ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ 11 ਮੈਂਬਰੀ ਬੋਰਡ ਦਾ ਗਠਨ

ਮਾਰਕਫੈਡ ਅਤੇ ਸਹਿਕਾਰੀ ਮਾਰਕਟਿੰਗ ਸੁਸਾਇਟੀਆਂ ਨੂੰ ਦਰਪੇਸ਼ ਮੁਸ਼ਕਲਾਂ ਨਾਲ ਨਜਿੱਠੇਗਾ ਉੱਚ ਪੱਧਰੀ ਬੋਰਡ

 

ਪੰਜਾਬ ਸਰਕਾਰ ਵੱਲੋਂ ਮਾਰਕਫੈਡ ਅਤੇ ਸਹਿਕਾਰੀ ਮਾਰਕਟਿੰਗ ਸੁਸਾਇਟੀਆਂ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ 11 ਮੈਂਬਰੀ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਬੋਰਡ ਵਿੱਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਦੇ ਉੱਚ ਅਧਿਕਾਰੀ ਸ਼ਾਮਲ ਕੀਤੇ ਗਏ ਹਨ।

 

ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਬੋਰਡ ਦੇ ਗਠਨ ਸਬੰਧੀ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀਮਤੀ ਕਲਪਨਾ ਮਿੱਤਲ ਬਰੂਹਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

ਬੁਲਾਰੇ ਨੇ ਦੱਸਿਆ ਕਿ 11 ਮੈਂਬਰੀ ਬੋਰਡ ਦੇ ਚੇਅਰਮੈਨ ਸਹਿਕਾਰਤਾ ਮੰਤਰੀ ਹੋਣਗੇ ਅਤੇ ਵਧੀਕ ਮੁੱਖ ਸਕੱਤਰ ਸਹਿਕਾਰਤਾ, ਪ੍ਰਮੁੱਖ ਸਕੱਤਰ ਜੇਲ੍ਹਾਂ, ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪ੍ਰਮੁੱਖ ਸਕੱਤਰ/ਸਕੱਤਰ ਸਕੂਲ ਸਿੱਖਿਆ, ਮਾਰਕਫੈਡ ਦੇ ਐਮ.ਡੀ. ਅਤੇ ਸੂਬੇ ਦੀਆਂ ਸਹਿਕਾਰੀ ਸੁਸਾਇਟੀਆਂ ਦੇ ਦੋ ਨੁਮਾਇੰਦੇ ਇਸ ਬੋਰਡ ਦੇ ਮੈਂਬਰ ਹੋਣਗੇ। ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਬੋਰਡ ਦੇ ਕਨਵੀਨਰ ਮੈਂਬਰ ਹੋਣਗੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB GOVERNMENT CONSTITUTES 11-MEMBER BOARD TO BE HEADED BY COOPERATION MINISTER SUKHJINDER SINGH RANDHAWA