ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਣ ਸਪੈਸ਼ਲਿਸਟ ਡਾਕਟਰ ਸਿਹਤ ਵਿਭਾਗ 'ਚ 65 ਸਾਲ ਤੱਕ ਦੇ ਸਕਣਗੇ ਆਪਣੀਆਂ ਸੇਵਾਵਾਂ 

ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਹੁਣ, ਸਪੈਸ਼ਲਿਸਟ ਡਾਕਟਰ ਆਪਣੀ ਸੇਵਾਮੁਕਤੀ ਦੇ ਸਮੇਂ ਤੋਂ ਬਾਅਦ ਵੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾ ਸਕਣਗੇ।

 

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਨੇ ਸਪੈਸ਼ਿਲਸਟ ਡਾਕਟਰਾਂ ਦੀ ਉਮਰ ਹੱਦ ਵਧਾਉਣ ਦਾ ਫ਼ੈਸਲਾ ਲਿਆ ਹੈ ਤਾਂ ਜੋ ਲੰਬੇ ਸਮੇਂ ਤੱਕ ਉਹ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇ ਸਕਣ। 

 

ਸਿਹਤ ਮੰਤਰੀ ਨੇ ਦੱਸਿਆ ਕਿ ਪ੍ਰੰਬਧਕੀ ਵਿਭਾਗ ਵਲੋਂ 384 ਖ਼ਾਲੀ ਅਸਾਮੀਆਂ ’ਤੇ ਰੈਗੂਲਰ ਭਰਤੀ ਕਰਨ ਤੱਕ ਗਾਇਨੀਕੋਲੋਜਿਸਟ, ਸਰਜਨ, ਆਰਥੋਪੈਡਿਸ਼ਿਅਨਜ਼, ਰੇਡੀਓਲੋਜਿਸਟ, ਐਨੇਸਥੀਟਿਸਟਸ ਆਦਿ ਨੂੰ ਕੰਸਲਟੈਂਟ ਤੌਰ ’ਤੇ ਰੱਖਿਆ ਜਾਵੇਗਾ। 

 

ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਹਰੇਕ ਕੰਸਲਟੈਂਟ ਨੂੰ ਇਕ ਸਾਲ ਦੇ ਸਮੇਂ ਲਈ ਠੇਕਾ ਅਧਾਰ ’ਤੇ ਨਿਯੁਕਤ ਕੀਤਾ ਜਾਵੇਗਾ ਜਿਸ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਸਾਲ-ਦਰ-ਸਾਲ ਵਾਧਾ ਕੀਤਾ ਜਾਵੇਗਾ। 

 

ਉਨ੍ਹਾਂ ਸਪੱਸ਼ਟ ਕਰਦਿਆਂ ਦੱਸਿਆ ਕਿ ਇਹਨਾਂ ਕੰਸਲਟੈਂਟਾਂ ਨੂੰ ਦਿੱਤੀ ਜਾਣ ਵਾਲੀ ਤਨਖ਼ਾਹ ਉਨ੍ਹਾਂ ਦੇ ਸੇਵਾਕਾਲ ਦੀ ਆਖ਼ਰੀ ਤਨਖ਼ਾਹ ਵਿੱਚੋਂ ਪੈਨਸ਼ਨ ਦੀ ਰਕਮ ਘਟਾ ਕੇ ਬਚਦੀ ਰਕਮ ਤੋਂ ਜ਼ਿਆਦਾ ਨਹੀਂ ਹੋਵੇਗੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB GOVERNMENT EXTENDS AGE LIMIT OF SPECIALIST DOCTORS FROM 60 TO 65