾਂ ਸ਼ਹਿਰੀ ਖੇਤਰਾਂ ਵਿੱਚ ਰਹਿੰਦੇ ਲੋਕਾਂ ਦੀ ਮਾਲਕੀ ਵਾਲਾ ਹੈ ਅਤੇ ਇਹ ਲੋਕ ਪ੍ਰਤੀ ਏਕੜ 40,000 ਤੋਂ ਲੈ ਕੇ 55,000 ਰੁਪਏ ਠੇਕਾ ਲੈ ਰਹੇ ਹਨ। ਇਸ ਕਰਕੇ ਇਨ੍ਹਾਂ ਲੋਕਾਂ ਦੀ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਦੀ ਬਰਾਬਰ ਦੀ ਜ਼ਿੰਮੇਵਾਰੀ ਬਣਦੀ ਹੈ।

 

ਸ੍ਰੀ ਪੰਨੂੰ ਨੇ ਕਿਹਾ ਕਿ ਜੇਕਰ ਇਨ੍ਹਾਂ ਲੋਕਾਂ ਦੇ ਖੇਤਾਂ ਵਿੱਚ ਅੱਗ ਲਾਉਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਸਿੱਧੇ ਤੌਰ 'ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਮੰਨਦੇ ਹੋਏ ਜ਼ਮੀਨ ਮਾਲਕਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। 

 

ਉਨ੍ਹਾਂ ਨੇ ਜ਼ਮੀਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਜ਼ਮੀਨ ਠੇਕੇ 'ਤੇ ਵਾਹੁਣ ਵਾਲੇ ਕਾਸ਼ਤਕਾਰਾਂ ਲਈ ਠੇਕੇ ਦੀ ਰਕਮ ਕੁਝ ਘੱਟ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਦੀ ਬਜਾਏ ਖੇਤਾਂ ਵਿੱਚ ਮਿਲਾ ਦੇਣ ਲਈ ਪ੍ਰੇਰਿਤ ਕਰਨ ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਵਾਤਾਵਰਣ ਨੂੰ ਬਚਾਇਆ ਜਾ ਸਕੇਗਾ।

 

ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸਮੱÎਸਿਆ 'ਤੇ ਰੋਕ ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਪਿੰਡ ਪੱਧਰ 'ਤੇ ਤੈਨਾਤ ਨੋਡਲ ਅਫਸਰਾਂ ਰਾਹੀਂ ਜ਼ਮੀਨ ਮਾਲਕਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਨੋਡਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਠੇਕੇ 'ਤੇ ਜ਼ਮੀਨ ਦੇਣ ਵਾਲੇ ਵਿਅਕਤੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਣ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਜ਼ੋਰ ਪਾਉਣ।

 

....


 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab government asks absentee land owners to stop stubble burning on their leased lands