ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ 2020-21 ਸੈਸ਼ਨ ਲਈ ਫੀਸਾਂ ਨਾ ਵਧਾਉਣ ਦੀ ਹਦਾਇਤ

ਸਕੂਲ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਜਾਰੀ ਕੀਤੀ ਚਿੱਠੀ

 

ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ  ਕਿ 2020-21 ਦੀਆਂ ਫੀਸਾਂ ਵਿੱਚ ਸਾਲ 2019-20 ਦੌਰਾਨ ਲਈਆਂ ਫੀਸਾਂ ਦੇ ਮੁਕਾਬਲੇ ਕੋਈ ਵਾਧਾ ਨਾ ਕੀਤੇ ਜਾਣ ਦੀ ਸਲਾਹ ਦਿੱਤੀ ਹੈ।


ਸੂਬੇ ਵਿੱਚ ਸਾਰੇ ਪ੍ਰਾਈਵੇਟ ਅਤੇ ਅਣਏਡਿਡ(ਗ਼ੈਰ ਸਹਾਇਤਾ ਪ੍ਰਾਪਤ) ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਲਿਖੇ ਪੱਤਰ ਵਿਚ ਡਾਇਰੈਕਟਰ, ਪਬਲਿਕ ਇੰਸਟ੍ਰਕਸ਼ਨਜ਼(ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਦੱਸਿਆ ਕਿ ਇਹ ਫ਼ੈਸਲਾ ਤਾਲਾਬੰਦੀ ਦੇ ਮੱਦੇਨਜ਼ਰ ਲਿਆ ਗਿਆ ਹੈ।


ਇਸ ਪੱਤਰ ਵਿੱਚ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਵਲੋਂ ਮਾਪਿਆਂ ਨੂੰ  ਮਹੀਨਾ ਜਾਂ ਤਿਮਾਹੀਵਾਰ ਫੀਸ ਭਰਨ ਦੀ ਖੁੱਲ੍ਹ ਦਿੱਤੀ ਜਾਵੇ। ਸਕੂਲਾਂ ਪ੍ਰਬੰਧਕਾਂ ਨੂੰ ਉਨ੍ਹਾਂ ਬੱਚਿਆਂ ਦੇ ਮਾਮਲੇ ਨੂੰ ਹੋਰ ਵੀ ਗਹੁ ਅਤੇ ਹਮਦਰਦੀ ਨਾਲ ਵਿਚਾਰਨ ਲਈ ਕਿਹਾ ਗਿਆ ਹੈ ਜਿਨ੍ਹਾਂ ਦੇ ਮਾਪਿਆਂ ਦੀ ਉਪਜੀਵਕਾ ਲੌਕਡਾਊਨ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਅਜਿਹੇ ਵਿਦਿਆਰਥੀਆਂ ਨੂੰ ਫੀਸ ਵਿੱਚ ਰਿਆਇਤ/ਫ਼ੀਸ ਮੁਆਫ਼ ਕਰਨ ਲਈ ਵੀ ਕਿਹਾ ਗਿਆ ਹੈ ਅਤੇ ਫੀਸ ਨਾ ਭਰੀ ਜਾਣ ਕਰਕੇ ਕਿਸੇ ਵੀ ਬੱਚੇ ਦੀ ਸਿੱਖਿਆ (ਆਨਲਾਈਨ ਜਾਂ ਰੈਗੂਲਰ) ਪ੍ਰਾਪਤੀ ਨੂੰ ਨਾ ਰੋਕਿਆ ਜਾ ਸਕੇ।

 

ਇਹ ਵੀ ਹਦਾਇਤ ਕੀਤੀ ਹੈ ਕਿ ਸਕੂਲ ਪ੍ਰਬੰਧਨ ਵਲੋਂ ਕਿਸੇ ਵੀ ਅਧਿਆਪਕ ਨੂੰ ਹਟਾਉਣ ਜਾਂ ਮਾਸਿਕ ਤਨਖ਼ਾਹ ਵਿੱਚ ਕਟੌਤੀ ਜਾਂ ਟੀਚਿੰਗ/ਨਾਨ-ਟੀਚਿੰਗ ਸਟਾਫ਼ ਦੇ ਕੁੱਲ ਖ਼ਰਚਿਆਂ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ। ਸਕੂਲ ਆਨਲਾਈਨ/ਡਿਸਟੈਂਸ ਲਰਨਿੰਗ ਪ੍ਰਦਾਨ ਕਰਨ ਦਾ ਯਤਨ ਕਰਨਗੇ ਤਾਂ ਜੋ ਕੋਵਿਡ - 19 ਦੇ ਮੱਦੇਨਜ਼ਰ ਕੀਤੀ ਮੌਜੂਦਾ ਜਾਂ ਭਵਿੱਖੀ  ਤਾਲਾਬੰਦੀ ਕਾਰਨ ਸਿੱਖਿਆ `ਤੇ ਬੁਰਾ ਪ੍ਰਭਾਵ ਨਾ ਪਵੇ।

 

ਇਹ ਵੀ ਕਿਹਾ ਗਿਆ ਹੈ ਕਿ ਸਕੂਲਾਂ ਵਲੋਂ ਗਰਮੀਆਂ ਦੀਆਂ ਛੁੱਟੀਆਂ  ਨੂੰ ਛੱਡ ਕੇ ਲੌਕਡਾਊਨ/ਕਰਫਿਊ ਦੌਰਾਨ ਕੋਈ ਫੀਸ ਨਾ ਲਈ ਜਾਵੇ। ਹਾਲਾਂਕਿ, ਜਿਨ੍ਹਾਂ ਸਕੂਲਾਂ ਨੇ ਤਾਲਾਬੰਦੀ ਦੌਰਾਨ ਆਨਲਾਈਨ ਸਿੱਖਿਆ ਪ੍ਰਦਾਨ ਕੀਤੀ ਹੈ ਜਾਂ ਪ੍ਰਦਾਨ ਕਰ ਰਹੇ ਹਨ, ਉਹ ਬਿਲਡਿੰਗ ਖ਼ਰਚੇ , ਟਰਾਂਸਪੋਰਟ ਦੇ ਖ਼ਰਚੇ, ਖਾਣੇ ਦੇ ਖ਼ਰਚੇ ਆਦਿ ਦੇ ਸਿਵਾਏ  ਸਿਰਫ ਟਿਊਸ਼ਨ ਫੀਸ ਲੈ ਸਕਦੇ ਹਨ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government directs the private schools not to increase school fees for 2020-21