ਅਗਲੀ ਕਹਾਣੀ

ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ: ਚੌਧਰੀ

ਮਹਿਲਾਵਾਂ ਦੀ ਭਲਾਈ ਲਈ ਸਰਕਾਰ ਨੇ ਅਨੇਕਾਂ ਕਦਮ ਚੁੱਕੇ

 

‘ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ ਹੈ ਅਤੇ ਇਸ ਵੱਲੋਂ ਮਹਿਲਾਵਾਂ ਖਾਸਕਰ ਗ]ਰੀਬ ਵਰਗ ਦੀਆਂ ਮਹਿਲਾਵਾਂ ਦੀ ਭਲਾਈ ਲਈ ਅਨੇਕਾਂ ਕਦਮ ਚੁੱਕੇ ਗਏ ਹਨ।

 

ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਔਰਤਾਂ ਨੂੰ ਵੱਧ ਤੋਂ ਵੱਧ ਸਮਰੱਥ ਬਨਾਉਣਾ ਹੈ ਤਾਂ ਜੋ ਉਹ ਸੂਬੇ ਦੇ ਸਮਾਜਿਕ, ਰਾਜਨੀਤਕ ਅਤੇ ਆਰਥਿਕ ਵਿਕਾਸ ਵਿੱਚ ਆਪਣਾ ਹੋਰ ਵੀ ਪ੍ਰਭਾਵੀ ਯੋਗਦਾਨ ਪਾ ਸਕਣ।

 

ਸ਼੍ਰੀਮਤੀ ਅਰੁਨਾ ਚੌਧਰੀ ਅਨੁਸਾਰ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਹਿਲਾਵਾਂ ਅਤੇ ਮਰਦ ਦਿਵਿਆਂਗ ਵਿਅਕਤੀਆਂ ਲਈ ਸਰਕਾਰੀ ਨੌਕਰੀਆਂ ਅਤੇ ਪਦ-ਉਨਤੀਆਂ ਲਈ ਰਾਖਵਾਂਕਰਨ 3 ਫ਼ੀਸਦੀ ਤੋਂ ਵਧਾ ਕੇ 4 ਫ਼ੀਸਦੀ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

 

ਪੰਜਾਬ ਸਰਕਾਰ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਦੀ ਭਲਾਈ ਲਈ ਵੀ ਕਦਮ ਚੁੱਕੇ ਗਏ ਹਨ। ਇਸ ਵਾਸਤੇ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ ਪੰਜਾਬ 2017 ਬਣਾਈ ਗਈ ਹੈ। ਇਸ ਦੇ ਹੇਠ 40 ਫ਼ੀਸਦੀ ਤੋਂ ਵੱਧ ਦਿਵਿਆਂਗ ਹੋਣ ਵਾਲੀਆਂ ਤੇਜ਼ਾਬ ਪੀੜਤ ਮਹਿਲਾਵਾਂ ਲਈ 8000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ।

 

ਸ਼੍ਰੀਮਤੀ ਚੌਧਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ 58 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੀਆਂ ਉਨਾਂ ਮਹਿਲਾਵਾਂ ਲਈ 750 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦੀ ਵਿਵਸਥਾ ਕੀਤੀ ਹੈ ਜਿਨਾਂ ਦੀ ਸਾਰੇ ਵਸੀਲਿਆਂ ਤੋਂ ਸਲਾਨਾ ਆਮਦਨ 60,000 ਰੁਪਏ ਤੋਂ ਘੱਟ ਹੋਵੇ। ਇਸੇ ਤਰ੍ਹਾਂ ਦੋਵੇਂ ਪਤੀ ਪਤਨੀ ਕੋਲ ਚਾਹੀ ਜ਼ਮੀਨ ਢਾਈ ਏਕੜ ਅਤੇ ਬਰਾਨੀ ਜ਼ਮੀਨ ਪੰਜ ਏਕੜ ਤੋਂ ਵੱਧ ਨਾ ਹੋਵੇ। ਇਹ ਪੈਨਸ਼ਨ ਮਰਦਾਂ ਨੂੰ ਵੀ ਦਿੱਤੀ ਜਾ ਰਹੀ ਹੈ ਪਰ ਉਨਾਂ ਲਈ ਉਮਰ ਦੇ ਮਾਪਦੰਡ ਵੱਖਰੇ ਹਨ।

 

ਇਸੇ ਤਰ੍ਹਾਂ ਹੀ ਸਾਰੇ ਵਸੀਲਿਆਂ ਤੋਂ 60,000 ਦੀ ਸਲਾਨਾ ਆਮਦਨ ਤੋਂ ਘੱਟ ਵਾਲੀਆਂ ਅਤੇ 58 ਸਾਲ ਦੀ ਉਮਰ ਤੋਂ ਘੱਟ ਵਾਲੀਆਂ ਵਿਧਵਾਵਾਂ/ਨਿਆਸਰਿਤ ਔਰਤਾਂ ਅਤੇ 30 ਸਾਲ ਦੀ ਉਮਰ ਤੋਂ ਵੱਧ ਵਾਲੀਆਂ ਅਣਵਿਆਹੀਆਂ ਇਸਤਰੀਆਂ ਤੋਂ ਇਲਾਵਾ ਦਿਵਿਆਂਗ ਮਹਿਲਾਵਾਂ ਲਈ ਵੀ ਮਾਸਿਕ ਪੈਨਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government committed for empowering women-Aruna Chaudhary